R.S.S ਅਤੇ ਭਾਜਪਾ ਦੀ ਕੱਲ੍ਹ ਹੋਣ ਵਾਲੀ ਬੈਠਕ ਦਾ ਕਿਸਾਨ ਕਰਨਗੇ ਤਿੱਖਾ ਵਿਰੋਧ
Published : Oct 30, 2020, 6:09 pm IST
Updated : Oct 30, 2020, 6:12 pm IST
SHARE ARTICLE
farmer
farmer

ਪ੍ਰਦੂਸ਼ਣ ਸਬੰਧੀ ਆਰਡੀਨੈਂਸ ਜਾਰੀ ਕਰਕੇ ਮੋਦੀ ਸਰਕਾਰ ਨੇ ਬਲਦੀ 'ਤੇ ਤੇਲ ਪਾਉਣ ਦਾ ਕੰਮ ਕੀਤਾ ਹੈ।

ਸੰਗਰੂਰ- ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਵੱਡੀ ਗਿਣਤੀ 'ਚ ਕਿਸਾਨ ਸਥਾਨਕ ਰੇਲਵੇ ਸਟੇਸ਼ਨ ’ਤੇ ਡਟੇ ਰਹੇ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਦੋਂ ਆਗੂਆਂ ਨੂੰ ਪਤਾ ਲੱਗਿਆ ਕਿ ਭਲਕੇ ਭਾਜਪਾ ਅਤੇ ਆਰ. ਐਸ. ਐਸ. ਦੀ ਸੰਗਰੂਰ ਵਿਖੇ ਬੈਠਕ ਹੋ ਰਹੀ ਹੈ ਤਾਂ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਚਲਦੇ ਕਿਸਾਨਾਂ ਨੇ ਆਰ. ਐਸ. ਐਸ. ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।  ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਸਟੇਜ ਤੋਂ ਐਲਾਨ ਕੀਤਾ ਕਿ ਕੱਲ੍ਹ ਨੂੰ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਇਸ ਬੈਠਕ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

PROTEST

ਇਸ ਧਰਨੇ 'ਚ ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਨਛੱਤਰ ਸਿੰਘ ਗੰਢੂਆਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਆਗੂ ਨਰੰਜਣ ਸਿੰਘ ਚੁਨਾਗਰਾ ਅਤੇ ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ ਸ਼ਾਮਿਲ ਸਨ। 


 Protest

ਧਰਨੇ 'ਚ ਸ਼ਾਮਿਲ ਕਿਸਾਨ ਆਗੂਆਂ ਨੇ ਦੱਸਿਆ ਕਿ ਪ੍ਰਦੂਸ਼ਣ ਸਬੰਧੀ ਆਰਡੀਨੈਂਸ ਜਾਰੀ ਕਰਕੇ ਮੋਦੀ ਸਰਕਾਰ ਨੇ ਬਲਦੀ 'ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਵੱਡੀ ਪੱਧਰ 'ਤੇ ਪਰਾਲੀ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਮੋਦੀ ਸਰਕਾਰ ਨੇ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਸਜ਼ਾ ਦੇਣ ਦਾ ਕਾਨੂੰਨ ਬਣਾ ਕੇ ਪੰਜਾਬ, ਹਰਿਆਣਾ ਰਾਜਸਥਾਨ, ਯੂ. ਪੀ. ਅਤੇ ਦਿੱਲੀ ਦੇ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਚਾਲ ਚੱਲੀ ਹੈ। ਅੱਗੇ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਕਿਸੇ ਹੀਲੇ ਵੀ ਦੱਬਣ ਵਾਲੇ ਨਹੀਂ, ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾਉਣ ਤੱਕ ਇਹ ਸੰਘਰਸ਼ ਇਸ ਤੋਂ ਵੀ ਤਿੱਖੇ ਰੂਪ ਵਿੱਚ ਚੱਲਦਾ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement