ਜ਼ਰੂਰੀ ਸੂਚਨਾ : ਇਸ ਦਿਨ ਕੱਢੇ ਜਾਣਗੇ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਵਾਸਤੇ ਆਰਜ਼ੀ ਲਾਇਸੰਸਾਂ ਦੇ ਡਰਾਅ 
Published : Sep 30, 2022, 2:53 pm IST
Updated : Sep 30, 2022, 2:53 pm IST
SHARE ARTICLE
Fire Crackers
Fire Crackers

ਨਿਰਧਾਰਤ ਸਮੇਂ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਨਹੀਂ ਕੀਤੀਆਂ ਜਾਣਗੀਆਂ ਪ੍ਰਵਾਨ

ਚੰਡੀਗੜ੍ਹ : ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਆਰਜ਼ੀ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਣ ਦੀ ਮਿਤੀ 12 ਅਕਤੂਬਰ ਨੂੰ ਦੁਪਹਿਰ 12 ਵਜੇ ਨਿਰਧਾਰਤ ਕੀਤੀ ਗਈ ਹੈ। ਇਸ ਬਾਰੇ ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕਿ ਕੇਵਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚਾਹਵਾਨ ਵਿਅਕਤੀ ਪੰਜਾਬ ਸਰਕਾਰ ਦੀ ਵੈੱਬਸਾਈਟ https://punjab.gov.in/forms/ ਤੋਂ ਐਪਲੀਕੇਸ਼ਨ ਫਾਰਮ ਜੋ ਕਿ "ਟੈਂਪਰੇਰੀ ਲਾਇਸੰਸ ਫਾਰ ਸੇਲ ਆਫ ਫਾਇਰਕਰੈਕਰਸ" ਤਹਿਤ ਅਪਲੋਡ ਹੈ, ਨੂੰ ਡਾਊਨਲੋਡ ਕਰਕੇ ਮਿਤੀ 6 ਅਕਤੂਬਰ ਤੋਂ 8 ਅਕਤੂਬਰ ਤੱਕ ਆਪਣੀਆਂ ਦਰਖਾਸਤਾਂ ਰਿਹਾਇਸ਼ ਦੇ ਘੱਟੋ ਘੱਟ ਦੋ ਸਬੂਤਾਂ ਸਮੇਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੱਖ ਵੱਖ ਸੇਵਾ ਕੇਂਦਰਾਂ ਵਿਖੇ ਪੇਸ਼ ਕਰ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਨਿਰਧਾਰਤ ਸਮੇਂ ਤੋਂ ਬਾਅਦ ਜੋ ਵੀ ਅਰਜ਼ੀਆਂ ਪ੍ਰਾਪਤ ਹੋਣਗੀਆਂ ਉਹ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ ਵੱਲੋਂ ਜਾਰੀ ਕੀਤੀ ਦਿਸ਼ਾ ਨਿਰਦੇਸ਼ ਤਹਿਤ ਇਹ ਮਿਤੀ ਨਿਰਧਾਰਿਤ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement