
ਅੰਮ੍ਰਿਤ ਕੌਰ ਗਿੱਲ ਦੀ ਤਾਇਨਾਤੀ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਵਜੋਂ ਕੀਤੀ ਗਈ ਹੈ...
ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੋ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਮੁਤਾਬਿਕ IAS ਅਧਿਕਾਰੀ ਅੰਮ੍ਰਿਤ ਕੌਰ ਗਿੱਲ ਦੀ ਤਾਇਨਾਤੀ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਵਜੋਂ ਕੀਤੀ ਗਈ ਹੈ।
IAS Officer Transfers
ਅੰਮ੍ਰਿਤ ਕੌਰ ਗਿੱਲ ਮੁੱਖ ਮੰਤਰੀ ਦੀ ਵਧੀਕ ਪ੍ਰਿੰਸੀਪਲ ਸਕੱਤਰ ਸਨ। ਇਨ੍ਹਾਂ ਤੋਂ ਇਲਾਵਾ IAS ਅਧਿਕਾਰੀ ਜਤਿੰਦਰ ਜੋਰਵਾਲ ਦੀ ਤਾਇਨਾਤੀ IAS ਅਧਿਕਾਰੀ ਅੰਮ੍ਰਿਤ ਕੌਰ ਗਿੱਲ ਦੀ ਥਾਂ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸਕੱਤਰ ਵਜੋਂ ਕੀਤੀ ਗਈ ਹੈ।
Jitendera Jorwal, IAS
ਜੋਰਵਾਲ ਕੋਲ ਪੁੱਡਾ ਦੇ ਚੀਫ਼ ਤੇ ਜਲੰਧਰ ਸਮਾਰਟ ਸਿਟੀ ਦੇ ਸੀਈਓ ਦਾ ਚਾਰਜ ਸੀ। ਜ਼ਿਕਰਯੋਗ ਹੈ ਕਿ ਫ਼ਤਿਹਗੜ੍ਹ ਸਾਹਿਬ ਦੇ ਡੀਸੀ ਪ੍ਰਸ਼ਾਂਤ ਕੁਮਾਰ ਗੋਇਲ ਦੀ ਡੈਪੂਟੇਸ਼ਨ ਖ਼ਤਮ ਹੋ ਗਈ ਹੈ ਤੇ ਹੁਣ ਉਹ ਵਾਪਸ ਤ੍ਰਿਪੁਰਾ ਚਲੇ ਗਏ ਹਨ।