ਮੁੱਖ ਮੰਤਰੀ ਪੰਜਾਬ ਭਲਕੇ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ
Published : Sep 30, 2023, 3:35 pm IST
Updated : Sep 30, 2023, 3:35 pm IST
SHARE ARTICLE
CM Bhagwant Mann
CM Bhagwant Mann

* ਰਾਜਪੁਰਾ ਵਿੱਚ 138 ਕਰੋੜ ਦੀ ਲਾਗਤ ਨਾਲ ਬਣੇਗਾ ਪਲਾਂਟ

* ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
* ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ

ਚੰਡੀਗੜ੍ਹ - ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ

ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

file photo

ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ।

ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ।

ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ।

ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement