
ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅਹੁਦਾ ਸੰਭਾਲ.......
ਅੰਮ੍ਰਿਤਸਰ (ਪੀਟੀਆਈ) : ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅਹੁਦਾ ਸੰਭਾਲ ਲਿਆ। ਅਕਾਲ ਤਖਤ ਸਾਹਿਬ 'ਦੇ ਵਿਸ਼ੇਸ਼ ਸਮਾਗਮ ਦੌਰਾਨ ਧਾਰਮਿਕ ਜਥੇਬੰਦੀਆਂ ਦੀ ਮੌਜੂਦਗੀ 'ਚ ਉਨ੍ਹਾਂ ਨੇ ਅਹੁਦਾ ਸੰਭਾਲਿਆ। ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫਾ ਦੇਣ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੂੰ 22 ਅਕਤੂਬਰ ਨੂੰ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਟੀਮ ਇਸ ਸਮਾਗਮ ਤੋਂ ਪਾਸੇ ਹੀ ਦਿਖਾਈ ਦਿੱਤੀ। ਕਿਉਂਕਿ ਅਕਾਲੀ ਦਲ 'ਚ ਚੱਲ ਰਹੇ ਨਰਾਜ਼ਗੀਆਂ ਦੇ ਦੌਰ 'ਚ ਸੁਖਬੀਰ ਅਤੇ ਉਨ੍ਹਾਂ ਦੀ ਟੀਮ ਘਿਰੀ ਹੋਈ ਹੈ।
ਗਿਆਨੀ ਹਰਪ੍ਰੀਤ ਸਿੰਘ
ਜਿਸ ਕਾਰਨ ਹੋ ਸਕਦਾ ਹੈ ਕਿ ਉਹਨਾਂ ਵੱਲੋਂ ਅੱਜ ਦੇ ਇਸ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਨਾ ਵਾਜ਼ਿਬ ਨਾ ਸਮਝਿਆ ਗਿਆ ਹੋਵੇ। ਇਸ ਮੌਕੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਅਕਾਲ ਤਖਤ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ ਜਥੇਦਾਰ ਪਟਨਾ ਸਾਹਿਬ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਅਵਤਾਰ ਸਿੰਘ ਹਿੱਤ ਸਮੇਤ ਕਈ ਧਾਰਮਿਕ ਤੇ ਸਿੱਖ ਜਥੇਬੰਦੀਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਇਸ ਸਮਾਗਮ ਵਿਚ ਮੌਜੂਦ ਸਨ।
ਗਿਆਨੀ ਹਰਪ੍ਰੀਤ ਸਿੰਘ
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਦੂਰ ਕਰਨ ਦੇ ਬਿਆਨ ਦਿੱਤੇ ਗਏ ਸਨ। ਕਾਂਗਸਰ ਵੱਲੋਂ ਇਹ ਵੀ ਇਲਜ਼ਾਮ ਲਾਏ ਗਏ ਸਨ ਕਿ ਬਾਦਲਾਂ ਨੇ ਸਿੱਖਾਂ ਦੇ ਧਾਰਮਿਕ ਸਥਾਨ 'ਤੇ ਵੀ ਕਬਜ਼ਾ ਕੀਤਾ ਹੋਇਆ ਹੈ। ਸੁਖਬੀਰ ਦਾ ਅੱਜ ਦੇ ਸਮਾਗਮ 'ਚ ਨਾ ਪਹੁੰਚਣ ਦਾ ਕਾਰਨ ਇਹ ਵੀ ਹੋ ਸਕਦਾ ਹੈ ਕਿ ਉਹ ਅਕਾਲੀ ਦਲ ਦੇ ਸਿਆਸੀ ਮਾਹੌਲ , ਜੋ ਪਹਿਲਾਂ ਹੀ ਡਗਮਗਾਇਆ ਹੋਇਆ ਹੈ, ਉਸਨੂੰ ਅੱਜ ਦੇ ਇਸ ਸਮਾਗਮ 'ਚ ਹਿੱਸਾ ਲੈ ਕੇ ਕੋਈ ਵਿਵਾਦ ਨਾ ਖੜ੍ਹਾ ਕਰਨਾ ਚਾਹੁੰਦੇ ਹੋਣ।