ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਮਾਡਲ ਸੂਬਾ ਬਨਾਉਣ ਦਾ ਐਲਾਨ
Published : Sep 30, 2021, 3:55 pm IST
Updated : Sep 30, 2021, 3:55 pm IST
SHARE ARTICLE
Dr. Raj Kumar Verka announces to make Punjab a model state in the field of health
Dr. Raj Kumar Verka announces to make Punjab a model state in the field of health

ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵੱਲੋਂ ਸਮਰਪਣ, ਦਿਆਨਤਦਾਰੀ ਅਤੇ ਦਿ੍ਰੜਤਾ ਨਾਲ ਕੰਮ ਕਰਨ ਦੀ ਅਪੀਲ


 

ਚੰਡੀਗੜ੍ਹ  - ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਐਲਾਨ ਕੀਤਾ ਹੈ। ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿੱਚ ਇੱਕ ਅਜਿਹਾ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ ਜੋ ਨਾ ਕੇਵਲ ਸਰਕਾਰੀ ਸਗੋਂ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਵੀ ਸਭ ਤੋਂ ਵਧੀਆ ਅਤੇ ਮਿਸਾਲੀ ਹੋਵੇਗਾ।

Raj Kumar VerkaRaj Kumar Verka

ਕਿਸੇ ਵੀ ਸਮਾਜ ਲਈ ਦਵਾਈ ਅਤੇ ਪੜ੍ਹਾਈ ਨੂੰ ਮਹੱਤਵਪੂਰਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕਰਨਗੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਜਿਬ ਦਰਾਂ ’ਤੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਹੋ ਸਕਣ।

ਕਰੋਨਾ ਕਾਲ ਦੌਰਾਨ ਸੂਬੇ ਦੇ ਸਰਕਾਰੀ ਡਾਕਟਰਾਂ ਵੱਲੋਂ ਨਿਭਾਈ ਗਈ ਭੂਮਿਕਾ ਦੀ ਸਰਾਹਨਾ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਾਰੀ ਘਾਟਾਂ-ਕਮਜ਼ੋਰੀਆਂ ਦੂਰ ਕਰਨ ਵਾਸਤੇ ਸਭਨਾਂ ਨੂੰ ਸਮਰਪਣ, ਦਿਆਨਤਦਾਰੀ ਅਤੇ ਦਿ੍ਰੜਤਾ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਪੱਧਰ ਉੱਚਾ ਕਰਕੇ ਸਾਨੂੰ ਪ੍ਰਾਇਵੇਟ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਖੇਤਰ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਕੋਸ਼ਿਸ਼ ਕਰਨਗੇ।

Dr. Raj Kumar Verka announces to make Punjab a model state in the field of healthDr. Raj Kumar Verka announces to make Punjab a model state in the field of health

ਇਸ ਤੋਂ ਪਹਿਲਾਂ ਡਾ. ਵੇਰਕਾ ਨੂੰ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਨੇ ਦੱਸਿਆ ਕਿ ਇਸ ਵੇਲੇ ਸੂਬੇ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਅਤੇ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ  ਨਾਂ ਦੀਆਂ ਸਰਕਾਰੀ ਖੇਤਰ ਦੀਆਂ ਦੋ ਯੂਨੀਵਰਸਿਟੀਆਂ ਚੱਲ ਰਹੀਆਂ ਹਨ ਅਤੇ ਤਿੰਨ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ, ਪਟਿਆਲਾ ਤੇ  ਫਰੀਦਕੋਟ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵੀ ਹੈ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਕਪੂਰਥਲਾ ਬਣਾਏ ਜਾਣ ਦਾ ਪ੍ਰਸਤਾਵ ਹੈ।

ਡਾ. ਸ਼ਰਮਾ ਨੇ ਦੱਸਿਆ ਕਿ ਇਸ ਸਮੇਂ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਤੋਂ ਇਲਾਵਾ ਅਤੇ 4 ਹੋਰ ਵਿਭਾਗਾਂ ਵਿੱਚ ਵੀਆਰਡੀਐਲ ਟੈਸਟਿੰਗ ਲੈਬ ਹਨ। ਇਨ੍ਹਾਂ ਵਿੱਚ ਆਰਟੀਪੀਸੀਆਰ ਟੈਸਟ ਪ੍ਰਤੀ ਦਿਨ 35000 ਤੱਕ ਕੀਤੇ ਗਏ ਹਨ। ਹੁਣ ਤੱਕ 97 ਲੱਖ ਟੈਸਟ ਕੀਤੇ ਜਾ ਚੁੱਕੇ ਹਨ। ਕੋਵਿਡ ਮਰੀਜ਼ਾ ਲਈ  ਸਰਕਾਰੀ ਮੈਡੀਕਲ ਕਾਲਜਾਂ ਵਿੱਚ 4 ਆਈਸੋਲੇਸਨ ਵਾਰਡ, 358 ਕੋਵਿਡ ਵੈਂਟੀਲੇਟਰ, 67 ਗੈਰ ਕੋਵਿਡ ਵੈਂਟੀਲੇਟਰ ਹਨ। ਅੱਜ ਤੱਕ ਤਕਰੀਬਨ 24500 ਮਰੀਜਾਂ ਦਾ ਇਲਾਜ ਕੀਤਾ ਗਿਆ ਹੈ।

Dr. Raj Kumar Verka announces to make Punjab a model state in the field of healthDr. Raj Kumar Verka announces to make Punjab a model state in the field of health

ਇਸ ਤੋਂ ਪਹਿਲਾਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਡਾ. ਵੇਰਕਾ ਦਾ ਸਵਾਗਤ ਕੀਤਾ ਅਤੇ ਵਿਭਾਗ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਰਾਹੁਲ ਗੁਪਤਾ, ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਡਾ ਰਾਜ ਬਹਾਦੁਰ, ਵਾਈਸ ਚਾਂਸਲਰ ਗੁਰੂ ਰਵਿਦਾਸ ਯੂਨੀਵਰਸਿਟੀ ਡਾ ਬੀ ਕੇ ਸ਼ਰਮਾ, ਸੰਯੁਕਤ ਡਾਇਰੈਕਟਰ ਡਾ ਏ ਡੀ ਅਗਰਵਾਲ ਅਤੇ ਡਾ ਪੁਨੀਤ ਗਿਰਧਰ, ਚੇਅਰਮੈਨ ਮੈਡੀਕਲ, ਡੈਂਟਲ, ਨਰਸਿੰਗ, ਆਯੁਰਵੈਦਿਕ, ਹੋਮਿਓਪੈਥੀ ਕੌਂਸਲ, ਪਿ੍ਰੰਸੀਪਲ ਅਤੇ ਮੈਡੀਕਲ ਸੁਪਰਡੰਟ ਸਰਕਾਰੀ ਮੈਡੀਕਲ ਡੈਂਟਲ ਆਯੁਰਵੈਦਿਕ ਕਾਲਜ  ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement