ਰਿਸ਼ਵਤਖ਼ੋਰੀ ਮਾਮਲੇ 'ਚ JE ਨੂੰ ਫੜਾਉਣ ਵਾਲਾ ਖੁਦ ਵੀ ਚੜ੍ਹਿਆ ਵਿਜੀਲੈਂਸ ਦੇ ਹੱਥੇ
Published : Sep 30, 2022, 6:22 pm IST
Updated : Sep 30, 2022, 6:36 pm IST
SHARE ARTICLE
Sukhwinder singh caught red handed by vigilance
Sukhwinder singh caught red handed by vigilance

ਇੱਕ ਲੱਖ ਰੁਪਿਆ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ  

ਜਲਾਲਾਬਾਦ : ਬੀਤੇ ਦਿਨੀਂ ਬੀਡੀਪੀਓ ਦਫ਼ਤਰ ਵਿਚ ਮਹਿਲਾ ਜੇ.ਈ. ਨੂੰ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਵਿਜੀਲੈਂਸ ਨੂੰ ਫੜਾਉਣ ਵਾਲਾ ਖੁਦ ਵਿਜੀਲੈਂਸ ਦੇ ਅੜਿੱਕੇ ਆ ਗਿਆ ਹੈ। ਜਾਣਕਾਰੀ ਅਨੁਸਾਰ ਫੜਿਆ ਗਿਆ ਸੁਖਜਿੰਦਰ ਸਿੰਘ ਉਰਫ ਸ਼ੰਮੀ ਜਲਾਲਾਬਾਦ ਦੇ ਪਿੰਡ ਤੰਬੂਵਾਲਾ ਦਾ ਰਹਿਣ ਵਾਲਾ ਹੈ।

ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਇੱਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ ਨੰਬਰ 13, ਮਿਤੀ 04-08-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਸੀ ਜੋ ਕਿ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਗਨਰੇਗਾ, ਫਾਜ਼ਿਲਕਾ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਸਵਰਨ ਰਾਣੀ ਨੂੰ ਇਸੇ ਪ੍ਰਾਈਵੇਟ ਵਿਅਕਤੀ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਿਸ ਅਧਿਕਾਰੀਆਂ ਵਲੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.), ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ ਕਿਉਂਕਿ ਬਾਕੀ ਰਕਮ ਬਾਅਦ ਵਿੱਚ ਦਿੱਤੀ ਜਾਣੀ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ.ਨੰਬਰ 11, ਮਿਤੀ 30-09-2022 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement