Weather News: ਸੂਬੇ ਦੇ ਤਾਪਮਾਨ 'ਚ ਹੋਇਆ ਵਾਧਾ, ਪੰਜਾਬ-ਚੰਡੀਗੜ੍ਹ 'ਚ ਜਾਣੋ ਕਿਵੇਂ ਦਾ ਰਹੇਗਾ ਮੌਸਮ
Published : Sep 30, 2024, 12:15 pm IST
Updated : Sep 30, 2024, 12:15 pm IST
SHARE ARTICLE
There has been an increase in the temperature of the state, know how the weather will be in Punjab-Chandigarh
There has been an increase in the temperature of the state, know how the weather will be in Punjab-Chandigarh

Weather News: 5 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ

 

Weather News: ਮਾਨਸੂਨ ਅੱਜ (ਸੋਮਵਾਰ) ਪੰਜਾਬ ਅਤੇ ਚੰਡੀਗੜ੍ਹ ਤੋਂ ਵਿਦਾਈ ਕਰੇਗਾ। ਅੱਜ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਹੋਇਆ ਹੈ। 

ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ ਹੈ। ਇਸ ਮਾਨਸੂਨ ਸੀਜ਼ਨ 'ਚ ਸੂਬੇ 'ਚ 28 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ 5 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ।

ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਸੂਬੇ 'ਚ ਇਸ ਸੀਜ਼ਨ 'ਚ 438 ਮਿਲੀਮੀਟਰ ਵਰਖਾ ਹੋਈ ਹੈ ਪਰ ਇਸ ਵਾਰ 314.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਮਾਨਸੂਨ ਸੀਜ਼ਨ ਵਿੱਚ 776.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 8.1 ਡਿਗਰੀ ਘੱਟ ਹੈ।

ਚੰਡੀਗੜ੍ਹ - ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ — ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 23.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ — ਐਤਵਾਰ ਸ਼ਾਮ ਨੂੰ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ ਰਹੇਗਾ। ਤਾਪਮਾਨ 23 ਤੋਂ 30 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ — ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ — ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 33.0 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 29 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ – ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 33.0 ਡਿਗਰੀ ਦਰਜ ਕੀਤਾ ਗਿਆ। ਅਸਮਾਨ ਸਾਫ਼ ਹੋ ਜਾਵੇਗਾ। ਅੱਜ ਤਾਪਮਾਨ 23 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement