
Punjab Police News: ਭੋਲੇ ਭਾਲੇ ਲੋਕਾਂ ਨਾਲ ਮਾਰਦੇ ਸੀ ਠੱਗੀ
Punjab Police nabs inter-state cyber gang: ਲੁਧਿਆਣਾ ਪੁਲਿਸ ਨੇ ਆਸਾਮ ਪੁਲਿਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੱਤ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਏਟੀਐਮ ਕਾਰਡ, ਮੋਬਾਈਲ ਫੋਨ ਅਤੇ 5.25 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।