ਪ੍ਰੋਡਕਸ਼ਨ ਵਾਰੰਟ 'ਤੇ ਲੁਧਿਆਣਾ ਆਵੇਗਾ ਗੈਂਗਸਟਰ ਖਰੋੜ, ਲਾਰੈਂਸ ਦੇ ਸਾਹਮਣੇ ਬਿਠਾ ਕੇ ਹੋਵੇਗੀ ਪੁੱਛਗਿੱਛ
Published : Sep 30, 2022, 1:10 pm IST
Updated : Sep 30, 2022, 1:10 pm IST
SHARE ARTICLE
Gangster Kharor, Lawrence Bishnoi
Gangster Kharor, Lawrence Bishnoi

ਇਲਜ਼ਾਮ - ਸਿੱਧੂ ਮੂਸੇਵਾਲਾ ਨੇ ਕਾਤਲਾਂ ਨੂੰ ਦਿੱਤੇ ਹਥਿਆਰ

 

ਮਾਨਸਾ - ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਲਾਰੈਂਸ ਦੇ ਕਰੀਬੀ ਗੈਂਗਸਟਰ ਐਸਕੇ ਖਰੋੜ ਨੂੰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਮਾਮਲੇ ਵਿਚ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ-ਕੱਲ੍ਹ 'ਚ ਗੈਂਗਸਟਰ ਖਰੋੜ ਲੁਧਿਆਣਾ ਦੇ ਸੀਏ ਸਟਾਫ਼ ਕੋਲ ਪੁੱਜਣਗੇ। ਗੈਂਗਸਟਰ ਖਰੋੜ ਨੂੰ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਦੱਸ ਦੇਈਏ ਕਿ ਖਰੋੜ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਖਰੋੜ 'ਤੇ ਦੋਸ਼ ਹੈ ਕਿ ਉਹ ਤਿਹਾੜ ਜੇਲ੍ਹ 'ਚ ਬੰਦ ਹੋਣ ਦੇ ਬਾਵਜੂਦ ਮੂਸੇਵਾਲਾ ਕਤਲ ਕਾਂਡ ਦੇ ਸ਼ਾਰਪ ਸ਼ੂਟਰਾਂ ਨੂੰ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਦਾ ਰਿਹਾ ਹੈ। ਦੱਸ ਦਈਏ ਕਿ ਗੈਂਗਸਟਰ ਖਰੋੜ ਦੇ ਪਿਤਾ ਸੇਵਾਮੁਕਤ ਪੁਲਿਸ ਮੁਲਾਜ਼ਮ ਰਹੇ ਹਨ। ਖਰੋੜ ਪਟਿਆਲਾ ਦੇ ਪਿੰਡ ਬਾਰਾਂ ਦਾ ਵਸਨੀਕ ਹੈ। 

ਉਹ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਗੈਂਗਸਟਰ ਖਰੋੜ 'ਤੇ 12 ਕਤਲ ਅਤੇ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ। ਖਰੋੜ ਨੂੰ ਪੁਲਿਸ ਨੇ 2017 ਵਿਚ ਗ੍ਰਿਫ਼ਤਾਰ ਕੀਤਾ ਸੀ। ਖਰੋੜ ਨੂੰ ਵੀ ਅਤਿ ਸੁਰੱਖਿਅਤ ਜੇਲ੍ਹ ਨਾਭਾ ਵਿਚ ਰੱਖਿਆ ਗਿਆ ਸੀ। ਪਿਛਲੇ ਸਾਲ 2018 'ਚ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਖਰੋੜ ਮੁੜ ਅਪਰਾਧ ਜਗਤ 'ਚ ਸ਼ਾਮਲ ਹੋ ਗਿਆ ਸੀ।

ਲਾਰੈਂਸ ਨੂੰ ਫ਼ਿਲਹਾਲ ਮੁਹਾਲੀ ਦੇ ਖਰੜ ਸੈਂਟਰ ਵਿਚ ਤਬਦੀਲ ਕਰ ਦਿੱਤਾ ਗਿਆ ਹੈ। 14 ਦਿਨਾਂ ਦੇ ਰਿਮਾਂਡ ਦੌਰਾਨ ਲੁਧਿਆਣਾ ਪੁਲਿਸ ਨੇ ਐਸ.ਕੇ.ਖਰੋੜ ਨੂੰ ਤਿਹਾੜ ਜੇਲ੍ਹ ਤੋਂ ਲੁਧਿਆਣਾ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਇੱਥੇ ਲਾਰੈਂਸ ਅਤੇ ਖਰੋੜ ਆਹਮੋ-ਸਾਹਮਣੇ ਬਿਠਾ ਕੇ ਸਵਾਲ-ਜਵਾਬ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਤਿਹਾੜ ਜੇਲ੍ਹ ਤੋਂ ਖਰੋੜ ਦੇ ਇਸ਼ਾਰੇ 'ਤੇ ਸ਼ਾਰਪ ਸ਼ੂਟਰਾਂ ਕੋਲ ਹਥਿਆਰ ਪਹੁੰਚੇ ਸਨ। 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement