ਮੁਹੰਮਦ ਮੁਸਤਫਾ ਦਾ ਬਿਆਨ, 'ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਪ੍ਰਧਾਨ, ਜਲਦ ਹੱਲ ਹੋਵੇਗਾ ਮਸਲਾ'
Published : Sep 30, 2021, 11:36 am IST
Updated : Sep 30, 2021, 11:36 am IST
SHARE ARTICLE
Navjot Singh Sidhu will stay Punjab Congress chief- Mohammad Mustafa
Navjot Singh Sidhu will stay Punjab Congress chief- Mohammad Mustafa

ਮੁਹੰਮਦ ਮੁਸਤਫਾ ਨੇ ਕਿਹਾ, ‘ਨਵਜੋਤ ਸਿੱਧੂ ਨੂੰ ਕਾਂਗਰਸ ਲੀਡਰਸ਼ਿਪ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਕਾਂਗਰਸ ਲੀਡਰਸ਼ਿਪ ਤੋਂ ਬਾਹਰ ਨਹੀਂ ਹਨ"।

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਉਹਨਾਂ ਕਿਹਾ ਕਿ ਇਹ ਮੁੱਦਾ ਜਲਦ ਹੀ ਹੱਲ ਹੋ ਜਾਵੇਗਾ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਕਾਂਗਰਸ ਦੀ ਅਗਵਾਈ ਕਰਨਗੇ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।

Mohammad Mustafa statement before Punjab Legislature Party meetingNavjot Singh Sidhu will stay Punjab Congress chief- Mohammad Mustafa

ਹੋਰ ਪੜ੍ਹੋੋ: ਕੇਂਦਰ ’ਚ PM ਮੋਦੀ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਦੀਆਂ ਏਜੰਸੀਆਂ ਨੂੰ ਮਿਲਿਆ 350% ਜ਼ਿਆਦਾ ਫੰਡ- CAG

ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਮੁਹੰਮਦ ਮੁਸਤਫਾ ਨੇ ਕਿਹਾ, ‘ਨਵਜੋਤ ਸਿੱਧੂ ਨੂੰ ਕਾਂਗਰਸ ਲੀਡਰਸ਼ਿਪ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਕਾਂਗਰਸ ਲੀਡਰਸ਼ਿਪ ਤੋਂ ਬਾਹਰ ਨਹੀਂ ਹਨ। ਸਿੱਧੂ ਅਮਰਿੰਦਰ ਸਿੰਘ ਨਹੀਂ ਹਨ, ਜਿਨ੍ਹਾਂ ਨੇ ਕਦੇ ਵੀ ਕਾਂਗਰਸ ਅਤੇ ਇਸ ਦੀ ਲੀਡਰਸ਼ਿਪ ਦੀ ਪਰਵਾਹ ਨਹੀਂ ਕੀਤੀ। ਸਿੱਧੂ ਕਈ ਵਾਰ ਭਾਵਨਾਤਮਕ ਤੌਰ 'ਤੇ ਕੰਮ ਕਰਦੇ ਹਨ ਅਤੇ ਕਾਂਗਰਸ ਲੀਡਰਸ਼ਿਪ ਇਸ ਨੂੰ ਸਮਝਦੀ ਹੈ’।

Navjot Sidhu and Charanjit Singh ChanniNavjot Sidhu and Charanjit Singh Channi

ਹੋਰ ਪੜ੍ਹੋੋ: ਨਵਜੋਤ ਸਿੱਧੂ ਨੂੰ ਮਨਾਉਣ ਪਟਿਆਲਾ ਨਹੀਂ ਪਹੁੰਚੇ CM ਚੰਨੀ, ਚੰਡੀਗੜ੍ਹ ਲਈ ਰਵਾਨਾ ਹੋ ਸਕਦੇ ਹਨ ਸਿੱਧੂ

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਕੁਝ ਫੈਸਲਿਆਂ ਕਾਰਨ ਨਵਜੋਤ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ਉਹਨਾਂ ਨੇ ਵੀਡੀਓ ਸਾਂਝੀ ਕਰਕੇ ਅਪਣਾ ਪੱਖ ਵੀ ਰੱਖਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement