ਕੇਂਦਰ ਸਰਕਾਰ ਨੇ ਇਕ ਹੋਰ ਆਰਡੀਨੈਂਸ ਜਾਰੀ ਕਰ ਕੇ ਕਿਸਾਨਾਂ ਉਤੇ ਕਢਿਆ ਗੁੱਸਾ
Published : Oct 30, 2020, 6:14 am IST
Updated : Oct 30, 2020, 6:14 am IST
SHARE ARTICLE
image
image

ਕੇਂਦਰ ਸਰਕਾਰ ਨੇ ਇਕ ਹੋਰ ਆਰਡੀਨੈਂਸ ਜਾਰੀ ਕਰ ਕੇ ਕਿਸਾਨਾਂ ਉਤੇ ਕਢਿਆ ਗੁੱਸਾ

ਉਲੰਘਣਾ ਕਰਨ 'ਤੇ ਹੋ ਸਕਦੀ ਹੈ 5 ਸਾਲ ਦੀ ਸਜ਼ਾ ਤੇ 1 ਕਰੋੜ ਜੁਰਮਾਨਾ
 

ਨਵੀਂ ਦਿੱਲੀ, 29 ਅਕਤੂਬਰ: ਪਰਾਲੀ ਅਤੇ ਇੰਡਸਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖਤ ਰੁਖ਼ ਅਖ਼ਤਿਆਰ ਕੀਤਾ ਹੈ। ਕਮਿਸ਼ਨ ਦੇ ਗਠਨ ਲਈ ਆਰਡੀਨੈਂਸ ਮਨਜ਼ੂਰ ਕਰ ਦਿਤਾ ਹੈ। ਨਿਯਮ ਤੋੜਨ ਵਾਲੇ 'ਤੇ 1 ਕਰੋੜ ਤਕ ਦਾ ਜ਼ੁਰਮਾਨਾ ਲੱਗ ਸਕਦਾ ਹੈ। ਕਮਿਸ਼ਨ ਕੋਲ ਪੰਜ ਸਾਲ ਦੀ ਸਜ਼ਾ ਤੇ ਪੰਜ ਕਰੋੜ ਦੇ ਜੁਰਮਾਨੇ ਦਾ ਅਧਿਕਾਰ ਹੈ। ਕਮਿਸ਼ਨ ਦੇ ਹੁਕਮਾਂ ਨੂੰ ਸਿਰਫ਼ ਕੌਮੀ ਗਰੀਨ ਟ੍ਰਿਬੀਊਨਲ ਵਿਚ ਚੁਨੌਤੀ ਦਿਤੀ ਜਾ ਸਕਦੀ ਹੈ।
ਦਿੱਲੀ ਐਨਸੀਆਰ ਦੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੀ ਰੋਕਥਾਮ ਲਈ ਕੇਂਦਰ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਦਿੱਲੀ-ਐਨਸੀਆਰ ਅਤੇ ਇਸ ਨਾਲ ਲਗਦੇ ਰਾਜ ਹਰਿਆਣਾ, ਰਾਜਸਥਾਨ ਤੇ ਯੂ ਪੀ ਵਿਚ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਗਰਾਨੀ ਲਈ ਇਕ ਕਮਿਸ਼ਨ ਬਣਾਉਣ ਲਈ ਆਰਡੀਨੈਂਸ ਦੀ ਪ੍ਰਵਾਨਗੀ ਦਿਤੀ ਹੈ। ਇਸ ਵਿਚ ਇਕ ਚੇਅਰਪਰਸਨ ਹੋਣ ਦੇ ਨਾਲ-ਨਾਲ ਕੇਂਦਰ ਸਰਕਾਰ, ਐਨਸੀਆਰ ਰਾਜਾਂ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਇਸਰੋ ਦੇ ਨੁਮਾਇੰਦੇ ਵੀ ਹੋਣਗੇ। ਜਾਣਕਾਰੀ ਅਨੁਸਾਰ ਇਹ ਕਮਿਸ਼ਨ ਵਾਤਾਵਰਣ ਪ੍ਰਦੂਸ਼ਣ ਰੋਕਥਾimageimageਮ ਅਤੇ ਨਿਯੰਤਰਣ ਅਥਾਰਟੀ ਦੀ ਥਾਂ ਲਵੇਗਾ। ਇਸ ਕਮਿਸ਼ਨ ਦੇ ਗਠਨ ਨਾਲ ਸਾਰੀਆਂ ਟਾਸਕ ਫੋਰਸ, ਕਮੇਟੀ, ਮਾਹਰ ਸਮੂਹਾਂ ਅਤੇ ਆਪਸੀ ਤਾਲਮੇਲ ਵਿਚ ਕੰਮ ਦੀ ਬਹੁਪੱਖੀਤਾ ਖ਼ਤਮ ਹੋ ਜਾਵੇਗੀ।        (ਏਜੰਸੀ)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement