ਬਿਹਾਰ ਦੇ ਮੁੰਗੇਰ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਹਿੰਸਾ
Published : Oct 30, 2020, 1:44 am IST
Updated : Oct 30, 2020, 1:44 am IST
SHARE ARTICLE
image
image

ਬਿਹਾਰ ਦੇ ਮੁੰਗੇਰ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਹਿੰਸਾ

ਚੋਣ ਕਮਿਸ਼ਨ ਨੇ ਡੀ.ਐਮ ਅਤੇ ਐਸ.ਪੀ ਨੂੰ ਹਟਾਇਆ
ਮੁੰਗੇਰ, 29 ਅਕਤੂਬਰ: ਬਿਹਾਰ ਦੇ ਮੁੰਗੇਰ 'ਚ ਮੂਰਤੀ ਵਿਸਰਜਨ ਦੌਰਾਨ ਪੁਲਿਸ ਦੀ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਨੂੰ ਲੈ ਕੇ ਲੋਕਾਂ 'ਚ ਗੁੱਸਾ ਵਧਦਾ ਹੀ ਜਾ ਰਿਹਾ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਘਟਨਾ ਨੂੰ ਲੈ ਕੇ ਗੁੱਸੇ 'ਚ ਭੀੜ ਨੇ ਪੁਲਿਸ ਸੁਪਰਡੈਂਟ ਦੇ ਦਫ਼ਤਰ 'ਚ ਭੰਨਤੋੜ ਤੋਂ ਬਾਅਦ ਹੁਣ ਪੂਰਬ ਸਰਾਏ ਥਾਣੇ 'ਚ ਅੱਗ ਲਗਾ ਦਿਤੀ ਹੈ।
ਮੂਰਤੀ ਵਿਸਰਜਨ ਦੌਰਾਨ ਹੋਈ ਲਾਠੀਚਾਰਜ ਅਤੇ ਗੋਲੀਬਾਰੀ ਨੂੰ ਲੈ ਕੇ ਲੋਕਾਂ 'ਚ ਗੁੱਸਾ ਇਸ ਕਦਰ ਵਧ ਗਿਆ ਹੈ ਕਿ ਲੋਕ ਅੱਜ ਫਿਰ ਭਾਰੀ ਗਿਣਤੀ 'ਚ ਸੜਕਾਂ 'ਤੇ ਉਤਰ ਆਏ। ਲੋਕ ਪ੍ਰਦਰਸ਼ਨ ਕਰਦੇ ਹੋਏ ਪੁਲਿਸ ਸੁਪਰਡੈਂਟ ਦਫ਼ਤਰ ਜਾ ਪਹੁੰਚੇ। ਇਥੇ ਭੀੜ ਨੇ ਕਾਫ਼ੀ ਦੇਰ ਤਕ ਕਾਨੂੰਨ-ਵਿਵਸਥਾ ਵਿਰੁਧ ਪ੍ਰਦਰਸ਼ਨ ਅਤੇ ਨਾਹਰੇਬਾਜ਼ੀ ਕੀਤੀ। ਅਜਿਹੇ 'ਚ ਹੁਣ ਮੁੰਗੇਰ 'ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਅਜਿਹੇ 'ਚ ਹੁਣ ਮੁੰਗੇਰ 'ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਘਟਨਾ ਨੂੰ ਲੈ ਕੇ ਭੀੜ ਦਾ ਗੁੱਸਾ ਵਧਦਾ ਦੇਖ ਚੋਣ ਕਮਿਸ਼ਨ ਨੇ ਮੁੰਗੇਰ ਦੇ ਡੀ.ਐੱਮ. ਅਤੇ ਐੱਸ.ਪੀ. ਨੂੰ ਤੁਰੰਤ ਪ੍ਰਭਾਵ ਤੋਂ ਹਟਾ ਦਿਤਾ ਹੈ।
ਦਰਅਸਲ ਚੋਣ ਕਮਿਸ਼ਨ ਨੇ ਬੀਤੇ 2 ਦਿਨਾਂ ਤੋਂ ਲਗਾਤਾਰ ਹੋ ਰਹੇ ਵਿਰੋਧ ਨੂੰ ਦੇਖਦੋ ਹੋਏ ਇਹ ਫੈਸਲਾ ਲਿਆ ਹੈ। ਲੋਕਾਂ 'ਚ ਪੁਲਿਸ-ਪ੍ਰਸ਼ਾਸਨ ਨੂੰ ਲੈ ਕੇ ਕਾਫ਼ੀ ਨਰਾਜ਼ਗੀ ਹੈ।
ਕਮਿਸ਼ਨ ਨੇ ਡੀ.ਐੱਮ. ਅਤੇ ਐੱਸ.ਪੀ. ਨੂੰ ਹਟਾਉਣ ਦੇ ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿਤੇ ਹਨ। ਜਾਂਚ ਦੀ ਰਿਪੋਰਟ 7 ਦਿਨਾਂ ਅੰਦਰ ਕਮਿਸ਼ਨ ਨੂੰ ਸੌਂਪਣੀ ਹੋਵੇਗੀ। (ਏਜੰਸੀ)

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement