ਅਬੋਹਰ ਪਹੁੰਚੇ BJP ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਘੇਰਿਆ 
Published : Oct 30, 2021, 12:39 pm IST
Updated : Oct 30, 2021, 12:39 pm IST
SHARE ARTICLE
Ashvani Sharma
Ashvani Sharma

ਸਖ਼ਤ ਸੁਰੱਖਿਆ 'ਚ ਪੁਲਿਸ ਨੇ ਕੱਢਿਆ ਬਾਹਰ 

ਅਬੋਹਰ :  ਅਬੋਹਰ ਪਹੁੰਚੇ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਬੀਜੇਪੀ ਦੇ ਆਗੂਆਂ ਨਾਲ ਕੀਤੀ ਜਾ ਰਹੀ ਮੀਟਿੰਗ ਦਾ ਜਦੋਂ ਕਿਸਾਨ ਆਗੂਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮੀਟਿੰਗ ਵਾਲੀ ਥਾਂ ਦੇ ਬਾਹਰ ਪਹੁੰਚ ਕੇ ਅਸ਼ਵਨੀ ਸ਼ਰਮਾ ਅਤੇ ਬੀਜੇਪੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

protestprotest

ਦੱਸ ਦਈਏ ਕਿ ਅਸ਼ਵਨੀ ਸ਼ਰਮਾ ਅਬੋਹਰ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਸ਼ਿਵਰਾਜ ਗੋਇਲ ਦੇ ਘਰ ਬੀਜੇਪੀ ਦੇ ਆਗੂਆਂ ਨਾਲ ਮੀਟਿੰਗ ਕਰ ਰਹੇ ਸਨ। ਕਿਸਾਨਾਂ ਦੇ ਪਹੁੰਚਣ ਦੀ ਖ਼ਬਰ ਦਾ ਪਤਾ ਲੱਗਦੇ ਹੀ ਭਾਰੀ ਪੁਲੀਸ ਬਲ ਉਥੇ ਪਹੁੰਚਿਆ ਅਤੇ ਸੁਰੱਖਿਆ ਘੇਰਾ ਬਣਾ ਲਿਆ ਗਿਆ।

protestprotest

ਇਸ ਤੋਂ ਬਾਅਦ ਲਗਾਤਾਰ ਕਿਸਾਨਾਂ ਵਲੋਂ ਅਸ਼ਵਨੀ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਥਿਤੀ ਤਣਾਅਪੂਰਨ ਹੁੰਦੀ ਵੇਖ ਕੇ ਪੁਲਿਸ ਨੇ ਬੜੀ ਮੁਸ਼ਕਿਲ ਦੇ ਨਾਲ ਅਸ਼ਵਨੀ ਸ਼ਰਮਾ ਨੂੰ ਮੀਟਿੰਗ ਵਾਲੀ ਥਾਂ 'ਤੋਂ ਬਾਹਰ ਲਿਆਂਦਾ ਅਤੇ ਰਵਾਨਾ ਕੀਤਾ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਚਲਦੇ ਕਿਸਾਨਾਂ ਨੇ ਇਹ ਫ਼ੈਸਲਾ ਲਿਆ ਹੈ ਕਿ ਕਿਸੇ ਵੀ ਬੀਜੇਪੀ ਆਗੂ ਦੀ ਪੰਜਾਬ ਵਿਚ ਕੋਈ ਵੀ ਮੀਟਿੰਗ ਜਾਂ ਪ੍ਰੋਗਰਾਮ ਨਾ ਤਾਂ ਬਰਦਾਸ਼ਤ ਕਰਨਗੇ ਅਤੇ ਨਾ ਹੀ ਸਿਰੇ ਚੜ੍ਹਨ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement