Punjab Govt: ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਵੱਡੀਆਂ ਕੰਪਨੀਆਂ ਦਾ ਨਿਵੇਸ਼ ਜਾਰੀ
Published : Sep 30, 2024, 3:13 pm IST
Updated : Oct 1, 2024, 6:43 am IST
SHARE ARTICLE
Due to the efforts of the Hon'ble government, the investment of big companies in Punjab continues
Due to the efforts of the Hon'ble government, the investment of big companies in Punjab continues

Punjab Govt: ਹਜ਼ਾਰਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ

 

Punjab Govt: ਪੰਜਾਬ ਵਿਚ ਮਾਨ ਸਰਕਾਰ ਦੇ ਸਾਰਥਕ ਫੈਸਲਿਆਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਢਾਈ ਸਾਲਾਂ ਵਿਚ ਸੂਬੇ ਅੰਦਰ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਕਰੀਬ 4 ਹਜ਼ਾਰ ਉਦਯੋਗਿਕ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ। ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਪ੍ਰਮੁੱਖ ਰੂਪ ਵਿਚ ਉਦਯੋਗਿਕ ਵਿਕਾਸ ਹੋ ਰਿਹਾ ਹੈ।

ਇਨਵੈਸਟ ਪੰਜਾਬ ਵਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਨਾ ਸਿਰਫ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਕੰਪਨੀਆਂ ਵੀ ਇਸ 'ਚ ਦਿਲਚਸਪੀ ਦਿਖਾ ਰਹੀਆਂ ਹਨ। ਪਿਛਲੇ ਦਿਨੀਂ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ।

ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ।

..

 ਉਨ੍ਹਾਂ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦੋਰਾਹਾ ਨੇੜੇ ਪਲਾਂਟ ਲਗਾਇਆ ਜਾਵੇਗਾ ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ। 

ਇਹੀ ਨਹੀਂ ਸਨ ਫਾਰਮਾ, ਜੇ.ਐਸ.ਡਬਲਯੂ. ਸਟੀਲਜ਼, ਆਰ.ਪੀ.ਜੀ. ਗਰੁੱਪ ਅਤੇ ਹੋਰ ਕੰਪਨੀਆਂ ਜਲਦੀ ਹੀ ਪੰਜਾਬ ਵਿੱਚ ਆਪਣੇ ਪੈਰ ਪਸਾਰਨ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੰਬਈ ਜਾ ਕੇ ਦੇ ਦਫ਼ਤਰ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੰਬਈ ’ਚ ਉਦਯੋਗ ਨਾਲ ਮੀਟਿੰਗ ਦੌਰਾਨ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਉਦਯੋਗ ਦੇ ਵਿਸਥਾਰ ਲਈ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਸਰੋਤ ਅਤੇ ਉੱਤਮ ਉਦਯੋਗਿਕ ਅਤੇ ਕਾਰਜ ਸੱਭਿਆਚਾਰ ਆਦਿ ਸਮੇਤ ਸਾਰੀਆਂ ਲੋੜੀਂਦੀਆਂ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ ਹੈ। 

..

ਪ੍ਰਮੁੱਖ ਟਰੈਕਟਰ ਨਿਰਮਾਤਾ ਸੋਨਾਲੀਕਾ ਟਰੈਕਟਰਜ਼ ਨੇ ਵੀ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਦੋ ਨਵੀਆਂ ਸਹੂਲਤਾਂ ਇੱਕ ਟਰੈਕਟਰ ਅਸੈਂਬਲੀ ਪਲਾਂਟ ਅਤੇ ਇੱਕ ਹਾਈ-ਪ੍ਰੈਸ਼ਰ ਫਾਊਂਡਰੀ ਪਲਾਂਟ ਸਥਾਪਤ ਕਰਨ ਲਈ 1,300 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ 2600 ਕਰੋੜ ਰੁਪਏ ਦਾ ਨਿਵੇਸ਼ ਦਾ ਐਲਾਨ ਕੀਤਾ ਸੀ। ਇਸ ਸਟੀਲ ਪਲਾਂਟ ਲਈ ਸਾਰੀਆਂ ਪਰਮਿਸ਼ਨਾਂ ਜਾਰੀ ਹੋ ਚੁੱਕੀਆਂ ਹਨ ਅਤੇ ਹੁਣ ਸਿਰਫ਼ ਪਲਾਂਟ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਹ ਸਾਲ 2025 ਤੱਕ ਪੂਰਾ ਹੋਣਾ ਤੈਅ ਹੈ।

ਇਸ ਨਾਲ 500 ਲੋਕਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਵਿਭਾਗ ਨੇ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਜਾਰੀ ਕੀਤੀ ਹੈ। ਇਸ ਤਹਿਤ ਸੂਬੇ ਵਿੱਚ ਗਲੋਬਲ ਵੈਲਿਊ ਚੇਨ ਨੂੰ ਅੱਗੇ ਲਿਜਾਣ ਦੇ ਨਾਲ-ਨਾਲ ਪੰਜ ਸਾਲਾਂ ਵਿੱਚ 5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਮਿੱਥਿਆ ਗਿਆ ਹੈ। ਨੀਤੀ ਤਹਿਤ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਅਤੇ ਹੁਨਰ ਰਾਹੀਂ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਵਿੱਚ 15 ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਨੀਤੀ ਨਿਰਮਾਣ ਅਤੇ ਸੇਵਾ ਉਦਯੋਗਾਂ ਦੇ ਵੱਖ-ਵੱਖ ਖੇਤਰਾਂ ਵਿਚ ਘੱਟੋ-ਘੱਟ ਇਕ ਐਂਕਰ ਯੂਨਿਟ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਾਂ ਨੂੰ 5 ਸਾਲਾਂ ਲਈ ਕਿਫਾਇਤੀ ਅਤੇ ਸਥਿਰ ਦਰਾਂ 'ਤੇ ਬਿਜਲੀ ਪ੍ਰਦਾਨ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। 

ਇਹੀ ਨਹੀਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰ ਕੇ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀ.ਐਕਸ.ਓ.) ਮੀਟ-2024 ਦੇ ਸਮਾਗਮ ਵਿੱਚ ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਅਤੇ ਮੋਹਾਲੀ (ਐੱਸ.ਏ.ਐੱਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਨਾਮੀ ਕੰਪਨੀ BMW ਨਿਵੇਸ਼ ਕਰ ਰਹੀ ਹੈ। ਹੁਣ BMW ਕੰਪਨੀ ਦੀਆਂ ਗੱਡੀਆਂ ਦੇ ਪਾਰਟਸ ਬਣਾਉਣ ਵਾਲਾ ਇਕ ਪਲਾਂਟ ਪੰਜਾਬ ਵਿੱਚ ਲੱਗਣ ਜਾ ਰਿਹਾ ਹੈ, ਜਿਸ ਨਾਲ ਹਜਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।  ਪੰਜਾਬ ਵਿੱਚ ਹੁਣ ਤੱਕ 81974 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement