ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ
Published : Sep 30, 2022, 5:34 pm IST
Updated : Sep 30, 2022, 5:34 pm IST
SHARE ARTICLE
Kuldeep Singh Dhaliwal
Kuldeep Singh Dhaliwal

ਖੰਡ ਮਿੱਲਾਂ 5 ਨਵੰਬਰ ਤੱਕ ਹੋਣਗੀਆਂ ਕਾਰਜਸ਼ੀਲ; ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਦਾਣਾ ਮੰਡੀਆਂ ਵਿੱਚ ਲਾਈਟਾਂ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਪਖਾਨੇ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੰਡ ਮਿੱਲਾਂ ਵੱਲੋਂ 5 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਅਤੇ ਖੰਡ ਮਿੱਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬੀਕੇਯੂ (ਏਕਤਾ-ਸਿੱਧੂਪੁਰ) ਅਤੇ ਸੰਯੁਕਤ ਕਿਸਾਨ ਮੋਰਚਾ-ਗੈਰ ਸਿਆਸੀ 16 ਜਥੇਬੰਦੀਆਂ ਦੇ ਮੁੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸਾਨ ਆਗੂਆਂ ਨੇ ਉਪਰੋਕਤ ਦੋਵਾਂ ਮੁੱਦਿਆਂ ਬਾਰੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁੱਦਿਆਂ 'ਤੇ ਮੁੱਖ ਮੰਤਰੀ 6 ਅਕਤੂਬਰ 2022 ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement