ਖਰੜ 'ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Sep 30, 2023, 11:20 am IST
Updated : Sep 30, 2023, 12:41 pm IST
SHARE ARTICLE
photo
photo

ਸੁਸਾਈਡ ਨੋਟ ਵਿਚ ਖੋਲੋ ਰਾਜ਼

 

ਖਰੜ: ਮੁਹਾਲੀ ਦੇ ਖਰੜ 'ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਦੋ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਵੀ ਦਿੱਤੀ। ਪੀੜਤਾ ਨੇ ਫਾਹਾ ਲਾਉਣ ਤੋਂ ਪਹਿਲਾਂ ਆਪਣੇ ਸੁਸਾਈਡ ਨੋਟ 'ਚ ਦੋਵਾਂ ਪੁਲਿਸ ਮੁਲਾਜ਼ਮਾਂ ਦੇ ਨਾਂ ਵੀ ਲਿਖੇ ਹਨ।

 ਇਹ ਵੀ ਪੜ੍ਹੋ: ਰਿਸ਼ਤਿਆਂ ਨਾਲੋਂ ਜ਼ਿਆਦਾ ਪਿਆਰੀ ਹੋਈ ਜ਼ਮੀਨ, ਧੀ ਨੇ ਪਿਓ ਤੋਂ ਧੋਖੇ ਨਾਲ ਹੜੱਪੀ 7 ਕਿੱਲੇ ਜ਼ਮੀਨ ਤੇ ਘਰ

ਮ੍ਰਿਤਕ ਦੀ ਪਛਾਣ ਤੇਗ ਬਹਾਦਰ ਵਜੋਂ ਹੋਈ ਹੈ। ਉਸ ਨੇ ਖਰੜ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸੁਰਜੀਤ ਸਿੰਘ ਅਤੇ ਕਾਂਸਟੇਬਲ ਹੁਸਨਪ੍ਰੀਤ ਸਿੰਘ ’ਤੇ ਦੋਸ਼ ਲਗਾਏ ਹਨ। ਪੀੜਤ ਨੌਜਵਾਨ ਆਪਣੇ ਦੋਸਤ ਦੇ ਮੋਟਰਸਾਈਕਲ 'ਤੇ ਬਾਜ਼ਾਰ ਗਿਆ ਸੀ। ਪੁਲਿਸ ਨੇ ਜਾਂਚ ਲਈ ਉਸ ਦਾ ਮੋਟਰਸਾਈਕਲ ਰੋਕ ਕੇ ਕਾਗਜ਼ਾਤ ਚੈੱਕ ਕੀਤੇ ਪਰ ਦੋਸਤ ਦੇ ਮੋਟਰਸਾਈਕਲ ਵਿੱਚ ਵੱਖਰੇ ਨੰਬਰ ਦੀ ਆਰਸੀ ਰੱਖੀ ਹੋਈ ਸੀ। ਬਾਅਦ 'ਚ ਪੀੜਤਾ ਨੇ ਥਾਣੇ ਜਾ ਕੇ ਦੋਸ਼ੀ ਪੁਲਿਸ ਵਾਲਿਆਂ ਨੂੰ ਮੋਟਰਸਾਈਕਲ ਦੀ ਅਸਲੀ ਆਰਸੀ ਦਿਖਾਈ।

 ਇਹ ਵੀ ਪੜ੍ਹੋ: ਮਸ਼ਹੂਰ ਰੈਪਰ Tupac Shakur ਦਾ ਕਾਤਲ 27 ਸਾਲਾਂ ਗ੍ਰਿਫ਼ਤਾਰ

ਮ੍ਰਿਤਕ ਤੇਗ ਬਹਾਦੁਰ ਨੇ ਸੁਸਾਈਡ ਨੋਟ ਵਿੱਚ ਲਿਖਿਆ ਕਿ ਉਹ ਹਰ ਮਹੀਨੇ ਪੰਜ ਤੋਂ ਛੇ ਹਜ਼ਾਰ ਰੁਪਏ ਕਮਾਉਂਦਾ ਹੈ। ਉਸ ਲਈ ਪੁਲਿਸ ਵਾਲਿਆਂ ਨੂੰ 20 ਹਜ਼ਾਰ ਰੁਪਏ ਦੇਣਾ ਔਖਾ ਹੈ। ਉਹ ਵਾਰ-ਵਾਰ ਮੈਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੇ ਸਨ। ਜਿਸ ਕਾਰਨ ਉਹ ਖ਼ੁਦਕੁਸ਼ੀ ਕਰ ਰਿਹਾ ਹੈ।
ਇਸ ਦੇ ਨਾਲ ਹੀ ਉਸ ਨੇ ਸੁਸਾਈਡ ਨੋਟ 'ਚ ਮੰਗ ਕੀਤੀ ਹੈ ਕਿ ਰਿਸ਼ਵਤ ਮੰਗਣ ਵਾਲੇ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦਿੱਤੀ ਜਾਵੇ, ਤਾਂ ਜੋ ਕੋਈ ਪੁਲਿਸ ਮੁਲਾਜ਼ਮ ਕਿਸੇ ਹੋਰ ਗਰੀਬ ਵਿਅਕਤੀ ਨੂੰ ਤੰਗ ਨਾ ਕਰੇ।

ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਤੇਗ ਬਹਾਦਰ ਸਿੰਘ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ। ਜਦੋਂ ਉਹ ਸਵੇਰੇ ਆਪਣੇ ਕਮਰੇ ਵਿਚ ਗਿਆ ਤਾਂ ਉਸ ਨੂੰ ਖ਼ੁਦਕੁਸ਼ੀ ਕਰਨ ਬਾਰੇ ਪਤਾ ਲੱਗਾ। ਉਹ ਮੋਟਰਸਾਈਕਲ ’ਤੇ ਆਪਣੇ ਕੰਮ ’ਤੇ ਜਾਂਦਾ ਸੀ। ਤਿੰਨ-ਚਾਰ ਦਿਨ ਪਹਿਲਾਂ ਉਸ ਦੇ ਇਕ ਦੋਸਤ ਕਰਨਵੀਰ ਸਿੰਘ ਨੇ ਉਸ ਨੂੰ ਆਪਣਾ ਮੋਟਰਸਾਈਕਲ ਦਿੱਤਾ ਸੀ। ਉਹ ਕੁਝ ਦਿਨਾਂ ਲਈ ਬਾਹਰ ਗਿਆ ਹੋਇਆ ਸੀ।

ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਤੇਗ ਬਹਾਦਰ ਨੇ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ। ਉਸ ਦਾ ਅੱਜ ਖਰੜ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਮ੍ਰਿਤਕ ਦੇ ਮੋਬਾਈਲ ਫੋਨ ਤੋਂ ਵੀਡੀਓ ਮਿਲੀ ਹੈ। ਜਿਸ 'ਚ ਉਹ ਸਪੱਸ਼ਟ ਤੌਰ 'ਤੇ ਦੋਵਾਂ ਪੁਲਿਸ ਵਾਲਿਆਂ 'ਤੇ ਦੋਸ਼ ਲਗਾ ਰਿਹਾ ਹੈ। ਉਹ ਆਪਣੇ ਬੇਟੇ ਦਾ  ਸਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਦੇ ਬੇਟੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM

Ashok Parashar Pappi : 'ਰਾਜਾ ਵੜਿੰਗ ਪਹਿਲਾਂ ਦਰਜ਼ੀ ਦਾ 23 ਹਜ਼ਾਰ ਵਾਲਾ ਬਿੱਲ ਭਰ ਕੇ ਆਵੇ..

05 May 2024 9:05 AM

ਕਿਸਾਨ ਦੀ ਮੌਤ ਮਗਰੋਂ ਰਾਜਪੁਰਾ 'ਚ ਇਕੱਠੇ ਹੋ ਗਏ ਸਾਰੇ ਕਿਸਾਨ ਆਗੂ, ਲੈ ਲਿਆ ਵੱਡਾ ਫ਼ੈਸਲਾ!…

05 May 2024 8:42 AM

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM
Advertisement