
ਰਾਜਾ ਵੜਿੰਗ ਨੇ ਰਾਜਪੁਰਾ ਤੋਂ ਪਟਿਆਲਾ ਲਈ ਸਰਕਾਰੀ ਬੱਸ ਵਿਚ ਸਫ਼ਰ ਕੀਤਾ ਅਤੇ ਬੱਸ ਵਿਚ ਸਵਾਰ ਲੋਕਾਂ ਨਾਲ ਗੱਲਬਾਤ ਕੀਤੀ।
ਚੰਡੀਗੜ੍ਹ: ਦੋ ਦਿਨ ਪਹਿਲਾਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਗਿੱਦੜਬਾਹਾ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪੀਆਰਟੀਸੀ ਦੀ ਬੱਸ ਵਿਚ ਸਫ਼ਰ ਕੀਤਾ। ਉਨ੍ਹਾਂ ਨੇ ਅਪਣੇ ਸਫਰ ਦੀਆਂ ਕੁਝ ਤਸਵੀਰਾਂ ਫੇਸਬੁੱਕ 'ਤੇ ਸਾਂਝੀਆਂ ਕੀਤੀਆਂ। ਰਾਜਾ ਵੜਿੰਗ ਨੇ ਰਾਜਪੁਰਾ ਤੋਂ ਪਟਿਆਲਾ ਲਈ ਸਰਕਾਰੀ ਬੱਸ ਵਿਚ ਸਫ਼ਰ ਕੀਤਾ ਅਤੇ ਬੱਸ ਵਿਚ ਸਵਾਰ ਲੋਕਾਂ ਨਾਲ ਗੱਲਬਾਤ ਕੀਤੀ।
Transport Minister Raja Waring in PRTC bus
ਹੋਰ ਪੜ੍ਹੋ: ਤਿੰਨ ਸੀਟਾਂ ਲਈ ਵੋਟਿੰਗ ਜਾਰੀ, ਮਮਤਾ ਬੈਨਰਜੀ ਦੇ ਹਲਕੇ ’ਚ ਪੈਰਾ ਮਿਲਟਰੀ ਦੀਆਂ 35 ਕੰਪਨੀਆਂ ਤੈਨਾਤ
ਫੇਸਬੁੱਕ ’ਤੇ ਤਸਵੀਰਾਂ ਸ਼ੇਅਰ ਕਰ ਰਾਜਾ ਵੜਿੰਗ ਨੇ ਲਿਖਿਆ, ‘ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅੱਜ ਗਿੱਦੜਬਾਹਾ ਜਾ ਰਿਹਾ ਸੀ ਅਤੇ ਸੋਚਿਆ ਕਿਓਂ ਨਾ ਪੀਆਰਟੀਸੀ ਦੀ ਬੱਸ ਵਿਚ ਸਫਰ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ ਵਿਚ ਆਉਂਦੀਆਂ ਮੁਸਕਿਲਾਂ ਜਾਣ ਲਵਾਂ’।
Transport Minister Raja Waring in PRTC bus
ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦਾ ਦੂਜਾ ਦਿਨ, ਕਰਨਗੇ ਵੱਡਾ ਐਲਾਨ
ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਰਾਜਪੁਰੇ ਤੋਂ ਪਟਿਆਲ਼ਾ ਦਾ ਸਫਰ ਸਰਕਾਰੀ ਬੱਸ ਵਿਚ ਕਰਕੇ ਲੋਕਾਂ ਨਾਲ ਗੱਲ-ਬਾਤ ਕੀਤੀ। ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਜਲਦੀ ਕੱਢਣ ਦਾ ਭਰੋਸਾ ਦਿੱਤਾ।
Transport Minister Raja Waring in PRTC bus
ਹੋਰ ਪੜ੍ਹੋ: ਚੰਨੀ ਸਰਕਾਰ ਦੀ ਪ੍ਰੀਖਿਆ ਦਾ ਨਤੀਜਾ ਨਿਕਲਣ 'ਚ 90 ਦਿਨ ਬਾਕੀ ਪਰ ਕਾਂਗਰਸੀ ਆਪਸ 'ਚ ਹੀ ਉਲਝੇ ਨੇ...
ਇਸ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਗਾਮੀ ਦੋ ਦਿਨਾਂ ਵਿਚ ਸੂਬੇ ਦੇ ਬੱਸ ਸਟੈਂਡਾਂ ਵਿਚੋਂ ਹਰ ਤਰ੍ਹਾਂ ਦਾ ਨਜਾਇਜ਼ ਕਬਜ਼ੇ ਨੂੰ ਹਟਾ ਦੇਣ।
Transport Minister Raja Waring in PRTC bus
ਹੋਰ ਪੜ੍ਹੋ: ਪਟਾਕਿਆਂ 'ਚ ਜ਼ਹਿਰੀਲੇ ਰਸਾਇਣਾਂ ਦੀ ਵਰਤੋਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ
ਸੂਬਾ ਪੱਧਰੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪਰੋਟ ਮੰਤਰੀ ਨੇ ਕਿਹਾ ਕਿ ਬੱਸ ਸਟੈਂਡਾਂ ਵਿਚ ਲੋਕਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ਕਰਨ ਵਾਲੇ ਨਾ ਸਿਰਫ਼ ਬੱਸਾਂ ਨੂੰ ਚੱਲਣ ਵਿਚ ਅੜਿਕਾ ਬਣ ਰਹੇ ਹਨ, ਨਾਲ ਹੀ ਨਜਾਇਜ਼ ਤੌਰ ‘ਤੇ ਕਾਰੋਬਾਰੀ ਗਤੀਵਿਧੀਆਂ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲੱਗਾ ਰਹੇ ਹਨ।