Punjab News: 2 ਕਰੋੜ ਰੁਪਏ ਦੀ ਸਰਪੰਚੀ! ਪਿੰਡ ਹਰਦੋਰਵਾਲ ’ਚ ਸਰਪੰਚੀ ਨੂੰ ਲੈ ਕੇ ਲੱਗੀ ਬੋਲੀ
Published : Sep 30, 2024, 8:41 am IST
Updated : Sep 30, 2024, 8:47 am IST
SHARE ARTICLE
Sarpanchi of 2 crore rupees!  Bidding for Sarpanchi in village Hardorwal
Sarpanchi of 2 crore rupees! Bidding for Sarpanchi in village Hardorwal

Punjab News:ਖ਼ੁਦ ਨੂੰ ਭਾਜਪਾ ਆਗੂ ਦੱਸ ਰਿਹਾ ਆਤਮਾ ਸਿੰਘ

 

Punjab News: ਬੀਤੇ ਦਿਨ ਸੰਗਰੂਰ ਤੋਂ ਸਰਬ ਸੰਮਤੀ ਨਾਲ ਸਰਪੰਚੀ ਲੈਣ ਲਈ ਸਾਢੇ 35 ਲੱਖ ਰੁਪਏ ਦੀ ਬੋਲੀ ਲੱਗਣ ਦੀ ਖ਼ਬਰ ਆਈ ਸੀ, ਪਰ ਹੁਣ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ਾਇਦ ਸਭ ਤੋਂ ਉੱਚੀ ਬੋਲੀ ਲੱਗ ਗਈ ਹੈ। ਇਹ ਬੋਲੀ ਦੋ ਕਰੋੜ ਦੀ ਹੈ ਪਰ ਉਹ ਫੈਸਲਾ ਹਾਲੇ ਵੀ ਨਹੀਂ ਹੋਇਆ ਹੈ। ਅੱਜ ਇਹ ਬੋਲੀ ਹੋਰ ਵੀ ਉੱਚੀ ਜਾਣ ਦੀ ਉਮੀਦ ਹੈ ਕਿਉਂਕਿ ਆਪਣੇ ਆਪ ਨੂੰ ਭਾਜਪਾ ਦਾ ਸਮਰਥਕ ਦੱਸਣ ਵਾਲਾ ਦੋ ਕਰੋੜ ਰੁਪਏ ਦੀ ਬੋਲੀ ਦੇਣ ਵਾਲਾ ਆਤਮਾ ਸਿੰਘ ਕਹਿ ਰਿਹਾ ਹੈ ਕਿ ਇਸ ਤੋਂ ਵੀ ਉੱਪਰ ਜਾਣਾ ਪਿਆ ਤਾਂ ਜਾਵੇਗਾ। 

ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਕਲਾਂ ਪੰਜਾਬ ਦਾ ਪਹਿਲਾ ਅਜਿਹਾ ਪਿੰਡ ਬਣਿਆ ਜਿਸ ਵਿੱਚ ਸਰਪੰਚੀ ਲੈਣ ਲਈ ਭਾਜਪਾ ਦਾ ਆਪਣੇ ਆਪ ਨੂੰ ਸਮਰਥਕ ਕਹਿਣ ਵਾਲੇ ਆਤਮਾ ਸਿੰਘ ਨੇ ਹੁਣ ਤੱਕ ਦੀ ਸਭ ਤੋਂ ਉੱਚੀ ਬੋਲੀ ਦੋ ਕਰੋੜ ਦੀ ਲਗਾ ਕੇ ਹੁਣ ਤੱਕ ਦਾ ਪੰਜਾਬ ਵਿੱਚ ਰਿਕਾਰਡ ਕਾਇਮ ਕਰ ਦਿੱਤਾ ਹੈ।
 ਅੱਜ ਪੰਚਾਇਤ ਘਰ ਵਿੱਚ ਪਿੰਡ ਹਰਦੋਰਵਾਲ ਦੇ ਤਿੰਨ ਧਿਰਾਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਜੋ ਵੀ ਬੋਲੀ ਵੱਧ ਲਗਾਏਗਾ ਉਹ ਹੀ ਪਿੰਡ ਦਾ ਸਰਪੰਚ ਹੋਵੇਗਾ।

ਬੋਲੀ ਦੇਣ ਵਾਲਿਆਂ ਵਿਚ ਆਤਮਾ ਸਿੰਘ ਪੁੱਤਰ ਵੱਸਣ ਸਿੰਘ  ,ਜਸਵਿੰਦਰ ਸਿੰਘ ਬੇਦੀ ਪੁੱਤਰ ਅਜੀਤ ਸਿੰਘ ,ਨਿਰਵੈਰ ਸਿੰਘ ਪੁੱਤਰ ਹਰਜੀਤ ਸਿੰਘ ਸ਼ਾਮਲ ਸਨ। 
ਬੋਲੀ ਦੇਣ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਅਨਾਉਸਮੈਂਟ ਕਰਵਾਈ ਗਈ ਪਰ ਕੋਈ ਆਮ ਆਦਮੀ ਪਾਰਟੀ ,ਕਾਂਗਰਸ ਪਾਰਟੀ ਅਕਾਲੀ ਦਲ ਪਾਰਟੀ ਦਾ ਕੋਈ ਵੀ ਨੁਮਾਇੰਦਾ ਬੋਲੀ ਦੇਣ ਵਾਸਤੇ ਸਾਹਮਣੇ ਨਹੀ ਆਇਆ। 

ਅਖੀਰ ਤਿੰਨਾਂ ਦਾਵੇਦਾਰਾਂ ’ਚੋਂ ਆਤਮਾ ਸਿੰਘ ਨੇ ਸਭ ਤੋਂ ਉੱਚੀ ਬੋਲੀ ਦੋ ਕਰੋੜ ਦੀ ਲਗਾਈ ਤੇ ਸਾਹਮਣੇ ਵਾਲੇ ਪਾਸੇ ਤੋਂ ਜਸਵਿੰਦਰ ਸਿੰਘ ਬੇਦੀ ਨੇ ਜਦ ਕਿ ਇੱਕ ਕਰੋੜ ਰੁਪਏ ਦੀ ਬੋਲੀ ਦਿੱਤੀ ਤਾਂ ਆਤਮਾ ਸਿੰਘ ਨੇ ਸਿੱਧਾ ਹੀ ਦੋ ਕਰੋੜ ਦੀ ਬੋਲੀ ਲਗਾ ਦਿੱਤੀ। ਜਿਸ ਤੋਂ ਬਾਅਦ ਕੱਲ੍ਹ ਕਿਸੇ ਹੋਰ ਨੇ ਬੋਲੀ ਨਹੀਂ ਵਧਾਈ।
 

ਅੱਜ ਸਵੇਰ ਦਾ ਸਮਾਂ ਰੱਖਿਆ ਗਿਆ ਹੈ ਕਿ ਅਗਰ ਕਿਸੇ ਹੋਰ ਨੇ ਬੋਲੀ ਵਧਾਉਣੀ ਹੈ ਤਾਂ ਅੱਜ ਬੋਲੀ ਦੇ ਸਕਦਾ ਹੈ ਹੁਣ ਦੇਖਣਾ ਹੋਏਗਾ ਕਿ ਅੱਜ ਕੋਈ ਦੋ ਕਰੋੜ ਰੁਪਏ ਤੋਂ ਬੋਲੀ ਵਧਾਉਦਾ ਹੈ ਜਾਂ ਨਹੀਂ। ਆਤਮਾ ਸਿੰਘ ਦੀ ਬੋਲੀ ਆਖਰੀ ਬੋਲੀ ਹੋਏਗੀ। ਉਧਰ ਬੀਜੇਪੀ ਦੇ ਆਗੂ ਵਿਜੇ ਸੋਨੀ ਵੱਲੋਂ ਆਤਮਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਪੰਜਾਬ ਵਿੱਚ ਇੱਕੋ-ਇੱਕ ਪਾਰਟੀ ਹੈ ਬੀਜੇਪੀ ਜੋ ਪੰਜਾਬ ਵਾਸੀਆਂ ਦੇ ਭਲੇ ਲਈ ਕੰਮ ਕਰ ਸਕਦੀ ਹੈ।

 

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement