ਜਲੰਧਰ ਦੀ ਬਹਾਦਰ ਲੜਕੀ ਕੁਸੁਮ ਲਈ CM ਨੇ ਭੇਜੀ ਵਿੱਤੀ ਮਦਦ
Published : Oct 30, 2020, 3:40 pm IST
Updated : Oct 30, 2020, 4:51 pm IST
SHARE ARTICLE
kususm
kususm

ਰਾਜ ਬਹਾਦਰੀ ਐਵਾਰਡ ਲਈ ਸਿਫ਼ਾਰਸ਼ ਕੀਤੀ ਜਾ ਚੁਕੀ

ਜਲੰਧਰ: ਮੁੱਖ ਮੰਤਰੀ ਦਫ਼ਤਰ ਪੰਜਾਬ ਵਲੋਂ 15 ਸਾਲਾ ਲੜਕੀ ਕੁਸੁਮ ਜੋ ਕਿ ਸਥਾਨਕ ਦੀਨ ਦਿਆਲ ਉਪਾਧਿਆਏ ਨਗਰ ਵਿਖੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਹਮਲੇ ਦੌਰਾਨ ਗੰਭੀਰ ਜ਼ਖ਼ਮੀ ਹੋਣ ਦੇ ਬਾਵਜੂਦ ਹੌਸਲੇ ਤੇ ਹਿੰਮਤ ਨਾਲ ਲੁਟੇਰਿਆਂ ਦਾ ਸਾਹਮਣਾ ਕਰਦੀ ਰਹੀ ਸੀ

CM Amrinder SinghCM Amrinder Singh

ਜਿਸ ਸਦਕਾ ਇਕ ਲੁਟੇਰਾ ਕਾਬੂ ਕਰ ਲਿਆ ਗਿਆ ਸੀ, ਲਈ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਲੋਂ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪ੍ਰਾਪਤ ਕਰ ਲਿਆ ਗਿਆ ਹੈ ਅਤੇ ਕੁਸੁਮ ਨੂੰ ਅੱਜ ਸ਼ੁਕਰਵਾਰ ਨੂੰ ਉਸ ਵਲੋਂ ਦਿਖਾਈ ਗਈ ਬੇਮਿਸਾਲ ਬਹਾਦਰੀ ਬਦਲੇ ਸੌਂਪਿਆ ਜਾਵੇਗਾ।

photokususm

ਡਿਪਟੀ ਕਮਿਸ਼ਨਰ ਨੇ ਦਸਿਆ ਕਿ ਕੁਸੁਮ ਦੇ ਬਹਾਦਰੀ ਭਰੇ ਕਾਰਨਾਮੇ 'ਤੇ ਪੰਜਾਬ ਅਤੇ ਜਲੰਧਰ ਨੂੰ ਬਹੁਤ ਮਾਣ ਹੈ ਅਤੇ ਇਹ ਉਸ ਵਲੋਂ ਦਿਖਾਏ ਗਏ ਬੇਮਿਸਾਲ ਹੌਸਲੇ ਦੀ ਪ੍ਰਸ਼ੰਸਾ ਹੈ ਜਿਸ ਨੇ ਲੁਟੇਰਿਆਂ ਦੇ ਮਨਸੂਬੇ 'ਤੇ ਪਾਣੀ ਫੇਰ ਦਿਤਾ ਸੀ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਕੁਸੁਮ ਦੇ ਨਾਮ ਦੀ ਕੌਮੀ ਅਤੇ ਰਾਜ ਬਹਾਦਰੀ ਐਵਾਰਡ ਲਈ ਸਿਫ਼ਾਰਸ਼ ਕੀਤੀ ਜਾ ਚੁਕੀ ਹੈ।

photokususm

ਡਿਪਟੀ ਕਮਿਸ਼ਨਰ ਵਲੋਂ ਖ਼ੁਦ 10 ਸਤੰਬਰ ਨੂੰ ਕੁਸੁਮ ਨੂੰ ਇਕ ਲੱਖ ਰੁਪਏ ਦਾ ਚੈਕ ਸੌਂਪਿਆ ਗਿਆ ਹੈ। ਕੁਸੁਮ ਲਾਲਾ ਜਗਤ ਨਰਾਇਣ ਡੀ.ਏ.ਵੀ. ਮਾਡਲ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ 30 ਅਗੱਸਤ 2020 ਨੂੰ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਵਲੋਂ ਉਸ ਦਾ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ

kususmkususm

ਤੇ ਲੁਟੇਰਿਆਂ ਵਲੋਂ ਕੁਸੁਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੇ ਗੁੱਟ 'ਤੇ ਗੰਭੀਰ ਸੱਟ ਲੱਗੀ। ਕੁਸੁਮ ਵਲੋਂ ਗੰਭੀਰ ਸੱਟ ਲੱਗਣ ਦੇ ਬਾਵਜੂਦ ਕੁਸੁਮ ਨੇ ਇਕ ਲੁਟੇਰੇ ਨੂੰ ਮੋਟਰਸਾਈਕਲ ਤੋਂ ਖਿੱਚ ਕੇ ਹੇਠਾਂ ਸੁੱਟ ਲਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement