ਪੰਜਾਬ ਵਿਚ ਵੈਂਟੀਲੇਟਰ ਤੇ ਕਾਰਡੀਆਕ ਮਾਨੀਟਰ ਮਸ਼ੀਨਾਂ ਵਾਲੇ 66 ਨਵੇਂ ਬੈੱਡ ਮਰੀਜਾਂ ਦੀ ਸੇਵਾ ਲਈ ਤਿਆਰ
Published : Sep 30, 2023, 7:23 pm IST
Updated : Sep 30, 2023, 7:23 pm IST
SHARE ARTICLE
Dr Balbir Singh
Dr Balbir Singh

-ਕਿਹਾ,ਪਹਿਲੇ ਪੜਾਅ ਤਹਿਤ 550 ਕਰੋੜ ਰੁਪਏ ਖਰਚਕੇ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ ਹਸਪਤਾਲ ਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗਰੇਡ ਕੀਤਾ ਜਾਵੇਗਾ

 -ਸਾਰੇ ਸਰਕਾਰੀ ਹਸਪਤਾਲਾਂ 'ਚ ਮਰੀਜ਼ ਸੁਵਿਧਾ ਕੇਂਦਰ ਬਣਾਉਣ ਵਾਲਾ ਪੰਜਾਬ ਬਣੇਗਾ ਦੇਸ਼ ਦਾ ਪਹਿਲਾ ਸੂਬਾ

ਪਟਿਆਲਾ -  ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਅੱਗੇ ਵਧਾ ਰਹੀ ਹੈ। 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈ.ਸੀ.ਯੂ. ਅਤੇ ਐਨ.ਆਈ.ਸੀ.ਯੂ ਦਾ ਉਦਘਾਟਨ ਕਰਨਗੇ। ਦੋਵੇਂ ਮੁੱਖ ਮੰਤਰੀ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ ਮਿਸ਼ਨ ਸਿਹਤਮੰਦ ਪੰਜਾਬ ਦੀ ਵੀ ਸ਼ੁਰੂਆਤ ਵੀ ਕਰਨਗੇ।

ਇਹ ਪ੍ਰਗਟਾਵਾ ਅੱਜ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਅਰਮੈਨ ਗੁਰਦੇਵ ਸਿੰਘ ਲੱਖਣਾ ਤੇ ਜਗਰੂਪ ਸਿੰਘ ਸੇਖਵਾਂ ਵੀ ਮੌਜੂਦ ਸਨ।

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕ ਅਤੇ ਸੀਐਮ ਦੀ ਯੋਗਸ਼ਾਲਾ ਦੀ ਸਫ਼ਲਤਾ ਤੋਂ ਬਾਅਦ ਇਹ ਸਿਹਤ ਕਰਾਂਤੀ ਵੱਲ ਇੱਕ ਹੋਰ ਕਦਮ ਹੈ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵੈਂਟੀਲੇਟਰ ਅਤੇ ਕਾਰਡੀਆਕ ਮਾਨੀਟਰ ਵਾਲੇ 66 ਬੈੱਡ ਲਗਾਏ ਗਏ ਹਨ, ਜਿਹੜੇ ਕਿ ਐਮਰਜੈਂਸੀ, ਸਰਜਰੀ ਤੋਂ ਪਹਿਲਾਂ ਤੇ ਬਾਅਦ ਵਿੱਚ ਮਰੀਜਾਂ ਦੀ ਸੰਭਾਲ ਕਰਨਗੇ। ਇਸਦੇ ਨਾਲ ਹੀ ਐਨ.ਆਈ.ਸੀ.ਯੂ. ਨਵਜਾਤ ਬੱਚਿਆਂ ਦੀ ਸੰਭਾਲ ਕਰੇਗਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਅੰਦਰ 664 ਆਮ ਆਦਮੀ ਕਲੀਨਿਕ ਖੋਲ੍ਹੇ, ਜਿਨ੍ਹਾਂ ਵਿੱਚ 58 ਲੱਖ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬਾ ਵਾਸੀਆਂ ਨੂੰ ਬਿਹਤਰ ਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਬਨਣ ਤੋਂ ਬਾਅਦ ਲੋਕਾਂ ਨੂੰ ਬਿਮਾਰੀਆਂ ਦਾ ਜਲਦੀ ਪਤਾ ਲੱਗ ਜਾਂਦਾ ਹੈ ਅਤੇ ਇਸ ਨਾਲ ਉਨ੍ਹਾਂ ਦੀ ਜਾਨ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਕਿਉਂਕਿ ਉਹਨਾਂ ਨੂੰ ਸਮੇਂ ਸਿਰ ਸਹੀ ਇਲਾਜ ਮਿਲਦਾ ਹੈ। ਜਦੋਂਕਿ ਸੀਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਉਤਸ਼ਾਹਿਤ ਕਰ ਰਹੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਢਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੋਂ ਬਾਅਦ ਸਾਡੀ ਸਰਕਾਰ ਦਾ ਅਗਲਾ ਟੀਚਾ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ। ਇਸ ਲਈ 550 ਕਰੋੜ ਖ਼ਰਚਕੇ ਸਾਰੇ ਜ਼ਿਲ੍ਹਾ ਹਸਪਤਾਲ, ਸਬ ਡਿਵੀਜ਼ਨ ਹਸਪਤਾਲ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਮਰਜੈਂਸੀ ਬਲਾਕ, ਸੀਟੀ ਸਕੈਨ, ਐਮਆਰਆਈ, ਵੈਂਟੀਲੇਟਰ, ਕਾਰਡੀਅਕ ਮਾਨੀਟਰ ਬੈੱਡ ਆਦਿ ਦੇ ਨਾਲ ਲੈਸ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ ਹਸਪਤਾਲ ਅਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ ਜਿੱਥੇ ਮਰੀਜ਼ ਸੁਵਿਧਾ ਕੇਂਦਰ ਹੋਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਕਲੀਨਿਕਲ ਇਲਾਜ ਸਿਹਤ ਸੇਵਾਵਾਂ ਦਾ ਸਿਰਫ ਇੱਕ ਪਹਿਲੂ ਹੈ ਜਦਕਿ ਮਾਨਸਿਕ ਅਤੇ ਭਾਵਨਾਤਮਕ ਸਹਾਇਤਾ ਅਤੇ ਹਮਦਰਦੀ ਦੂਜਾ ਮੁੱਖ ਪਹਿਲੂ ਹੈ, ਇਸ ਲਈ ਮਰੀਜ਼ਾਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਮਰੀਜ਼ ਸੁਵਿਧਾ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਮਰੀਜਾਂ ਲਈ ਪੀਣ ਵਾਲਾ ਪਾਣੀ ਤੇ ਬੈਠਣ ਲਈ ਢੁਕਵੀਂ ਥਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇੱਥੇ ਮਰੀਜ਼ ਅਤੇ ਵਾਰਸ ਹਸਪਤਾਲਾਂ ਬਾਬਤ ਫੀਡਬੈਕ ਵੀ ਦੇ ਸਕਣਗੇ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਆਪ੍ਰੇਸ਼ਨ ਥੀਏਟਰ, ਲੇਬਰ ਰੂਮ ਅਤੇ ਐਮਰਜੈਂਸੀ ਬਲਾਕ ਹੋਣਗੇ ਜਿਸ ਨਾਲ ਇਨਫੈਕਸ਼ਨ ਦੀਆਂ ਸੰਭਾਵਨਾਵਾਂ ਵਿੱਚ ਕਾਫੀ ਕਮੀ ਆਵੇਗੀ ਅਤੇ ਜਾਨਾਂ ਬਚ ਜਾਣਗੀਆਂ। ਉਨ੍ਹਾਂ ਕਿਹਾ ਕਿ ਵਾਰਡਾਂ ਨੂੰ ਵਾਤਾਨਕੂਲ ਕਰਨਾ ਵੀ ਉਨ੍ਹਾਂ ਦੀ ਤਰਜੀਹਾਂ 'ਚ ਸ਼ਾਮਲ ਹੈ।

ਉਂਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਨੂੰ ਡਿਜ਼ੀਟਲ ਕਰਨ ਲਈ ਫਰੀਦਕੋਟ ਦੇ ਹਸਪਤਾਲ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਦੇ ਲਾਗੂ ਹੋਣ ਨਾਲ ਕੋਈ ਵੀ ਮਰੀਜ ਕਿਸੇ ਵੀ ਹਸਪਤਾਲ 'ਚ ਜਾਕੇ ਆਪਣਾ ਇਲਾਜ ਕਰਵਾ ਸਕੇਗਾ। ਡਾ.ਬਲਬੀਰ ਨੇ ਕਿਹਾ ਕਿ ਏਮਜ਼ ਦੇ ਅਧਿਐਨ ਅਨੁਸਾਰ ਗਰੀਬੀ ਦਾ ਵੱਡਾ ਕਾਰਨ ਸਿਹਤ ਸੰਭਾਲ ਉਤੇ ਹੋਣ ਵਾਲੇ ਖਰਚੇ ਹਨ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸੂਬੇ ਦੇ 80 ਫੀਸਦੀ ਲੋਕਾਂ ਦਾ ਇਲਾਜ ਉਤੇ ਜ਼ੀਰੋ ਬਿਲ ਕਰਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement