ਪੰਜਾਬ ਸਰਕਾਰ ਵਲੋਂ ਵੱਡੀ ਰਾਹਤ- ਬੱਸ ਓਪਰੇਟਰਾਂ ਲਈ ਟੈਕਸ ਛੋਟ ਦੀ ਮਿਆਦ 31 ਦਸੰਬਰ ਤੱਕ ਵਧਾਈ
Published : Oct 30, 2020, 7:03 pm IST
Updated : Oct 30, 2020, 7:03 pm IST
SHARE ARTICLE
Capt. Amarinder Singh
Capt. Amarinder Singh

ਇਸ ਦੇ ਨਾਲ ਹੀ ਸਰਕਾਰ ਨੇ ਟੈਕਸਾਂ ਦੀ ਉਗਰਾਹੀ ਦੀ ਮਿਆਦ ਨੂੰ 31 ਮਾਰਚ, 2021 ਤੱਕ ਵਧਾ ਦਿੱਤਾ ਹੈ।

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੱਸ ਆਪਰੇਟਰਾਂ ਨੂੰ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਬੱਸ ਓਪਰੇਟਰਾਂ ਲਈ 100 ਫ਼ੀਸਦੀ ਟੈਕਸ ਛੋਟ ਦੀ ਮਿਆਦ 31 ਦਸੰਬਰ ਤੱਕ ਲਈ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਟੈਕਸਾਂ ਦੀ ਉਗਰਾਹੀ ਦੀ ਮਿਆਦ ਨੂੰ 31 ਮਾਰਚ, 2021 ਤੱਕ ਵਧਾ ਦਿੱਤਾ ਹੈ।

ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਦਮ ਨਾਲ ਟਰਾਂਸਪੋਰਟ ਖੇਤਰ ਨੂੰ 100 ਕਰੋੜ ਰੁਪਏ ਦਾ ਕੁੱਲ ਵਿੱਤੀ ਲਾਭ ਹੋਵੇਗਾ। ਮੁੱਖ ਮੰਤਰੀ ਨੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਮਿਨੀ ਪ੍ਰਾਈਵੇਟ ਬੱਸ ਮਾਲਕਾਂ ਨੂੰ ਦਰਪੇਸ਼ ਮੁੱਦੇ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣ।ਮੁੱਖ ਮੰਤਰੀ ਵੱਲੋਂ ਇਨ੍ਹਾਂ ਫੈਸਲਿਆਂ ਅਤੇ ਦਿਸ਼ਾ ਨਿਰਦੇਸ਼ਾਂ ਦਾ ਐਲਾਨ ਸੂਬੇ ਦੀਆਂ ਵੱਖੋ-ਵੱਖ ਪ੍ਰਾਈਵੇਟ ਟਰਾਂਸਪੋਰਟ ਐਸੋਸਿਏਸ਼ਨਾਂ ਨਾਲ ਇਕ ਵਰਚੁਅਲ ਕਾਨਫਰੈਂਸ ਦੌਰਾਨ ਕੀਤਾ ਗਿਆ।

bus stand

ਇਸ ਮੌਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸਿਵਾ ਪ੍ਰਸਾਦ ਵੀ ਹਾਜ਼ਿਰ ਸਨ। ਹਾਲਾਂਕਿ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ 31 ਦਸੰਬਰ ਤੱਕ 50 ਫੀਸਦੀ ਤੱਕ ਹੀ ਕਰ ਮੁਆਫੀ ਦਾ ਸੁਝਾਅ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਟਰਾਂਸਪੋਰਟਰਾਂ ਦੇ ਖਦਸ਼ਿਆਂ ਮੁੱਖ ਰੱਖਦੇ ਹੋਏ ਵਿਭਾਗ ਦੇ ਸੁਝਾਅ ਤੋਂ ਅੱਗੇ ਵੱਧਦੇ ਹੋਏ 100 ਫੀਸਦੀ ਰਾਹਤ ਦਾ ਐਲਾਨ ਕਰ ਦਿੱਤਾ। ਧਿਆਨ ਦੇਣ ਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਦੁਆਰਾ ਟਰਾਂਸਪੋਟਰਾਂ ਨੂੰ ਦੋ ਮਹੀਨਿਆਂ ਲਈ 30 ਸਤੰਬਰ ਤੱਕ 100 ਫੀਸਦੀ ਰਾਹਤ ਦਿੱਤੀ ਗਈ ਸੀ।

CM Amrinder Singh

ਮੁੱਖ ਮੰਤਰੀ ਨੇ ਟਰਾਂਸਪੋਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨੋਟਿਸ ਲਿਆ ਜਿਨ੍ਹਾਂ ਨੇ ਆਪਣਾ ਪੱਖ ਸਾਹਮਣੇ ਰੱਖਦੇ ਹੋਏ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਜਦੋਂ ਕਿ 10 ਫੀਸਦੀ ਤੋਂ ਵੀ ਘੱਟ ਲੋਕ ਬੱਸ ਸੇਵਾਵਾਂ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਸੂਰਤ ਵਿੱਚ ਉਨ੍ਹਾਂ ਵਾਸਤੇ ਆਪਣੇ ਵਾਹਨ ਚਲਾਉਣ ਲਈ ਡੀਜ਼ਲ ਦੀ ਲਾਗਤ ਪੂਰੀ ਕਰਨੀ ਵੀ ਔਖੀ ਹੋ ਰਹੀ ਹੈ। ਟਰਾਂਸਪੋਰਟ ਐਸੋਸਿਏਸ਼ਨਾਂ ਦੇ ਪ੍ਰਤੀਨਿਧਿਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਹਾਲਾਂਕਿ ਸੂਬੇ ਦੇ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ ਦੀ ਮੁੱਖ ਰੂਟ ਹੋਣ ਕਾਰਨ ਕਾਫੀ ਮੰਗ ਹੈ, ਪਰ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਕੋਵਿਡ ਮਹਾਂਮਾਰੀ ਕਾਰਨ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਟਰਾਂ ਦੀ ਇਸ ਗੱਲ ਨਾਲ ਸਹਮਤਿ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਸਨਅਤ, ਜਿਸਦਾ ਸੰਚਾਲਨ ਪੂਰਨ ਤੌਰ ’ਤੇ ਪੰਜਾਬੀ ਹੀ ਕਰਦੇ ਹਨ, ਨੂੰ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੂਬਾ ਸਰਕਾਰ ਦੀ ਹੋਰ ਮਦਦ ਦੀ ਲੋੜ ਹੈ ਅਤੇ ਇਸੇ ਕਰਕੇ ਉਨ੍ਹਾਂ ਇਸ ਵਰ੍ਹੇ ਦੇ ਅੰਤ ਤੱਕ ਕੁੱਲ ਕਰ ’ਚ ਛੋਟ ਦਿੱਤੇ ਜਾਣ ਦੀ ਮੰਗ ਮੰਨ ਲਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement