
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦਾ ਦਿਹਾਂਤ
ਅਹਿਮਦਾਬਾਦ, 29 ਅਕਤੂਬਰ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਅੱਜ ਦਿਹਾਂਤ ਹੋ ਗਿਆ। ਪਟੇਲ 92 ਸਾਲ ਦੇ ਸਨ। ਸਾਹ ਲੈਣ 'ਚ ਤਕਲੀਫ਼ ਮਗਰੋਂ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਪ੍ਰਵਾਰ ਮੈਂਬਰਾਂ ਮੁਤਾਬਕ ਉਹ ਲੰਮੇ ਸਮੇਂ ਤੋਂ ਬੀਮਾਰ ਸਨ। ਜ਼ਿਕਰਯੋਗ ਹੈ ਕਿ ਪਟੇਲ ਕੁਝ ਸਮੇਂ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਹਾਲਾਂਕਿ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿਤੀ ਸੀ। ਸੂਬੇ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਪਟੇਲ ਦੇ ਪ੍ਰਵਾਰ ਨਾਲ ਗੱਲਬਾਤ ਕੀਤੀ ਅਤੇ ਦੁੱਖ ਜ਼ਾਹਰ ਕੀਤਾ। ਦਸਣਯੋਗ ਹੈ ਕਿ ਪਟੇਲ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। (ਪੀ.ਟੀ.ਆਈ)
image