
ਪੇਂਡੂ ਵਿਕਾਸ ਫ਼ੰਡ ਬਾਰੇ ਕੇਂਦਰ ਸਰਕਾਰ ਦਾ ਫ਼ੈਸਲਾ ਮੰਦਭਾਗਾ : ਕੈਪਟਨ
ਚੰਡੀਗੜ੍ਹ, 29 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਦਿਹਾਤੀ ਵਿਕਾਸ ਫ਼ੰਡ (ਆਰ.ਡੀ.ਐਫ.) ਨੂੰ ਰੋਕ ਲੈਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫ਼ੈਸਲੇ 'ਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿਚ ਪੇਂਡੂ ਵਿਕਾਸ ਕਾਰਜਾਂ ਉਤੇ ਮਾਰੂ ਪ੍ਰਭਾਵ ਪਵੇਗਾ।
ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੇ ਸਮੇਂ ਉਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਜਾਰੀ ਨਾ ਕਰਨ ਦੀ ਅਜਿਹੀ ਕੋਈ ਰਵਾਇਤ ਨਹੀਂ ਹੈ ਜੋ ਪਿਛਲੇ ਫ਼ੰਡਾਂ ਦੀ ਵਰਤੋਂ ਦੀ ਪੜਤਾਲ ਦੌਰਾਨ ਸੂਬੇ ਦਾ ਬਕਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਸਲੇ ਨੂੰ ਸੁਲਾਉਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਲੀ ਜਾ ਕੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ ਹੈ ਕਿਉਂ ਜੋ ਇਸ ਕਦਮ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਰਮਿਆਨ ਹੋਰ ਸੱਟ ਮਾਰੀ ਹੈ।
image