
ਅਕਾਸ਼ਦੀਪ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਮੰਡੀ ਕਿੱਲਿਆਂਵਾਲੀ: ਪੰਜਾਬ ਵਿਚ ਹਾਲਾਤ ਵਿਗੜ ਰਹੇ ਹਨ। ਮਾਮੂਲੀ ਗੱਲ ਨੂੰ ਲੈ ਕੇ ਲੋਕੀਂ ਇਕ ਦੂਜੇ ਦਾ ਕਤਲ ਕਰ ਰਹੇ ਹਨ। ਅਜਿਹੀ ਹੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੋੜਾਂਵਾਲੀ ਤੋਂ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਨਿੱਜੀ ਸਕੂਲਾਂ 'ਚ ਦਰੱਖਤ ਡਿੱਗਣ ਦਾ ਮਾਮਲਾ, 1 ਸਾਲ ਬਾਅਦ ਵੀ ਪ੍ਰਸ਼ਾਸਨ ਨੇ ਪੀੜਤਾਂ ਨੂੰ ਨਹੀਂ ਦਿੱਤਾ ਮੁਆਵਜ਼ਾ
ਆਪਸੀ ਰੰਜਿਸ਼ ਤਹਿਤ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਤਲ ਦੇ ਮਾਮਲੇ ਵਿਚ ਜੇਲ ਵਿਚ ਬੰਦ ਸੀ ਤੇ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ। ਹੱਤਿਆ ਦੇ ਮੁਕੱਦਮੇ ਵਿੱਚ ਦੋ ਸਕੇ ਭਰਾ ਨਾਮਜ਼ਦ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ, 203 ਟਰੇਨਾਂ ਪ੍ਰਭਾਵਿਤ, 136 ਰੱਦ