
ਆਪ ਵੱਲੋਂ ਪ੍ਰਦੂਸ਼ਣ ਸਬੰਧੀ ਆਰਡੀਨੈਂਸ ਵਾਪਸ ਲੈਣ ਅਤੇ ਆਰਡੀਐਫ ਦੀ ਰੋਕੀ ਰਾਸ਼ੀ ਜਾਰੀ ਕਰਨ ਸੰਬੰਧੀ ਰਾਜਪਾਲ ਨੂੰ ਮੈਮੋਰੰਡਮ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਕੇਂਦਰ ਸਰਕਾਰ ਵੱਲੋਂ ਹਵਾ-ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਕੀਤਾ ਆਰਡੀਨੈਂਸ ਵਾਪਸ ਲੈਣ ਸਬੰਧੀ ਅਤੇ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਦੀ ਰੋਕੀ ਗਈ ਰਾਸ਼ੀ ਤੁਰੰਤ ਜਾਰੀ ਕਰਨ ਸੰਬੰਧੀ ਰਾਜਪਾਲ ਨੂੰ ਮੈਮੋਰੰਡਮ ਸੌਂਪਿਆ ਗਿਆ।
Harpal Singh Cheema
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਲਈ ਇਕ ਹੋਰ ਕਾਲਾ ਕਾਨੂੰਨ ਲਿਆਂਦਾ ਹੈ। ਉਹਨਾਂ ਕਿਹਾ ਕਿ ਕਾਫ਼ੀ ਸਮੇਂ ਤੋਂ ਪਰਾਲੀ ਨੂੰ ਲੈ ਕੇ ਆਡਰ ਜਾਰੀ ਕੀਤੇ ਜਾ ਰਹੇ ਹਨ, ਕਈ ਆਡਰ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਤੇ ਕਈ ਗ੍ਰੀਨ ਟ੍ਰਿਬਿਊਨਲ ਵੱਲੋਂ ਬਣਾਏ ਗਏ। ਪਰ ਇਹਨਾਂ ਨੂੰ ਦੇਸ਼ ਅਤੇ ਪੰਜਾਬ ਵਿਚ ਕਿਤੇ ਵੀ ਲਾਗੂ ਨਹੀਂ ਕੀਤਾ ਗਿਆ।
Stubble
ਚੀਮਾ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕਿਹਾ ਸੀ ਕਿ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ। ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਵੀ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ।
Air Pollution
ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਬਹੁਤ ਹੀ ਸਖ਼ਤ ਕਾਨੂੰਨ ਲਿਆਂਦਾ ਹੈ ਤੇ ਆਪ ਆਦਮੀ ਪਾਰਟੀ ਇਸ ਕਾਨੂੰਨ ਦੀ ਸਖ਼ਤ ਨਿਖੇਧੀ ਕਰਦੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਹਿੱਤਾਂ ਖਿਲਾਫ਼ ਕੰਮ ਕਰ ਰਹੀ ਹੈ। ਉਹਨਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਰਾਹਤ ਦਿੱਤੀ ਜਾਣੀ ਚਾਹੀਦੀ ਸੀ ਪਰ ਇਸ ਦੇ ਉਲਟ ਸਰਕਾਰ ਨੇ ਇਹ ਕਾਨੂੰਨ ਕਿਸਾਨਾਂ ਸਿਰ ਮੜ੍ਹ ਦਿੱਤਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਸਾਰੇ ਫੈਸਲੇ ਪੰਜਾਬ ਅਤੇ ਕਿਸਾਨੀ ਦੇ ਉਲ਼ਟ ਹਨ।
PM modi
ਆਪ ਦੇ ਵਫਦ ਨੇ ਮੰਗ ਕੀਤੀ ਕਿ ਉਹਨਾਂ ਵੱਲੋਂ ਸੌਂਪਿਆ ਮੰਗ ਪੱਤਰ ਰਾਜਪਾਲ ਦੇਸ਼ ਦੇ ਰਾਸ਼ਟਰਪਤੀ ਕੋਲ ਭੇਜਣ ਤਾਂ ਜੋ ਕਾਲਾ ਕਾਨੂੰਨ ਵਾਪਸ ਹੋਵੇ। ਉਹਨਾਂ ਕਿਹਾ ਕਿ ਰਾਜਪਾਲ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹਨਾਂ ਦੀ ਮੰਗ ਨੂੰ ਕੇਂਦਰ ਤੱਕ ਪਹੁੰਚਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦਾ ਪੇਂਡੂ ਵਿਕਾਸ ਫ਼ੰਡ ਰੋਕਣਾ ਵੀ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਕੁਲਤਾਰ ਸਿੰਘ ਸੰਧਵਾਂ ਅਤੇ ਸਰਬਜੀਤ ਕੌਰ ਮਾਣੂਕੇ ਸਮੇਤ ਕਈ ਆਪ ਆਗੂ ਅਤੇ ਵਿਧਾਇਕ ਸ਼ਾਮਲ ਸਨ।