Punjab Panchayat Election : ਪੰਜਾਬ 'ਚ ਸਰਪੰਚ ਦੇ ਅਹੁਦੇ ਲਈ ਲੱਗ ਗਈ 2 ਕਰੋੜ ਰੁਪਏ ਦੀ ਬੋਲੀ ,ਪੜ੍ਹੋ ਪੂਰਾ ਮਾਮਲਾ

By : SHANKER

Published : Sep 30, 2024, 7:02 pm IST
Updated : Oct 1, 2024, 3:40 pm IST
SHARE ARTICLE
BJP leader Atma Singh
BJP leader Atma Singh

ਪਿੰਡ ਵਾਸੀਆਂ ਮੁਤਾਬਕ ਇਹ ਪੈਸਾ ਪਿੰਡ ਦੇ ਵਿਕਾਸ 'ਤੇ ਖਰਚ ਕੀਤਾ ਜਾਵੇਗਾ

Punjab Panchayat Election : ਪੰਜਾਬ ਵਿੱਚ ਇਸ ਵੇਲੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਣਾ ਸ਼ੁਰੂ ਹੋ ਗਿਆ ਹੈ। ਕਈ ਪਿੰਡਾਂ ਨੇ ਤਾਂ ਇਸ ਵਾਰ ਚੋਣਾਂ ਤੋਂ ਪਹਿਲਾਂ ਹੀ ਸਰਬਸਮੰਤੀ ਨਾਲ ਪੰਚਾਇਤ ਚੁਣ ਕੇ ਮਿਸਾਲ ਕਾਇਮ ਕਰ ਦਿੱਤੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਸੀ। ਇਸ 'ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪਿੰਡ ਵਿੱਚ ਅੱਜ ਵੀ ਬੋਲੀ ਜਾਰੀ ਰਹੇਗੀ।

ਭਾਜਪਾ ਆਗੂ ਆਤਮਾ ਸਿੰਘ ਅਨੁਸਾਰ ਇਹ ਬੋਲੀ ਹੋਰ ਵੀ ਵੱਧ ਜਾਵੇਗੀ। ਸਾਰੇ ਪਿੰਡ ਵਾਸੀ ਇਸ ਬੋਲੀ ਨਾਲ ਸਹਿਮਤ ਹਨ। ਓਥੇ ਹੀ  ਪਿੰਡ ਦੀ ਨੌਜਵਾਨ ਸਭਾ ਦਾ ਦਾਅਵਾ ਹੈ ਕਿ ਬੋਲੀ ਤੋਂ ਆਉਣ ਵਾਲਾ ਪੈਸਾ ਪਿੰਡ ਦੇ ਵਿਕਾਸ ’ਤੇ ਖਰਚ ਕੀਤਾ ਜਾਵੇਗਾ। ਜਦੋਂ ਕਿ ਪੰਚਾਇਤ ਨੂੰ ਦਿੱਤੀ ਜਾਣ ਵਾਲੀ ਗਰਾਂਟ ਵੱਖਰੀ ਹੋਵੇਗੀ।

3 ਪਾਰਟੀਆਂ ਵਿਚਾਲੇ ਮੁਕਾਬਲਾ

ਇਸ ਵਿੱਚ ਪਿੰਡ ਦੀਆਂ ਤਿੰਨ ਧਿਰਾਂ ਬੋਲੀ ਲਗਾ ਰਹੀਆਂ ਹਨ। ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਇਆ ਜਾਵੇਗਾ। ਬੋਲੀਕਾਰਾਂ ਵਿੱਚ ਆਤਮਾ ਸਿੰਘ, ਜਸਵਿੰਦਰ ਸਿੰਘ ਬੇਦੀ, ਨਿਰਭੈਰ ਸਿੰਘ ਸ਼ਾਮਲ ਹਨ। ਭਾਜਪਾ ਆਗੂ ਨੇ ਹੁਣ ਤੱਕ ਦੀ ਸਭ ਤੋਂ ਵੱਧ ਬੋਲੀ ਲਗਾਈ ਹੈ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਸਰਪੰਚ ਦੇ ਅਹੁਦੇ ਦੀ ਬੋਲੀ ਸਬੰਧੀ ਗੁਰਦੁਆਰਾ ਸਾਹਿਬ ਤੋਂ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਨੁਮਾਇੰਦਾ ਬੋਲੀ ਦੇਣ ਲਈ ਅੱਗੇ ਨਹੀਂ ਆਇਆ।
 

ਦੱਸ ਦੇਈਏ ਕਿ ਪਹਿਲਾਂ ਭਾਜਪਾ ਨੇਤਾ ਆਤਮਾ ਰਾਮ ਨੇ 50 ਲੱਖ ਰੁਪਏ ਦੀ ਬੋਲੀ ਲਗਾਈ। ਉਸ ਦੇ ਮੁਕਾਬਲੇ ਜਸਵਿੰਦਰ ਸਿੰਘ ਨੇ 1 ਕਰੋੜ ਰੁਪਏ ਦੀ ਬੋਲੀ ਲਗਾਈ। ਜਿਸ ਤੋਂ ਬਾਅਦ ਆਤਮਾ ਸਿੰਘ ਨੇ 2 ਕਰੋੜ ਰੁਪਏ ਦੀ ਬੋਲੀ ਲਗਾਈ। ਇਹ ਬੋਲੀ ਅੱਜ ਵੀ ਜਾਰੀ ਰਹੇਗੀ।  

Location: India, Punjab

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement