Punjab Govt: CM ਭਗਵੰਤ ਮਾਨ ਨੇ ਢਾਈ ਸਾਲਾਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
Published : Sep 2, 2024, 3:33 pm IST
Updated : Oct 3, 2024, 11:16 am IST
SHARE ARTICLE
CM Bhagwant Mann gave government jobs to 45560 youth in two and a half years
CM Bhagwant Mann gave government jobs to 45560 youth in two and a half years

Punjab Govt: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ।

 

Punjab Govt : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ ਢਾਈ ਸਾਲਾਂ 'ਚ 45560 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। 

..

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਅਣਗੌਲਿਆ ਕਰ ਦਿੱਤਾ ਸੀ। ਇਸ ਕਰਕੇ ਵੱਡੀ ਗਿਣਤੀ ਵਿੱਚ ਸਰਕਾਰੀ ਆਸਾਮੀਆਂ ਕਾਨੂੰਨੀ ਅੜਿੱਕਿਆਂ ਵਿੱਚ ਅਟਕੀਆਂ ਰਹੀਆਂ ਸਨ ਪਰ ‘ਆਪ’ ਸਰਕਾਰ ਨੇ ਢਾਈ ਸਾਲਾਂ ‘ਚ 45560  ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨੌਕਰੀਆਂ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ,ਜਿਸ ਕਾਰਨ ਇਨ੍ਹਾਂ 45560 ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

..

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ 7 ਸਤੰਬਰ ਨੂੰ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ ਜੋ ਸਰਕਾਰੀ ਨੌਕਰੀਆਂ ਦੀ ਆਸ ਛੱਡ ਚੁੱਕੇ ਸੀ, ਉਹਨਾਂ ਨੂੰ ਬਿਨਾਂ ਰਿਸ਼ਵਤ ਤੇ ਸਿਫ਼ਾਰਿਸ਼ ਤੋਂ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। 

..

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣਾ ਦੇਸ਼ ਛੱਡ ਕੇ ਨਾ ਜਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਯੋਗਤਾ ਅਨੁਸਾਰ ਰੁਜ਼ਗਾਰ ਮਿਲਦਾ ਹੈ ਤਾਂ ਬਾਹਰ ਜਾਣ ਦੀ ਕੀ ਲੋੜ ਹੈ। ਜੇਕਰ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਘੁੰਮਣ ਲਈ ਜਾਓ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement