
ਨੌਜਵਾਨ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਚੌਕ ਕਰੋੜੀ ਸਥਿਤ ਇੱਕ ਹੋਟਲ ਵਿੱਚ ਰੁਕਣ ਆਏ ਪ੍ਰੇਮੀ ਜੋੜੇ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਹ ਗੱਲ ਵੀਰਵਾਰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਦਰਵਾਜ਼ਾ ਨਾ ਖੁੱਲ੍ਹਣ 'ਤੇ ਮੁਲਾਜ਼ਮਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਸੂਚਨਾ ਤੋਂ ਬਾਅਦ ਪੁਲਿਸ ਹੋਟਲ 'ਚ ਪਹੁੰਚੀ ਅਤੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਜੋੜਾ ਗੰਭੀਰ ਹਾਲਤ 'ਚ ਪਿਆ ਸੀ। ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਨੌਜਵਾਨ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਨੌਜਵਾਨ ਨੂੰ ਅਵਾਰਾ ਪਸ਼ੂ ਨੇ ਮਾਰੀ ਟੱਕਰ, ਲੱਗੇ 12 ਟਾਂਕੇ
ਜਾਂਚ ਅਧਿਕਾਰੀ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਲਾਸ਼ ਨੂੰ ਸ਼ਨਾਖਤ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਨੌਜਵਾਨ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਅਜੈ ਵਜੋਂ ਹੋਈ ਹੈ। ਉਹ ਗੁੱਜਰਪੁਰਾ ਇਲਾਕੇ ਦੀ ਸ਼ਰਮਾ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਆਪਣੀ ਮਹਿਲਾ ਸਾਥੀ ਨਾਲ ਰਹਿੰਦਾ ਹੈ।
ਇਹ ਵੀ ਪੜ੍ਹੋ: ਲੁਧਿਆਣਾ ਵਿਚ ਇਨਸਾਨੀਅਤ ਸ਼ਰਮਸਾਰ, ਮਤਰੇਏ ਪਿਓ ਨੇ ਆਪਣੀ ਹੀ ਧੀ ਨਾਲ ਕੀਤਾ ਬਲਾਤਕਾਰ
ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਦੋਵਾਂ 'ਚ ਪ੍ਰੇਮ ਸਬੰਧ ਸਨ। ਜਾਨਲੇਵਾ ਕਦਮ ਚੁੱਕਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੋਵਾਂ ਨੇ ਹੋਟਲ ਦੇ ਕਮਰੇ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਹੋਸ਼ ਆਉਣ 'ਤੇ ਉਸ ਦੇ ਬਿਆਨ ਦਰਜ ਕੀਤੇ ਜਾਣਗੇ। ਪੁਲਿਸ ਔਰਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।