
ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ
ਅੰਮ੍ਰਿਤਸਰ : ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਸਬੰਧੀ ਅਨਿਲ ਜੋਸ਼ੀ ਵਲੋਂ ਦਿੱਲੀ ਵਿਖੇ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਲਕੇ ਚੰਡੀਗੜ੍ਹ ਵਿਚ ਹੋਣ ਜਾ ਰਹੀ ਪੰਜਾਬ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਵਿਚ ਅਨਿਲ ਜੋਸ਼ੀ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਅੰਮ੍ਰਿਤਸਰ ਦੇ ਉੱਤਰੀ ਹਲਕੇ ਤੋਂ ਅਨਿਲ ਜੋਸ਼ੀ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਨੂੰ ਕੈਬਿਨਟ ਮੰਤਰੀ ਮੰਡਲ ਵਿਚ ਵੀ ਸ਼ਾਮਿਲ ਕੀਤਾ ਗਿਆ ਸੀ। ਅਨਿਲ ਜੋਸ਼ੀ ਭਾਰਤੀ ਜਨਤਾ ਪਾਰਟੀ ਚੋਂ ਕੱਢਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ। ਅਕਾਲੀ ਦਲ ਦੀ ਸੀਟ ਤੋਂ ਹਾਰਨ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਸਾਲ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਅਨਿਲ ਜੋਸ਼ੀ ਕਾਂਗਰਸ ਵਿਚ ਆਪਣਾ ਸਿਆਸੀ ਭਵਿੱਖ ਤਲਾਸ਼ਣ ਜਾ ਰਹੇ ਹਨ।