ਬਾਦਲ ਦਲ ਨੂੰ ਝਟਕਾ : ਸ਼੍ਰੋਮਣੀ ਕਮੇਟੀ ਨੂੰ ਲੋਟੂ ਬਾਦਲ ਟੋਲੇ ਤੋਂ ਆਜ਼ਾਦ ਕਰਵਾਇਆ ਜਾਵੇਗਾ: ਬ੍ਰਹਮਪੁਰਾ
Published : Oct 30, 2020, 9:13 pm IST
Updated : Oct 30, 2020, 9:13 pm IST
SHARE ARTICLE
Ranjit Singh Brahmpura
Ranjit Singh Brahmpura

ਕੈਪਟਨ ਅਜੀਤ ਸਿੰਘ ਰੰਘਰੇਟਾ ਅਕਾਲੀ ਦਲ ਟਕਸਾਲੀ 'ਚ ਸ਼ਾਮਲ

ਅੰਮ੍ਰਿਤਸਰ : ਕੈਪਟਨ ਅਜੀਤ ਸਿੰਘ ਰੰਘਰੇਟਾ ਸਾਬਕਾ ਚੇਅਰਮੈਨ ਪੰਜਾਬ (ਐਸਸੀ) ਲੈਂਡ ਡਿਵਲੈਪਮੈਟ ਅਤੇ ਫ਼ਾਇਨਾਸ ਕਾਰਪੋਰੇਸ਼ਨ ਚੰਡੀਗੜ੍ਹ ਅਪਣੇ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹ ਸਾਬਕਾ ਐਮਐਲਏ ਉਜਾਗਰ ਸਿੰਘ ਰੰਘਰੇਟਾ ਸਾਬਕਾ ਐਕਟਿੰਗ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਬੇਟੇ ਹਨ।

Ranjit Singh Brahmpura Ranjit Singh Brahmpura

ਅੱਜ ਭਰਵੇਂ ਇਕੱਠ ਵਿਚ ਪਾਰਟੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੈਪਟਨ ਅਜੀਤ ਸਿੰਘ ਰੰਘਰੇਟਾ ਅਤੇ ਉਨਾ ਦੇ ਅਨੇਕਾਂ ਸਾਥੀਆਂ ਨੂੰ ਦਲ ਵਿਚ ਸ਼ਾਮਲ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਦਾ ਆਧਾਰ ਮਾਝੇ ਵਿਚ ਹੋਰ ਮਜਬੂਤ ਹੋਵੇਗਾ ਅਤੇ ਪੰਜਾਬ ਤੇ ਪੰਥਕ ਮਸਲਿਆਂ ਉਤੇ ਲੋਕਾਂ ਵਿਚ ਪ੍ਰਭਾਵੀ ਢੰਗ ਨਾਲ ਭਾਗ ਲਿਆ ਜਾ ਸਕੇਗਾ। ਉਨ੍ਹਾਂ ਇਸ ਮੌਕੇ ਉਤੇ ਕੈਪਟਨ ਅਜੀਤ ਸਿੰਘ ਰੰਘਰੇਟਾ ਦੇ ਪੰਥਕ ਪਰਵਾਰ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਪਿਤਾ ਮਰਹੂਮ ਸ. ਉਜਾਗਰ ਸਿੰਘ ਰੰਗਰੇਟਾ ਨੇ ਪੰਥਕ ਸਫ਼ਾਂ, ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਸ਼ਲਾਘਾਯੋਗ ਯੋਗਦਾਨ ਪਾਇਆ।  

Ranjit Singh BrahmpuraRanjit Singh Brahmpura

ਉਨ੍ਹਾਂ ਪੰਥਕ ਰਉ ਰੀਤਾਂ 'ਤੇ ਡੱਟ ਕੇ ਪਹਿਰਾ ਦਿਤਾ। ਜਥੇਦਾਰ ਬ੍ਰਹਮਪੁਰਾ ਨੇ ਅਜਿਹੇ ਪੰਥਕ ਅਤੇ ਕੁਰਬਾਨੀ ਵਾਲੇ ਟਕਸਾਲੀ ਪਰਵਾਰ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਜਲਦੀ ਹੀ ਹੋਰ ਵੀ ਪੰਥਕ ਪਰਵਾਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਪੰਥਕ ਏਕਤਾ ਉਤੇ ਵੀ ਜ਼ੋਰ ਦੇ ਕੇ ਕਿਹਾ ਸਾਰੀਆਂ ਪੰਥਕ ਧਿਰਾਂ ਨੂੰ ਰਲ ਮਿਲ ਕੇ ਚਲਣਾ ਚਾਹੀਦਾ ਹੈ ਤਾਂ ਜੋਂ ਸ਼੍ਰੋਮਣੀ ਕਮੇਟੀ ਨੂੰ ਲੋਟੂ ਬਾਦਲ ਟੋਲੇ ਤੋਂ ਆਜ਼ਾਦ ਕਰਵਾਇਆ ਜਾ ਸਕੇ।

Ranjit Singh BrahmpuraRanjit Singh Brahmpura

ਜਥੇਦਾਰ ਬ੍ਰਹਮਪੁਰਾ ਨੇ ਕੇਂਦਰ ਸਰਕਾਰ ਦੀ ਪੰਜਾਬ ਅਤੇ ਕਿਸਾਨ ਵਿਰੋਧੀ ਨੀਤੀਆਂ ਤੇ ਕੇਦਰ ਵਲੋਂ ਪੰਜਾਬ ਨੂੰ ਮਾਲੀ ਝਟਕਾ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਚਾਲੂ ਨਾ ਕਰਨ ਦੀ ਬਦਲਾ ਲਊ ਕਾਰਵਾਈ ਦਾ ਰਾਜ ਦੇ ਅਰਥਚਾਰੇ ਉਤੇ ਗੰਭੀਰ ਅਸਰ ਪਵੇਗਾ ਅਤੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਮੂਹ ਕੋਰ ਕਮੇਟੀ ਦੇ ਮੈਂਬਰਾਂ ਵਲੋਂ ਕੈਪਟਨ ਅਜੀਤ ਸਿੰਘ ਰੰਗਰੇਟਾ ਦਾ ਸਵਾਗਤ ਕੀਤਾ ਗਿਆ ਜਿਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਮਨਮੋਹਣ ਸਿੰਘ ਸੱਠਿਆਲਾ, ਸ. ਗੁਰਪ੍ਰੀਤ ਸਿੰਘ ਕੱਲਕੱਤਾ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਸਵਰਨਜੀਤ ਸਿੰਘ ਕੁਰਾਲੀਆ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement