ਪੰਜਾਬ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ, 203 ਟਰੇਨਾਂ ਪ੍ਰਭਾਵਿਤ, 136 ਰੱਦ

By : GAGANDEEP

Published : Sep 30, 2023, 7:46 am IST
Updated : Sep 30, 2023, 8:04 am IST
SHARE ARTICLE
photo
photo

ਯਾਤਰੀਆਂ ਨੂੰ ਆ ਰਹੀਆਂ ਕਈ ਮੁਸ਼ਕਿਲਾਂ

 

ਮੁਹਾਲੀ: ਪੰਜਾਬ ਵਿਚ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨ ਅੱਜ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰ ਰਹੇ ਹਨ। ਵੱਖ-ਵੱਖ ਸੂਬਿਆਂ ਦੀਆਂ 19 ਕਿਸਾਨ ਜਥੇਬੰਦੀਆਂ ਅੱਜ ਅੰਬਾਲਾ 'ਚ 20 ਥਾਵਾਂ 'ਤੇ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕਰਨਗੀਆਂ।

ਇਹ ਵੀ ਪੜ੍ਹੋ: ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਸਬਜ਼ੀਆਂ, ਘੇਰ ਸਕਦੀਆਂ ਹਨ ਕਈ ਬੀਮਾਰੀਆਂ

ਕਿਸਾਨ ਜਥੇਬੰਦੀਆਂ ਅੱਜ ਅਗਲੀ ਰਣਨੀਤੀ 'ਤੇ ਵਿਚਾਰ ਕਰਨਗੀਆਂ। ਇਸ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਕਿਸਾਨ ਟਰੈਕ ਛੱਡਣਗੇ ਜਾਂ ਇੱਥੇ ਹੀ ਖੜ੍ਹੇ ਰਹਿਣਗੇ। ਰੇਲਵੇ ਟਰੈਕ ਜਾਮ ਤੋਂ ਬਾਅਦ ਅੰਬਾਲਾ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਇਸ ਨਾਲ ਅੱਜ 203 ਟਰੇਨਾਂ ਪ੍ਰਭਾਵਿਤ ਹੋਈਆਂ ਹਨ।

ਇਹ ਵੀ ਪੜ੍ਹੋ: ਸਿਹਤ ਲਈ ਬਹੁਤ ਗੁਣਕਾਰੀ ਹੈ ਮੂਲੀ

ਅੱਜ ਅੰਮ੍ਰਿਤਸਰ ਵਿੱਚ ਮਹਿਲਾ ਕਿਸਾਨ ਇਕੱਠੀਆਂ ਹੋ ਰਹੀਆਂ ਹਨ। ਦੁਪਹਿਰ ਤੋਂ ਬਾਅਦ ਔਰਤਾਂ ਕਿਸਾਨਾਂ ਦਾ ਸਮਰਥਨ ਕਰਨ ਲਈ ਟਰੈਕ 'ਤੇ ਪਹੁੰਚ ਜਾਣਗੀਆਂ। ਇਸ ਦੇ ਨਾਲ ਹੀ ਕਿਸਾਨਾਂ ਨੇ 23-24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦੇਸ਼ ਭਰ ਵਿੱਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement