ਸਾਡਾ ਭਾਜਪਾਨਾਲ ਕਿਸੇਤਰ੍ਹਾਂ ਦੀਸਾਂਝ ਜਾਂਗੱਠਜੋੜ ਦਾਸਵਾਲ ਪੈਦਾਹੀ ਨਹੀਂ ਹੁੰਦਾ ਸੁਖਦੇਵ ਸਿੰਘ ਢੀਂਡਸਾ
Published : Oct 30, 2020, 6:32 am IST
Updated : Oct 30, 2020, 6:32 am IST
SHARE ARTICLE
image
image

ਸਾਡਾ ਭਾਜਪਾ ਨਾਲ ਕਿਸੇ ਤਰ੍ਹਾਂ ਦੀ ਸਾਂਝ ਜਾਂ ਗੱਠਜੋੜ ਦਾ ਸਵਾਲ ਪੈਦਾ ਹੀ ਨਹੀਂ ਹੁੰਦਾ : ਸੁਖਦੇਵ ਸਿੰਘ ਢੀਂਡਸਾ

ਗੜ੍ਹਦੀਵਾਲਾ, 29 ਅਕਤੂਬਰ (ਹਰਪਾਲ ਸਿੰਘ) : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਜਪਾ ਨੂੰ ਪੂਰੇ ਦੇਸ਼ ਨੇ ਨਕਾਰ ਦਿਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ (ਡੀ) ਦਾ ਭਾਜਪਾ ਨਾਲ ਕਿਸੇ ਤਰ੍ਹਾਂ ਦੀ ਸਾਂਝ ਜਾਂ ਗੱਠਜੋੜ ਦਾ ਸਵਾਲ ਪੈਦਾ ਹੀ ਨਹੀਂ ਹੁੰਦਾ। ਭਾਜਪਾ ਨੇ ਖੇਤੀ ਵਿਰੋਧੀ ਆਰਡੀਨੈਂਸ ਪਾਸ ਕਰ ਕੇ ਦੇਸ਼ ਭਰ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਉਹ ਅੱਜ ਇਥੇ ਪਾਰਟੀ ਦੇ ਸਰਗਰਮ ਕਾਰਕੁਨ ਜਗਤਾਰ ਸਿੰਘ ਬਲਾਲਾ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਪਿਤਾ ਜਗਦੀਸ਼ ਸਿੰਘ (ਸਹਾਇਕ ਕਮਾਂਡੈਂਟ ਸੇਵਾ ਮੁਕਤ) ਸਬੰਧੀ ਪਰਵਾਰ ਨਾਲ ਹਮਦਰਦੀ ਪ੍ਰਗਟ ਕਰਨ ਆਏ ਸਨ। ਸ. ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਕਸਦ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਵਾਰ ਤੋਂ ਮੁਕਤ ਕਰਾਉਣਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਬਾਦਲ ਪਰਵਾਰ ਦੇ ਇਸ਼ਾਰੇ 'ਤੇ ਚੱਲ ਰਹੀ ਹੈ, ਜਿਸ ਨੇ ਸਿੱਖ ਰਹਿਤ ਮਰਿਯਾਦਾ ਨੂੰ ਢਾਹ ਲਗਾਈ ਹੈ। ਸ਼੍ਰੋਮਣੀ ਕਮੇਟੀ 'ਤੇ ਸਿਆਸਤ ਭਾਰੂ ਹੈ ਤੇ ਉਨ੍ਹਾਂ ਦਾ ਮੁੱਖ ਮੰਤਵ ਧਰਮ ਨੂੰ ਸਿਆਸਤ ਤੋਂ ਵੱਖ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸਾਨੀ ਹੱਕ ਦੁਆਉਣ ਲਈ ਹਰ ਪੱਧਰ 'ਤੇ ਕਿਸਾਨਾਂ ਲਈ ਸੰਘਰਸ਼ ਕਰੇਗੀ।
ਉਨ੍ਹਾਂ ਕਿਹਾ ਕਿ ਕਿਸਾਨੀ ਧਰਨਿਆਂ ਵਿਚ ਪਾਰਟੀ ਦੇ ਕਾਰਕੁਨ ਤੇ ਆਗੂ ਸ਼ਮੂਲੀਅਤ ਕਰ ਰਹੇ ਹਨ ਅਤੇ ਖੇਤੀ ਕਨੂੰਨਾਂ ਨੂੰ ਰੱਦ ਕਰਾਉਣ ਲਈ ਲਗਾਤਾਰ ਸੰਘਰਸ਼ ਜਾਰੀ ਰਖਿਆ ਜਾਵੇਗਾ। ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਸਾਬਕਾ ਚੇਅਰਮੈਨ ਸਤਵਿੰਦਰ ਪਾਲ ਸਿੰਘ ਢੱਟ, ਅਵਤਾਰ ਸਿੰਘ ਜੌਹਲ ਆਦਿ ਹਾਜ਼ਰ ਸਨ।imageimage
 

SHARE ARTICLE

ਏਜੰਸੀ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement