ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ ਪੰਜਾਬ ਸਰਕਾਰ : ਅਮਨ ਅਰੋੜਾ
Published : Oct 30, 2020, 9:47 pm IST
Updated : Oct 30, 2020, 9:47 pm IST
SHARE ARTICLE
Aman Arora
Aman Arora

ਕਿਹਾ, ਕੈਪਟਨ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ 'ਤੇ ਵਾਈਟ ਪੇਪਰ ਜਾਰੀ ਕਰਨ ਤੋਂ ਮੁੱਕਰ ਗਈ ਹੈ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ। ਅਰੋੜਾ ਨੇ ਕਿਹਾ ਕਿ ਸਰਕਾਰ ਦੀ ਅਸਫ਼ਲਤਾ ਕਾਰਨ ਪੰਜਾਬ ਗੰਭੀਰ ਚੁਨੌਤੀਆਂ 'ਚੋਂ ਗੁਜ਼ਰ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ।

Aman aroraAman arora

ਅਮਨ ਅਰੋੜਾ ਨੇ ਪੰਜਾਬ ਦੇ ਤਿੰਨ ਨਿੱਜੀ ਥਰਮਲ ਪਲਾਂਟਾਂ (ਤਲਵੰਡੀ ਸਾਬੋ, ਰਾਜਪੁਰਾ ਤੇ ਗੋਇੰਦਵਾਲ ਸਾਹਿਬ) ਨੂੰ ਬਿਨਾਂ ਬਿਜਲੀ ਖ਼ਰੀਦੇ ਪਾਵਰਕਾਮ (ਸਰਕਾਰ) ਵਲੋਂ ਦਿਤੇ ਜਾ ਰਹੇ ਰੋਜ਼ਾਨਾ 5 ਕਰੋੜ ਰੁਪਏ ਦੇ ਫਿਕਸਡ ਚਾਰਜ ਨੂੰ ਖ਼ੁਦ ਸਰਕਾਰ ਵਲੋਂ ਬਿਜਲੀ ਮਾਫ਼ੀਆ ਹੱਥੋਂ ਸਾਰੇ ਬਿਜਲੀ ਖਪਤਕਾਰ ਦੀ ਅੰਨ੍ਹੀ ਲੁੱਟ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਮਝੌਤੇ ਰੱਦ ਕਰਨਾ ਤਾਂ ਦੂਰ ਮੁੱਖ ਮੰਤਰੀ ਅਮਰਿੰਦਰ ਸਿੰਘ ਬਿਜਲੀ ਖ਼ਰੀਦ ਸਮਝੌਤਿਆਂ 'ਤੇ ਵਾਈਟ ਪੇਪਰ ਜਾਰੀ ਕਰਨ ਦੇ ਵਚਨਾਂ ਤੋਂ ਵੀ ਮੁੱਕਰ ਗਏ ਹਨ।

power subsidypower subsidy

ਅਮਨ ਅਰੋੜਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਕੋਲ ਸਕੂਲੀ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਦੇ ਪੈਸੇ ਨਹੀਂ ਹਨ, ਦੂਜੇ ਪਾਸੇ ਬਿਨਾਂ ਬਿਜਲੀ ਖ਼ਰੀਦੇ ਇਨ੍ਹਾਂ ਤਿੰਨਾਂ ਥਰਮਲ ਪਲਾਂਟਾਂ ਨੂੰ ਪ੍ਰਤੀ ਮਹੀਨਾ 150 ਕਰੋੜ ਰੁਪਏ ਦਾ ਫਿਕਸਡ ਚਾਰਜ ਦਿਤਾ ਜਾ ਰਿਹਾ ਹੈ।

Aman AroraAman Arora

ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਲੋਕਾਂ ਨੂੰ ਲੁੱਟ ਰਹੇ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ 'ਚ ਅਸਫ਼ਲ ਰਹੀ ਤਾਂ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇਹ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਪੰਜਾਬ ਦੇ ਖਪਤਕਾਰਾਂ ਨੂੰ ਕੇਜਰੀਵਾਲ ਸਰਕਾਰ ਵਾਂਗ ਸਸਤੀ ਬਿਜਲੀ ਮੁਹੱਈਆ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement