ਖ਼ਬਰਾਂ |

ਤਾਜ਼ਾ |

ਖਰੜ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਦੋ ਮੁਲਾਜ਼ਮ ਕੀਤੇ ਮੁਅੱਤਲ

By : GAGANDEEP

Published : Sep 30, 2023, 3:54 pm IST
Updated : Sep 30, 2023, 3:54 pm IST
SHARE ARTICLE
PHOTO
PHOTO

ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ ਮੰਗੇ ਸਨ 20 ਹਜ਼ਾਰ ਰੁਪਏ

 

ਖਰੜ: ਮੁਹਾਲੀ ਦੇ ਖਰੜ 'ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਇਕ ਨੌਜਵਾਨ ਵਲੋਂ ਫਾਹਾ ਲੈਣ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿਤਾ ਹੈ।  ਦੱਸ ਦੇਈਏ ਕਿ ਦੋ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਵੀ ਦਿੱਤੀ। ਪੀੜਤਾ ਨੇ ਫਾਹਾ ਲਾਉਣ ਤੋਂ ਪਹਿਲਾਂ ਆਪਣੇ ਸੁਸਾਈਡ ਨੋਟ 'ਚ ਦੋਵਾਂ ਪੁਲਸ ਮੁਲਾਜ਼ਮਾਂ ਦੇ ਨਾਂ ਵੀ ਲਿਖੇ ਹਨ।

ਇਹ ਵੀ ਪੜ੍ਹੋ: ਪ੍ਰੇਮੀ ਜੋੜੇ ਨੇ ਹੋਟਲ 'ਚ ਨਿਗਲਿਆ ਜ਼ਹਿਰ, ਔਰਤ ਦੀ ਮੌਤ

ਮ੍ਰਿਤਕ ਦੀ ਪਛਾਣ ਤੇਗ ਬਹਾਦਰ ਵਜੋਂ ਹੋਈ ਹੈ। ਉਸ ਨੇ ਖਰੜ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸੁਰਜੀਤ ਸਿੰਘ ਅਤੇ ਕਾਂਸਟੇਬਲ ਹੁਸਨਪ੍ਰੀਤ ਸਿੰਘ ’ਤੇ ਦੋਸ਼ ਲਾਏ ਹਨ। ਇਨ੍ਹਾਂ ਦੋਵਾਂ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਤੇਗ ਬਹਾਦਰ ਸਿੰਘ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ। ਜਦੋਂ ਉਹ ਸਵੇਰੇ ਉਸ ਦੇ ਕਮਰੇ ਵਿਚ ਗਿਆ ਤਾਂ ਉਸ ਨੂੰ ਖ਼ੁਦਕੁਸ਼ੀ ਕਰਨ ਬਾਰੇ ਪਤਾ ਲੱਗਾ। ਉਹ ਸਾਈਕਲ ’ਤੇ ਆਪਣੇ ਕੰਮ ’ਤੇ ਜਾਂਦਾ ਸੀ। ਤਿੰਨ-ਚਾਰ ਦਿਨ ਪਹਿਲਾਂ ਉਸ ਦੇ ਇਕ ਦੋਸਤ ਕਰਨਵੀਰ ਸਿੰਘ ਨੇ ਉਸ ਨੂੰ ਆਪਣਾ ਮੋਟਰਸਾਈਕਲ ਦਿੱਤਾ ਸੀ। ਉਹ ਕੁਝ ਦਿਨਾਂ ਲਈ ਬਾਹਰ ਗਿਆ ਹੋਇਆ ਸੀ।

ਇਹ ਵੀ ਪੜ੍ਹੋ: ਕੈਨੇਡਾ ਗਏ ਪੰਜਾਬੀ ਡਰੱਕ ਡਰਾਈਵਰ ਦੀ ਸੜਕ ਹਾਦਸੇ ਵਿਚ ਹੋਈ ਮੌਤ 

ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਤੇਗ ਬਹਾਦਰ ਨੇ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ। ਉਸ ਦਾ ਅੱਜ ਖਰੜ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਮ੍ਰਿਤਕ ਦੇ ਮੋਬਾਈਲ ਫੋਨ ਤੋਂ ਵੀਡੀਓ ਮਿਲੀ ਹੈ। ਜਿਸ 'ਚ ਉਹ ਸਪੱਸ਼ਟ ਤੌਰ 'ਤੇ ਦੋਵਾਂ ਪੁਲਿਸ ਵਾਲਿਆਂ 'ਤੇ ਦੋਸ਼ ਲਗਾ ਰਿਹਾ ਹੈ। ਉਹ ਆਪਣੇ ਬੇਟੇ ਦਾ ਸਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਦੇ ਬੇਟੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement