
ਸਹੋਤਾ ਨੇ ਹੀ ਜਿਨ੍ਹਾਂ ਨੇ ਦੋ ਸਿੱਖ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਇਸ ਮਾਮਲੇ ਵਿਚ ਫਸਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ।
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਨਵਜੋਤ ਸਿੰਘ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਟਵੀਟ ਕੀਤਾ ਹੈ ਅਤੇ ਡੀ. ਜੀ. ਪੀ. ਸਹੋਤਾ ’ਤੇ ਸਵਾਲ ਚੁੱਕੇ ਹਨ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਨਵੇਂ ਲਾਏ ਗਏ ਡੀ. ਜੀ. ਪੀ. ਬਾਰੇ ਲਿਖਿਆ ਕਿ ਕਿ ਡੀ.ਜੀ.ਪੀ. ਸਹੋਤਾ ਬਾਦਲ ਸਰਕਾਰ ਸਮੇਂ 2015 ’ਚ ਹੋਈ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਦੇ ਮੁਖੀ ਸਨ ਅਤੇ ਇਹ ਸਹੋਤਾ ਹੀ ਸਨ ਜਿਨ੍ਹਾਂ ਨੇ ਦੋ ਸਿੱਖ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਇਸ ਮਾਮਲੇ ਵਿਚ ਫਸਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ। ਇਸ ਦੌਰਾਨ ਉਨ੍ਹਾਂ ਸਮੇਤ ਕਈ ਕਾਂਗਰਸੀ ਨੇਤਾਵਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਸਾਲ 2018 ਵਿਚ, ਕਾਂਗਰਸ ਸਰਕਾਰ ਦੌਰਾਨ, ਗ੍ਰਹਿ ਮੰਤਰੀ ਅਤੇ ਪਾਰਟੀ ਪ੍ਰਧਾਨ ਨੇ ਉਨ੍ਹਾਂ ਨੂੰ ਨਿਆਂ ਦਾ ਭਰੋਸਾ ਵੀ ਦਿੱਤਾ ਸੀ।