ਦਿੱਲੀ ਵਿਚ ਮਿਲੀ ਮਨਪ੍ਰੀਤ ਬਾਦਲ ਦੀ ਲੋਕੇਸ਼ਨ; ਪੰਜਾਬ ਵਿਜੀਲੈਂਸ ਦੀਆਂ ਟੀਮਾਂ ਗ੍ਰਿਫ਼ਤਾਰੀ ਲਈ ਹੋਈਆਂ ਰਵਾਨਾ!
Published : Sep 30, 2023, 4:40 pm IST
Updated : Sep 30, 2023, 4:40 pm IST
SHARE ARTICLE
Manpreet Badal's location found in Delhi!
Manpreet Badal's location found in Delhi!

ਇਸ ਦੀ ਅਧਿਕਾਰਤ ਤੌਰ 'ਤੇ ਕਿਸੇ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ

ਚੰਡੀਗੜ੍ਹ: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿਚ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਲੋਕੇਸ਼ਨ ਦਿੱਲੀ ਵਿਚ ਮਿਲੀ ਹੈ। ਜਿਸ ਤੋਂ ਬਾਅਦ ਵਿਜੀਲੈਂਸ ਟੀਮ ਦਿੱਲੀ ਲਈ ਰਵਾਨਾ ਹੋ ਗਈ। ਹਾਲਾਂਕਿ ਇਸ ਦੀ ਅਧਿਕਾਰਤ ਤੌਰ 'ਤੇ ਕਿਸੇ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਦਸਿਆ ਗਿਆ ਹੈ ਕਿ ਉਹ ਦਿੱਲੀ ਵਿਚ ਕਿਸੇ ਨੇਤਾ ਦੇ ਘਰ ਵਿਚ ਲੁਕੇ ਹੋਏ ਹਨ। ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਟੀਮ ਨੇ ਹਿਮਾਚਲ, ਚੰਡੀਗੜ੍ਹ ਸਮੇਤ ਕਈ ਸ਼ਹਿਰਾਂ 'ਚ ਮਨਪ੍ਰੀਤ ਬਾਦਲ ਦੀ ਭਾਲ 'ਚ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫ਼ੀ ਸਦੀ ਸਬਸਿਡੀ

ਸ਼ਨੀਵਾਰ ਨੂੰ ਵਿਜੀਲੈਂਸ ਟੀਮ ਨੇ ਬਠਿੰਡਾ ਵਿਚ ਮਨਪ੍ਰੀਤ ਬਾਦਲ ਦੇ ਸਹਿਯੋਗੀ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ ਮਾਰਿਆ। ਟੀਮ ਫੇਜ਼-1 ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਗਈ ਹੈ। ਕੁੱਝ ਦਿਨ ਪਹਿਲਾਂ ਵੀ ਟੀਮ ਨੇ ਇਕ ਸ਼ਰਾਬ ਕਾਰੋਬਾਰੀ ਦੇ ਦਫਤਰ 'ਤੇ ਛਾਪਾ ਮਾਰਿਆ ਸੀ। ਉਥੋਂ ਉਸ ਦਾ ਕੰਪਿਊਟਰ ਅਤੇ ਡੀਵੀਆਰ ਜ਼ਬਤ ਕਰ ਲਿਆ ਗਿਆ ਸੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜ ਜਾਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਸ ਲਈ ਲੁੱਕਆਊਟ ਸਰਕੂਲਰ (ਐਲ.ਓ.ਸੀ.) ਜਾਰੀ ਕੀਤਾ ਗਿਆ ਸੀ, ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕੇ।

ਇਹ ਵੀ ਪੜ੍ਹੋ: ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਪੁਰਸ਼ ਟੀਮ ਸਕੁਐਸ਼ ਮੁਕਾਬਲੇ ’ਚ ਸੋਨ ਤਮਗਾ ਜਿੱਤਿਆ  

ਮਨਪ੍ਰੀਤ ਬਾਦਲ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਹੁਣ ਤਕ 3 ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਰੁਧ ਐਤਵਾਰ ਨੂੰ ਬਠਿੰਡਾ ਦੇ ਵਿਜੀਲੈਂਸ ਬਿਊਰੋ ਥਾਣੇ ਵਿਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਰੀਪੋਰਟ ਅਨੁਸਾਰ ਮਨਪ੍ਰੀਤ ਬਾਦਲ ਨੇ 2018 ਤੋਂ ਜਦੋਂ ਉਹ ਵਿੱਤ ਮੰਤਰੀ ਸੀ, ਉਦੋਂ ਤੋਂ ਬਠਿੰਡਾ ਦੇ ਮਾਡਲ ਟਾਊਨ ਵਿਚ 2 ਪਲਾਟ ਹੜੱਪਣ ਦੀ ਸਾਜ਼ਸ਼ ਰਚੀ ਸੀ।

ਪੁੱਡਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਇਨ੍ਹਾਂ ਪਲਾਟਾਂ ਦੀ ਜਾਅਲੀ ਬੋਲੀ ਕਰਵਾਈ ਗਈ। ਬੋਲੀ ਦੌਰਾਨ ਉਨ੍ਹਾਂ ਦੇ ਨਕਸ਼ੇ ਅਪਲੋਡ ਨਹੀਂ ਕੀਤੇ ਗਏ, ਤਾਂ ਕਿ ਕਿਸੇ ਨੂੰ ਲੋਕੇਸ਼ਨ ਦਾ ਪਤਾ ਨਾ ਲੱਗ ਸਕੇ। ਜਦਕਿ ਰਿਹਾਇਸ਼ੀ ਪਲਾਟ ਨੂੰ ਕਮਰਸ਼ੀਅਲ ਦਿਖਾਇਆ ਗਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕਿਸੇ ਨੇ ਨਹੀਂ ਖਰੀਦਿਆ।

ਇਹ ਵੀ ਪੜ੍ਹੋ: ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ

ਇਸ ਤੋਂ ਬਾਅਦ ਦੁਬਾਰਾ ਬੋਲੀ ਲਗਾਈ ਗਈ। ਜਿਸ ਵਿਚ ਮਨਪ੍ਰੀਤ ਦੇ ਕਰੀਬੀ ਵਿਕਾਸ ਅਰੋੜਾ ਅਤੇ ਰਾਜੀਵ ਕੁਮਾਰ ਨੇ ਇਹ ਪਲਾਟ ਖਰੀਦਿਆ ਸੀ। ਸਸਤੇ ਭਾਅ 'ਤੇ ਪਲਾਟ ਖਰੀਦਣ ਤੋਂ ਬਾਅਦ ਦੋਵਾਂ ਨੇ ਮਨਪ੍ਰੀਤ ਬਾਦਲ ਨੂੰ ਪਲਾਟ ਵੇਚ ਦਿਤਾ। ਦੋ ਪਲਾਟ ਸਸਤੇ ਭਾਅ ਵਿਕਣ ਕਾਰਨ ਸਰਕਾਰ ਨੂੰ 68 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ ਪੂਰੀ ਵਿਉਂਤਬੰਦੀ ਤਹਿਤ ਮਨਪ੍ਰੀਤ ਬਾਦਲ ਨੂੰ ਇਹ ਪਲਾਟ ਅਲਾਟ ਕਰਵਾਉਣ ਲਈ ਪੂਰੀ ਸਾਜ਼ਸ਼ ਰਚੀ ਗਈ ਸੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ

ਇਸ ਸਬੰਧੀ ਬਠਿੰਡਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਵਿਰੁਧ ਸ਼ਿਕਾਇਤ ਕੀਤੀ ਸੀ। ਹਾਲਾਂਕਿ ਉਸ ਸਮੇਂ ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ਵਿਚ ਮੰਤਰੀ ਸਨ ਅਤੇ ਸਰੂਪ ਸਿੰਗਲਾ ਅਕਾਲੀ ਦਲ ਦੇ ਆਗੂ ਸਨ। ਇਸ ਤੋਂ ਬਾਅਦ ਸਰੂਪ ਸਿੰਗਲਾ ਭਾਜਪਾ ਵਿਚ ਸ਼ਾਮਲ ਹੋ ਗਏ। ਮੌਜੂਦਾ ਸਮੇਂ ਵਿਚ ਦੋਵੇਂ ਆਗੂ ਭਾਜਪਾ ਵਿਚ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement