ਬੇਅਦਬੀ ਦੇ ਮਾਮਲਿਆਂ ’ਚ ਸੌਦਾ ਸਾਧ ਜਾਂ ਕਿਸੇ ਹੋਰ ਵਿਅਕਤੀ ਨੂੰ ਨਹੀਂ ਦਿਤੀ ਗਈ ਕੋਈ ਕਲੀਨ ਚਿਟ
Published : Sep 30, 2021, 12:47 am IST
Updated : Sep 30, 2021, 12:47 am IST
SHARE ARTICLE
image
image

ਬੇਅਦਬੀ ਦੇ ਮਾਮਲਿਆਂ ’ਚ ਸੌਦਾ ਸਾਧ ਜਾਂ ਕਿਸੇ ਹੋਰ ਵਿਅਕਤੀ ਨੂੰ ਨਹੀਂ ਦਿਤੀ ਗਈ ਕੋਈ ਕਲੀਨ ਚਿਟ

ਚੰਡੀਗੜ੍ਹ, 29 ਸਤੰਬਰ (ਜਸਪਾਲ ਸਿੰਘ): ਪੰਜਾਬ ਪੁਲਿਸ ਦੇ ਅਧਿਕਾਰਤ ਬੁਲਾਰੇ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਸਬੰਧੀ ਸਾਰੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਪੂਰੀ ਤਰ੍ਹਾਂ ਰੱਦ ਕਰ ਦਿਤਾ।
ਇਹ ਬਿਆਨ ਉਸ ਵੇਲੇ ਜਾਰੀ ਕੀਤਾ ਗਿਆ ਹੈ ਜਦੋਂ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ, ਵਲੋਂ 2015 ਵਿਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਵਿਚ ਐਸ.ਆਈ.ਟੀ. ਦੀ  ਅਗਵਾਈ ਕਰਦਿਆਂ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੀਆਂ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ।
ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਹੋਏ ਪਾਏ ਗਏ ਸਨ ਅਤੇ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਦੇ ਤਹਿਤ ਐਫ਼ਆਈਆਰ ਨੰਬਰ 128 ਮਿਤੀ 12.10.2015 ਦਰਜ ਕੀਤੀ ਗਈ ਸੀ। ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ, ਜੋ ਉਸ ਵੇਲੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਸਨ, ਦੀ ਅਗਵਾਈ ਵਿਚ ਇਕ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ।
ਬੁਲਾਰੇ ਨੇ ਸਪੱਸ਼ਟ ਕੀਤਾ ਕਿ ਐਸਆਈਟੀ ਨੇ ਸਿਰਫ਼ 20 ਦਿਨਾਂ (14 ਅਕਤੂਬਰ 2015 ਤੋਂ 2 ਨਵੰਬਰ 2015) ਤਕ ਕੰਮ ਕੀਤਾ ਸੀ, ਜਿਸ ਤੋਂ ਬਾਅਦ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿਤਾ ਗਿਆ ਸੀ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement