ਪੰਜਾਬ ਸਰਕਾਰ ਵੱਲੋਂ IAS/PCS (P) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ
Published : Sep 30, 2022, 4:34 pm IST
Updated : Sep 30, 2022, 4:39 pm IST
SHARE ARTICLE
Punjab government seeks applications for combined coaching course for IAS/PCS (P) EXAM-2023
Punjab government seeks applications for combined coaching course for IAS/PCS (P) EXAM-2023

ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 12 ਅਕਤੂਬਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਜ਼ਨ ਹੋਵੇਗੀ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ ਮੈਂਟਲ ਐਬਿਲਟੀ, ਜਨਰਲ ਅਵੇਅਰਨੈੱਸ (ਹਿਸਟਰੀ, ਜਿਓਗ੍ਰਾਫੀ, ਇੰਡੀਅਨ ਪੋਲੀਟੀ, ਇੰਡੀਅਨ ਇਕੋਨੋਮੀ, ਐਵਰੀਡੇ ਸਾਇੰਸ, ਕਰੰਟ ਈਵੈਂਟਸ ਆਦਿ) ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ। ਇਸ ਟੈਸਟ ਦਾ ਸਮਾਂ ਇੱਕ ਘੰਟਾ ਹੈ ਜੋ 20 ਅਕਤੂਬਰ ਨੂੰ ਸਵੇਰੇ 10:00 ਵਜੇ ਅੰਬੇਦਕਰ ਇਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-III-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਉਮੀਦਵਾਰ ਜੋ ਆਈ. ਏ. ਐੱਸ./ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ  ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –III-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 12 ਅਕਤੂਬਰ 2022 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab.gov.in ਤੇ ਪ੍ਰਾਪਤ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM
Advertisement