ਹਰਿਆਣਾ ਦੇ 13 ਅਤੇ ਪੰਜਾਬ ਦੇ 99 MP-MLAs ਦਾਗੀ, ਦੋਹਾਂ ਸੂਬਿਆਂ ਦੀਆਂ ਸਟੇਟਸ ਰਿਪੋਰਟਾਂ ਹਾਈਕੋਰਟ ਪਹੁੰਚੀਆਂ
Published : Sep 30, 2022, 11:55 am IST
Updated : Sep 30, 2022, 12:01 pm IST
SHARE ARTICLE
13 MP-MLAs of Haryana and 99 of Punjab are tainted
13 MP-MLAs of Haryana and 99 of Punjab are tainted

ਐਸਸੀ ਨੇ ਵੀ ਜਾਣਕਾਰੀ ਮੰਗੀ 

ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਸਟੇਟਸ ਰਿਪੋਰਟ ਦਾਇਰ ਕੀਤੀ ਹੈ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਦੋਵਾਂ ਸੂਬਿਆਂ ਵਿਚ ਕੁੱਲ 112 ਸੰਸਦ ਮੈਂਬਰ ਅਤੇ ਵਿਧਾਇਕ ਦਾਗ਼ੀ ਹਨ, ਜਿਨ੍ਹਾਂ ਖ਼ਿਲਾਫ਼ ਵੱਖ-ਵੱਖ ਅਦਾਲਤਾਂ ਵਿਚ ਕੇਸ ਚੱਲ ਰਹੇ ਹਨ। ਸੂਬਿਆਂ ਨੇ ਪਿਛਲੀ ਸੁਣਵਾਈ 'ਚ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ।

ਹਰਿਆਣਾ ਸਰਕਾਰ ਵੱਲੋਂ ਰਾਜ ਵਿਜੀਲੈਂਸ ਬਿਊਰੋ ਦੇ ਡੀਆਈਜੀ ਪੰਕਜ ਨੈਨ ਨੇ ਅਦਾਲਤ ਨੂੰ ਦੱਸਿਆ ਹੈ ਕਿ ਸੂਬੇ ਦੇ 13 ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਕੇਸ ਅਦਾਲਤ ਵਿਚ ਵਿਚਾਰ ਅਧੀਨ ਹਨ। ਇਨ੍ਹਾਂ ਵਿਚ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ, ਭੁਪੇਂਦਰ ਹੁੱਡਾ, ਸਾਬਕਾ ਵਿਧਾਇਕ ਰਾਮਕਿਸ਼ਨ ਫੌਜੀ, ਵਿਨੋਦ ਭਯਾਨਾ, ਜਰਨੈਲ ਸਿੰਘ, ਨਰੇਸ਼ ਸੇਲਵਾਲ, ਰਾਓ ਨਰਿੰਦਰ ਸਿੰਘ, ਰਾਮ ਨਿਵਾਸ, ਧਰਮਪਾਲ ਛੋਕਰ, ਸੁਖਬੀਰ ਕਟਾਰੀਆ ਅਤੇ ਬਲਰਾਜ ਕੁੰਡੂ ਸ਼ਾਮਲ ਹਨ।

ਅਦਾਲਤ 'ਚ ਦੱਸਿਆ ਗਿਆ ਹੈ ਕਿ ਕਾਂਗਰਸ ਨੇਤਾ ਸ਼ਸ਼ੀ ਥਰੂਰ ਖਿਲਾਫ਼ ਗੁਰੂਗ੍ਰਾਮ 'ਚ ਗਲਤ ਟਵੀਟ ਕਰਨ ਦਾ ਮਾਮਲਾ ਵੀ ਚੱਲ ਰਿਹਾ ਹੈ। ਇਸ ਤੋਂ ਇਲਾਵਾ ਸਾਬਕਾ ਮੰਤਰੀ ਮੰਗੇ ਰਾਮ ਗੁਪਤਾ ਦਾ ਇੱਕ ਕੇਸ ਵੀ ਸੂਬਾ ਅਦਾਲਤ ਵਿਚ ਵਿਚਾਰ ਅਧੀਨ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਸਟੇਟਸ ਰਿਪੋਰਟ ਦਾਇਰ ਕੀਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿਚ 99 ਕੇਸ ਚੱਲ ਰਹੇ ਹਨ। 42 ਮਾਮਲਿਆਂ ਦੀ ਜਾਂਚ ਚੱਲ ਰਹੀ ਹੈ, ਜਿਸ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ। 

ਸੁਪਰੀਮ ਕੋਰਟ ਨੇ ਖ਼ੁਦ ਸਾਰੇ ਸੂਬਿਆਂ ਦੀਆਂ ਹਾਈ ਕੋਰਟਾਂ ਤੋਂ ਉਨ੍ਹਾਂ ਦੇ ਰਾਜਾਂ ਵਿਚ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਜਾਣਕਾਰੀ ਮੰਗੀ ਸੀ। ਇਨ੍ਹਾਂ ਹੁਕਮਾਂ 'ਤੇ ਸਾਰੇ ਸੂਬਿਆਂ ਦੀਆਂ ਹਾਈਕੋਰਟਾਂ ਨੇ ਆਪੋ-ਆਪਣੇ ਅਧਿਕਾਰ ਖੇਤਰ ਦੇ ਰਾਜਾਂ ਤੋਂ ਇਹ ਜਾਣਕਾਰੀ ਮੰਗੀ ਸੀ, ਜਿਸ ਸਬੰਧੀ ਸਾਰੇ ਸੂਬਿਆਂ ਵੱਲੋਂ ਸੁਪਰੀਮ ਕੋਰਟ ਨੂੰ ਜੋ ਜਾਣਕਾਰੀ ਦਿੱਤੀ ਗਈ ਸੀ, ਉਸ ਅਨੁਸਾਰ 1765 ਵਿਰੁੱਧ 3045 ਅਪਰਾਧਿਕ ਮਾਮਲੇ ਪੈਂਡਿੰਗ ਹਨ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement