
ਦਫ਼ਤਰਾਂ ਵਿਚ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਪਾਲਣਾ ਲਾਜ਼ਮੀ ਹੋਵੇਗੀ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ। ਦਰਅਸਲ ਪੰਜਾਬ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ ਲਾਗੂ ਕੀਤੇ ਗਏ ਲਾਕਡਾਊਨ ਦੌਰਾਨ ਸਰਕਾਰੀ ਦਫਤਰਾਂ ਵਿਚ 50 ਫ਼ੀਸਦੀ ਸਟਾਫ਼ ਦੀ ਹਾਜ਼ਰੀ ਸਬੰਧੀ ਜਾਰੀ ਕੀਤੀ ਗਈਆਂ ਹਦਾਇਤਾਂ ਨੂੰ ਵਾਪਸ ਲੈ ਲਿਆ ਹੈ।
New guidelines for Punjab government office staff
ਸਰਕਾਰੀ ਆਦੇਸ਼ ਮੁਤਾਬਕ ਹੁਣ ਦਫ਼ਤਰਾਂ ਵਿਚ ਆਮ ਦੀ ਤਰ੍ਹਾਂ 100 ਫ਼ੀਸਦੀ ਸਟਾਫ਼ ਹਾਜ਼ਰ ਹੋਵੇਗਾ। ਨਵੇਂ ਆਦੇਸ਼ ਦੇ ਤਹਿਤ ਸਰਕਾਰੀ ਦਫ਼ਤਰਾਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲ਼ੋਂ ਜਾਰੀ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਦਫ਼ਤਰਾਂ ਵਿਚ ਘੱਟੋ-ਘੱਟ ਦੋ ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
Punjab Govt
ਇਸ ਤੋਂ ਇਲਾਵਾ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਵਿਚ ਸਟਾਫ ਸੀਮਤ ਕਰਨ ਸਬੰਧੀ ਹਦਾਇਤਾਂ ਜਾਰੀ ਕੀਤਆਂ ਗਈਆਂ ਸਨ। ਹੁਣ ਕੋਵਿਡ-19 ਦੀ ਸਥਿਤੀ ਵਿਚ ਸੁਧਾਰ ਹੋਣ ਦੇ ਚਲਦਿਆਂ ਸਰਕਾਰ ਵੱਲੋਂ ਇਹਨਾਂ ਹਦਾਇਤਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।