
ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨਗੇ।
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਉਹਨਾਂ ਨੇ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਹੈ।
Navjot Sidhu
ਹੋਰ ਪੜ੍ਹੋ: ਮੁਹੰਮਦ ਮੁਸਤਫਾ ਦਾ ਬਿਆਨ, 'ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਪ੍ਰਧਾਨ, ਜਲਦ ਹੱਲ ਹੋਵੇਗਾ ਮਸਲਾ'
ਉਹਨਾਂ ਲਿਖਿਆ, ‘ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ ਚੰਡੀਗੜ੍ਹ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕਰਾਂਗਾ। ਕਿਸੇ ਵੀ ਵਿਚਾਰ ਵਟਾਂਦਰੇ ਲਈ ਉਹਨਾਂ ਦਾ ਸਵਾਗਤ ਹੈ!’
Tweet
ਹੋਰ ਪੜ੍ਹੋ: ਕੇਂਦਰ ’ਚ PM ਮੋਦੀ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਦੀਆਂ ਏਜੰਸੀਆਂ ਨੂੰ ਮਿਲਿਆ 350% ਜ਼ਿਆਦਾ ਫੰਡ- CAG
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਕੁਝ ਫੈਸਲਿਆਂ ਕਾਰਨ ਨਵਜੋਤ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ਉਹਨਾਂ ਨੇ ਵੀਡੀਓ ਸਾਂਝੀ ਕਰਕੇ ਅਪਣਾ ਪੱਖ ਵੀ ਰੱਖਿਆ ਸੀ। ਅਸਤੀਫਾ ਦੇਣ ਤੋਂ ਬਾਅਦ ਉਹਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
Punjab Chief Minister Charanjit Singh Channi
ਹੋਰ ਪੜ੍ਹੋ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ PRTC ਬੱਸ ’ਚ ਕੀਤਾ ਸਫ਼ਰ, ਸਵਾਰੀਆਂ ਨਾਲ ਕੀਤੀ ਗੱਲਬਾਤ
ਇਸ ਦੇ ਚਲਦਿਆਂ ਬੀਤੇ ਦਿਨੀਂ ਕਈ ਕਾਂਗਰਸੀ ਆਗੂ ਉਹਨਾਂ ਦੀ ਪਟਿਆਲਾ ਰਿਹਾਇਸ਼ ’ਤੇ ਪਹੁੰਚ ਰਹੇ ਸਨ। ਖ਼ਬਰਾਂ ਇਹ ਵੀ ਆ ਰਹੀਆਂ ਸਨ ਕਿ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵਜੋਤ ਸਿੱਧੂ ਨੂੰ ਮਨਾਉਣ ਲਈ ਪਟਿਆਲਾ ਪਹੁੰਚ ਸਕਦੇ ਹਨ ਪਰ ਮੁੱਖ ਮੰਤਰੀ ਪਟਿਆਲਾ ਨਹੀਂ ਪਹੁੰਚੇ।