‘ਅਸੀਂ ਲੋਕਾਂ ਨੂੰ ਇਸ ਤਰ੍ਹਾਂ ਮਰਨ ਲਈ ਨਹੀਂ ਛੱਡ ਸਕਦੇ’
Published : Sep 30, 2021, 12:45 am IST
Updated : Sep 30, 2021, 12:45 am IST
SHARE ARTICLE
image
image

‘ਅਸੀਂ ਲੋਕਾਂ ਨੂੰ ਇਸ ਤਰ੍ਹਾਂ ਮਰਨ ਲਈ ਨਹੀਂ ਛੱਡ ਸਕਦੇ’

ਨਵੀਂ ਦਿੱਲੀ, 29 ਸਤੰਬਰ : ਸੁਪਰੀਮ ਕੋਰਟ ਨੇ ਪਟਾਕਿਆਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਦੇ ਮੁੱਦੇ ’ਤੇ ਸਖਤ ਰੁਖ ਅਪਣਾਇਆ। ਸੁਪਰੀਮ ਕੋਰਟ ਨੇ ਬੁਧਵਾਰ ਨੂੰ ਕਿਹਾ ਕਿ ਪਟਾਕੇ ਬਣਾਉਣ ਵਿਚ ਜਹਿਰੀਲੇ ਰਸਾਇਣਾਂ ਦੀ ਵਰਤੋਂ ਬਾਰੇ ਸੀਬੀਆਈ ਦੀ ਰਿਪੋਰਟ ਬਹੁਤ ਗੰਭੀਰ ਹੈ। ਅਸੀਂ ਲੋਕਾਂ ਨੂੰ ਇਸ ਤਰ੍ਹਾਂ ਉਨ੍ਹਾਂ ਦੇ ਹਾਲ ’ਤੇ ਮਰਨ ਲਈ ਨਹੀਂ ਛੱਡ ਸਕਦੇ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਪਹਿਲੀ ਨਜ਼ਰ ਵਿਚ ਬੇਰੀਅਮ ਵਰਗੇ ਖ਼ਤਰਨਾਕ ਤੱਤ ਦੀ ਵਰਤੋਂ ਘਾਤਕ ਹੈ। ਪਟਾਕਿਆਂ ’ਤੇ ਲੇਬਲ ਲਗਾਉਣ ਦੇ ਮਾਮਲੇ ਵਿਚ ਵੀ ਅਦਾਲਤ ਦੇ ਆਦੇਸ਼ਾਂ ਨੂੰ ਨਜ਼ਰ ਅੰਦਾਜ ਕੀਤਾ ਗਿਆ ਹੈ।
ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਏਐਸ ਬੋਪੰਨਾ ਦੇ ਬੈਂਚ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਜਬਤ ਕੀਤੇ ਪਟਾਕਿਆਂ ਵਿਚ ਬੇਰੀਅਮ ਸਾਲਟ ਵਰਗੇ ਹਾਨੀਕਾਰਕ ਰਸਾਇਣ ਪਾਏ ਹਨ। ਨਿਰਮਾਤਾਵਾਂ ਜਿਵੇਂ ਕਿ ਹਿੰਦੁਸਤਾਨ ਆਤਿਸਬਾਜੀ ਅਤੇ ਮਿਆਰੀ ਆਤਿਸਬਾਜੀ ਨੇ ਬੇਰੀਅਮ ਨੂੰ ਥੋਕ ਵਿਚ ਖ਼ਰੀਦਿਆ ਅਤੇ ਇਸਨੂੰ ਪਟਾਕਿਆਂ ਵਿਚ ਵਰਤਿਆ। ਇੰਨਾ ਹੀ ਨਹੀਂ, ਸੁਪਰੀਮ ਕੋਰਟ ਨੇ ਇਹ ਵੀ ਨਿਰਦੇਸ਼ ਦਿਤਾ ਕਿ ਸੀਬੀਆਈ ਦੀ ਮੁਢਲੀ ਜਾਂਚ ਰਿਪੋਰਟ ਦੀ ਇਕ ਕਾਪੀ ਵੀਰਵਾਰ ਤਕ ਸਾਰੇ ਵਕੀਲਾਂ ਨੂੰ ਉਪਲਬਧ ਕਰਵਾਈ ਜਾਵੇ।
ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ’ਚ ਹਰ ਦਿਨ ਕੋਈ ਨਾ ਕੋਈ ਜਸ਼ਨ ਹੁੰਦਾ ਹੈ ਪਰ ਉਸਦੇ ਦੂਜੇ ਪਹਿਲੂਆਂ ’ਤੇ ਵੀ ਗ਼ੌਰ ਕਰਨਾ ਹੋਵੇਗਾ। ਲੋਕਾਂ ਨੂੰ ਇਸ ਤਰ੍ਹਾਂ ਮਰਨ ਲਈ ਨਹੀਂ ਛਡਿਆ ਜਾ ਸਕਦਾ। ਮਾਮਲੇ ਦੀ ਅਗਲੀ ਸੁਣਵਾਈ 6 ਅਕਤੂਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਨਿਰਮਾਤਾਵਾਂ ਨੂੰ ਕੇਂਦਰੀ ਜਾਂਚ ਏਜੰਸੀ, ਸੀਬੀਆਈ ਅਤੇ ਚੇਨਈ ਦੇ ਸੰਯੁਕਤ ਡਾਇਰੈਕਟਰ ਦੀ ਰਿਪੋਰਟ ਦੇ ਸਬੰਧ ਵਿਚ ਅਪਣਾ ਪੱਖ ਪੇਸ਼ ਕਰਨ ਦਾ ਇਕ ਹੋਰ ਮੌਕਾ ਦਿਤਾ।  (ਏਜੰਸੀ)

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement