
ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ 'ਤੇ ਰੱਖਿਆ ਉੱਪਰ...
ਡੇਰਾ ਬਾਬਾ ਨਾਨਕ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਰੇ ਪਾਸੇ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ, ਕਰਤਾਰਪੁਰ ਲਾਂਘੇ ਦੇ ਕੰਮ ਨੂੰ ਭਾਰਤ-ਪਾਕਿਸਤਾਨ ਦੋਵੇਂ ਪਾਸਿਓਂ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਕੰਡਿਆਲੀ ਤਾਰ ਨੇੜੇ ਹੀ ਪਾਕਿਸਤਾਨ ਵਲੋਂ ਸ਼ਰਧਾਲੂਆਂ ਲਈ ਸਵਾਗਤੀ ਗੇਟ ਲਗਾਇਆ ਗਿਆ ਹੈ, ਜਿਸ 'ਤੇ ਪੰਜਾਬੀ 'ਚ ਸਭ ਤੋਂ ਉੱਪਰ 'ਪਾਕਿਸਤਾਨ ਆਉਣ ਵਾਲੀ ਸੰਗਤ ਨੂੰ ਜੀ ਆਇਆਂ ਨੂੰ ਆਖਦੇ ਹਾਂ' ਲਿਖਿਆ ਗਿਆ ਹੈ।
kartarpur corridor
ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘਾ ਜਲਦ ਹੀ ਖੁੱਲ੍ਹਣ ਵਾਲਾ ਹੈ। ਵੱਖ-ਵੱਖ ਤਕਨੀਕੀ ਮਾਹਿਰਾਂ ਤੇ ਮਜ਼ਦੂਰਾਂ ਨੇ ਕੰਮ ਨੇਪਰੇ ਚਾੜ੍ਹਨ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ। ਸੂਤਰਾਂ ਮੁਤਾਬਕ ਕੁਝ ਕੰਮ ਲਾਂਘੇ ਦੇ ਰਸਮੀ ਉਦਘਾਟਨ ਤੋਂ ਬਾਅਦ ਵੀ ਚਾਲੂ ਰਹਿਣਗੇ ਪਰ ਸ਼ਰਧਾਲੂਆਂ ਦੇ ਦਸਤਾਵੇਜ਼ ਚੈੱਕ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਆਉਂਦੇ ਕੁਝ ਦਿਨਾਂ 'ਚ ਮੁਕੰਮਲ ਹੋ ਜਾਣਗੇ।
Kartarpur Corridor, India
ਦੂਜੇ ਪਾਸੇ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਦੇ ਸਵਾਗਤ ਲਈ ਜ਼ੀਰੋ ਲਾਈਨ ਕੋਲ ਤਾਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ੀਰੋ ਲਾਈਨ ਤੋਂ ਆਈਸੀਪੀ ਤੱਕ ਸੜਕ ਨੂੰ ਖੂਬ ਸੰਵਾਰਿਆ ਜਾ ਰਿਹਾ ਹੈ।