![File Photo File Photo](/cover/prev/sp2hetnh2trqd7kib5bg3qflg3-20230930155521.Medi.jpeg)
ਅਣਪਛਾਤੇ ਵਿਅਕਤੀਆਂ ਵਿਰੁਧ ਮਾਮਲਾ ਦਰਜ
ਅਬੋਹਰ: ਅਬੋਹਰ ਸਥਿਤ ਇੰਦਰਾ ਨਗਰ ਕਲੋਨੀ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਦਰਅਸਲ ਕਿੱਕਰਖੇੜਾ ਦੇ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ। ਥਾਣਾ ਸਿਟੀ ਵਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁਧ ਧਾਰਾ 304, 404, 34 ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਪੰਜਾਬ ਭਲਕੇ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ
ਜਾਂਚ ਅਧਿਕਾਰੀ ਐਸ.ਆਈ. ਅਮਰੀਕ ਸਿੰਘ ਨੇ ਦਸਿਆ ਕਿ ਸੁਸ਼ੀਲ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਪਿੰਡ ਕਿੱਕਰਖੇੜਾ ਨੇ ਪੁਲਿਸ ਨੂੰ ਦਿਤੇ ਬਿਆਨਾਂ ਵਿਚ ਦਸਿਆ ਕਿ ਉਸ ਦਾ ਲੜਕਾ ਪ੍ਰਦੀਪ ਕੁਮਾਰ ਨਸ਼ਾ ਕਰਦਾ ਸੀ, ਜਿਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਜੋ ਕਿ ਪਿੰਡ ਕਿੱਕਰਖੇੜਾ ਵਿਖੇ ਅਪਣੇ ਦਾਦਾ ਜੀ ਦੇ ਕੋਲ ਰਹਿੰਦਾ ਸੀ।
ਇਹ ਵੀ ਪੜ੍ਹੋ: ਖਰੜ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਦੋ ਮੁਲਾਜ਼ਮ ਕੀਤੇ ਮੁਅੱਤਲ
ਪ੍ਰਦੀਪ ਕੁਮਾਰ 28 ਸਤੰਬਰ ਨੂੰ ਸ਼ਾਮ 6.30 ਵਜੇ ਦੇ ਕਰੀਬ ਘਰੋਂ ਨਿਕਲਿਆ ਸੀ ਅਤੇ ਵਾਪਸ ਨਹੀਂ ਆਇਆ। ਉਨ੍ਹਾਂ ਨੂੰ 29 ਸਤੰਬਰ ਨੂੰ ਪਤਾ ਲੱਗਿਆ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦਿਤੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਰੇਲਵੇ ਲਾਈਨ ਨੇੜੇ ਕਲੋਨੀ ਦੀ ਕੰਧ ਨਾਲ ਪਈ ਮਿਲੀ। ਜਿਸ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁਧ ਕੇਸ ਦਰਜ ਕਰ ਲਿਆ ਹੈ।