
ਸਰਕਾਰ ਨੇ ਪਹਿਲਾਂ ਸਟਾਫ਼ ਲੈ ਲਿਆ ਸੀ ਵਾਪਸ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਯੁਕਤ ਕੀਤੇ ਗਏ ਸਿਆਸੀ ਸਲਾਹਕਾਰਾਂ ਨੂੰ ਸਕੱਤਰੇਤ ਵਿਚ ਦਫ਼ਤਰ ਦੇ ਦਿੱਤੇ ਗਏ ਹਨ। ਸਰਕਾਰ ਵੱਲੋਂ 6 ਵਿਧਾਇਕਾਂ ਨੂੰ ਮੁੱਖ ਮੰਤਰੀ ਦਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਸਰਕਾਰ ਵੱਲੋਂ ਕੈਬਨਿਟ ਅਹੁਦਿਆਂ ਨਾਲ ਨਵਾਜਿਆ ਗਿਆ ਸੀ।
Punjab and Haryana High court
ਸਿਆਸੀ ਸਲਾਹਕਾਰਾਂ ਦੀ ਨਿਯੁਕਤੀ ਤੋਂ ਬਾਅਦ ਇਨ੍ਹਾਂ ਨੂੰ ਸਰਕਾਰ ਵੱਲੋਂ ਸਟਾਫ਼ ਵੀ ਦਿੱਤਾ ਗਿਆ ਸੀ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸਲਾਹਕਾਰਾਂ ਦੀ ਨਿਯੁਕਤੀ ਵਿਰੁੱਧ ਪਾਈ ਗਈ ਪਟੀਸ਼ਨ ਤੋਂ ਬਾਅਦ ਸਰਕਾਰ ਨੇ ਸਟਾਫ਼ ਨੂੰ ਵਾਪਸ ਲੈ ਲਿਆ ਸੀ। ਪਰ ਹੁਣ ਦੁਆਰਾ ਪੰਜਾਬ ਸਰਕਾਰ ਨੇ ਸਟਾਫ਼ ਅਤੇ ਦਫ਼ਤਰ ਸਾਰੇ ਐਡਵਾਈਜ਼ਰਾਂ ਨੂੰ ਸਕੱਤਰੇਤ ਵਿਚ ਦੇ ਦਿੱਤੇ ਗਏ ਹਨ।
The Chief Minister's political advisors have been given offices and staff
ਇਹ 6 ਸਿਆਸੀ ਸਲਾਹਕਾਰ ਮੌਜੂਦ ਸਮੇਂ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਸੰਗਤ ਸਿੰਘ ਗਿਲਜੀਆਂ, ਇੰਦਰਬੀਰ ਸਿੰਘ ਬੁਲਾਰੀਆ ਅਤੇ ਤਰਸੇਮ ਡੀਸੀ ਹਨ।