ਪੰਜਾਬ ਘਰ-ਘਰ ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਲਈ 'ਪੰਜਾਬ ਜੌਬ ਹੈਲਪਲਾਈਨ' ਸਥਾਪਤ ਕਰੇਗਾ: ਚੰਨੀ
Published : Oct 30, 2020, 5:55 pm IST
Updated : Oct 30, 2020, 5:55 pm IST
SHARE ARTICLE
job
job

25 ਸੀਟਾਂ ਵਾਲਾ ਕਾਲ ਸੈਂਟਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਸਵਾਲਾਂ ਦਾ ਕਰੇਗਾ ਹੱਲ

ਚੰਡੀਗੜ੍ਹ: ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਜੌਬ ਹੈਲਪਲਾਈਨ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਕਾਲ ਸੈਂਟਰ ਦੇ ਵਿਅਕਤੀ ਕਾਲ ਕਰਨ ਵਾਲੇ ਵਿਅਕਤੀ ਦੀ ਸੁਵਿਧਾ ਅਨੁਸਾਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਸਵਾਲਾਂ/ਕਾਲਾਂ ਦਾ ਜਵਾਬ ਦੇਣਗੇ। 

JobJob

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ 25 ਸੀਟਾਂ ਵਾਲਾ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ ਜੋ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਕੰਮ ਵਾਲੇ ਦਿਨਾਂ ਵਿੱਚ ਸੇਵਾਵਾਂ ਪ੍ਰਦਾਨ ਕਰਨਗੇ। ਮੰਤਰੀ ਨੇ ਕਿਹਾ ਕਿ ਨੌਕਰੀ ਦੀ ਭਾਲ ਕਰਨ ਵਾਲਿਆਂ ਨੂੰ pgrkam.com 'ਤੇ ਰਜਿਸਟਰ ਕਰਨ ਅਤੇ ਪ੍ਰੋਫਾਈਲ ਅਪਡੇਟ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ, ਜਿਸ ਨਾਲ ਉਹ ਦੇਸ਼ ਭਰ ਵਿੱਚ ਉਪਲਬਧ ਅਸਾਮੀਆਂ ਤੱਕ ਪਹੁੰਚ ਬਣਾ ਸਕਣਗੇ।

Charanjit Singh ChanniCharanjit Singh Channi

ਉਨ੍ਹਾਂ ਦੇ ਰੁਜ਼ਗਾਰ ਸੰਬੰਧੀ ਸਵਾਲਾਂ ਜਿਵੇਂ ਹੁਨਰ ਵਿਕਾਸ ਲਈ ਉਪਲਬਧ ਸਰਕਾਰੀ ਯੋਜਨਾਵਾਂ, ਸਵੈ ਰੁਜ਼ਗਾਰ ਲਈ ਕਰਜ਼ੇ, ਆਦਿ ਨੂੰ ਵੀ ਹੈਲਪਲਾਈਨ ਰਾਹੀਂ ਹੱਲ ਕੀਤਾ ਜਾਵੇਗਾ। ਨੌਕਰੀ ਦੀ ਭਾਲ ਕਰਨ ਵਾਲੇ ਉਹਨਾਂ ਵੱਖ-ਵੱਖ ਪਹਿਲਕਦਮੀਆਂ ਅਤੇ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ ਜੋ ਕਿ ਵਿਭਾਗ ਵਲੋਂ ਕਾਲਿੰਗ/ਮੈਸੇਜਿੰਗ ਰਾਹੀਂ ਚਲਾਈਆਂ ਜਾ ਰਹੀਆਂ ਹਨ।

Charanjit Singh ChanniCharanjit Singh Channi

ਰੋਜ਼ਗਾਰ ਉੱਤਪਤੀ ਮੰਤਰੀ ਸ. ਚੰਨੀ ਨੇ ਅੱਗੇ ਕਿਹਾ ਕਿ ਇਸ ਕਾਲ ਸੈਂਟਰ ਰਾਹੀਂ ਮਾਲਕਾਂ ਨੂੰ ਵੀ ਸਹੂਲਤ ਦਿੱਤੀ ਜਾਏਗੀ, ਜਿਸ ਰਾਹੀਂ ਉਹ ਫੋਨ ਕਰਕੇ pgrkam.com ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹ ਆਪਣੀ ਜ਼ਰੂਰਤ ਅਨੁਸਾਰ ਕਰਮਚਾਰੀਆਂ ਦੀ ਮੰਗ ਰੱਖ ਸਕਦੇ ਹਨ, ਜਿਸ ਤੋਂ ਬਾਅਦ ਵਿਭਾਗ ਯੋਗਤਾਵਾਂ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰਾਂ ਦਾ ਪ੍ਰਬੰਧ ਕਰੇਗਾ।

ਰੋਜ਼ਗਾਰ ਉੱਤਪਤੀ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਵਿਭਾਗ ਪਹਿਲਾਂ ਹੀ ਵੈੱਬ-ਅਧਾਰਤ ਪੋਰਟਲ www.pgrkam.com ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਹੁਣ ਮੋਬਾਈਲ ਐਪ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ ਇਸ ਹੈਲਪਲਾਈਨ ਨਾਲ ਜਿਹਨਾਂ ਉਮੀਦਵਾਰਾਂ ਦੀ ਤਕਨਾਲੋਜੀ ਤੱਕ ਪਹੁੰਚ ਨਹੀਂ ਹੈ ਉਹ ਸਿੱਧੇ ਕਾਲ ਆਪਰੇਟਰ ਨਾਲ ਗੱਲ ਕਰ ਸਕਣਗੇ ਅਤੇ ਸੇਵਾਵਾਂ ਹਾਸਲ ਕਰ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪੰਜੇ ਨਾਲ ਬਾਬੇ ਨਾਨਕ ਦਾ ਕੋਈ ਸਬੰਧ ਨਹੀਂ, ਲੋਕਾਂ ਨੇ ਘਰਾਂ 'ਚ ਲਾਈਆਂ ਗੁਰੂਆਂ ਦੀਆਂ ਕਾਲਪਨਿਕ ਤਸਵੀਰਾਂ'

01 May 2024 8:33 AM

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM
Advertisement