ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕੀਤਾ ਕਾਬੂ
Published : Sep 30, 2022, 5:43 pm IST
Updated : Sep 30, 2022, 6:27 pm IST
SHARE ARTICLE
Punjab Police ASI caught red-handed accepting Rs 5,000 bribe in Nurpur Bedi
Punjab Police ASI caught red-handed accepting Rs 5,000 bribe in Nurpur Bedi

ਏ.ਐਸ.ਆਈ. ਜੁਝਾਰ ਸਿੰਘ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐਸ.ਆਈ. ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਇੱਕ ਪੁਲੀਸ ਕੇਸ ਵਿੱਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਮੁਲਜ਼ਮ ਏ.ਐਸ.ਆਈ. ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਏ.ਐਸ.ਆਈ. ਜੁਝਾਰ ਸਿੰਘ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਸਦੀ ਗੱਡੀ ਛੱਡਣ ਲਈ ਹੋਰ 5000 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐਸ.ਆਈ. ਜੁਝਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 16 ਮਿਤੀ 30-09-2022 ਤਹਿਤ ਉਕਤ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement