Punjab News : ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ U.P.I. ਸੇਵਾ ਦੀ ਕੀਤੀ ਸ਼ੁਰੂਆਤ

By : BALJINDERK

Published : Sep 30, 2024, 6:21 pm IST
Updated : Sep 30, 2024, 6:21 pm IST
SHARE ARTICLE
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ U.P.I. ਸੇਵਾ ਦੀ ਕੀਤੀ ਸ਼ੁਰੂਆਤ
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ U.P.I. ਸੇਵਾ ਦੀ ਕੀਤੀ ਸ਼ੁਰੂਆਤ

Punjab News : ਮੁੱਖ ਮੰਤਰੀ ਨੇ ਸੂਬੇ ’ਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ

Punjab News : ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ।

ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤਿਆਂ ਵਿੱਚੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤੇ ਵਿੱਚ ਪੈਸੇ ਭੇਜ ਜਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਗਾਹਕ ਯੂ.ਪੀ.ਆਈ. ਰਾਹੀਂ ਰੋਜ਼ਾਨਾ 50 ਹਜ਼ਾਰ ਤੱਕ ਦਾ ਲੈਣ-ਦੇਣ ਕੀਤਾ ਜਾ ਸਕੇਗਾ, ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਇਕ ਲੱਖ ਰੁਪਏ ਤੱਕ ਵਧਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਦੌਰਾਨ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਦੱਸਿਆ ਕਿ ਇਹ ਸਹੂਲਤ ਬੈਂਕ ਦੇ ਗਾਹਕਾਂ ਲਈ ਵੱਡਾ ਵਰਦਾਨ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਹੂਲਤ ਨੂੰ ਬੈਂਕ ਦੀਆਂ ਹੋਰ ਬਰਾਂਚਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਬੈਂਕ ਵੱਲੋਂ ਪਹਿਲਾਂ ਹੀ ਮੋਬਾਈਲ ਬੈਂਕਿੰਗ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੀ ਵਰਤੋਂ ਕਰ ਕੇ ਗਾਹਕ ਆਈ.ਐਮ.ਪੀ.ਐਸ. ਅਤੇ ਆਰ.ਟੀ.ਜੀ.ਐਸ. ਰਾਹੀਂ ਪੈਸੇ ਦਾ ਲੈਣ-ਦੇਣ ਕਰ ਸਕਦੇ ਹਨ।

(For more news apart from Punjab State Cooperative Bank provides U.P.I for customers. Service started  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement