ਨਰਮੇ ਦੀ ਨੁਕਸਾਨੀ ਫ਼ਸਲ ਲਈ ਮਿਲੇਗਾ ਮੁਆਵਜ਼ਾ,ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 416 ਕਰੋੜ ਦਾ ਤੋਹਫ਼ਾ
Published : Oct 30, 2021, 1:08 pm IST
Updated : Oct 30, 2021, 6:30 pm IST
SHARE ARTICLE
Punjab Government
Punjab Government

ਦੀਵਾਲੀ ਤੋਂ ਪਹਿਲਾਂ ਦਿਤੀ ਜਾਵੇਗੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ

ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਅਰੁਨਾ ਚੌਧਰੀ ਤੇ ਰਣਦੀਪ ਨਾਭਾ ਵਲੋਂ ਐਲਾਨ 

ਪੰਜਾਬ ਸਰਕਾਰ ਵਲੋਂ 10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫ਼ੈਸਲਾ

ਦੀਵਾਲੀ ਤੋਂ ਪਹਿਲਾਂ ਸਾਰੀ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤੇ ’ਚ ਭੁਗਤਾਨ ਵਾਸਤੇ ਭੇਜੀ ਜਾਵੇਗੀ

ਪੰਜਾਬ ਸਰਕਾਰ ਕਿਸਾਨ ਦੀ ਭਲਾਈ ਲਈ ਪੂਰੀ ਤਰਾਂ ਬਚਨਵੱਧ-ਕੈਬਨਿਟ ਮੰਤਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿਤਾ ਹੈ। ਇਹ ਐਲਾਨ ਅੱਜ ਪੰਜਾਬ ਭਵਨ ਵਿਖੇ ਮਾਲ ਤੇ ਮੁੜਵਸੇਬਾ ਮੰਤਰੀ ਅਰੁਨਾ ਚੌਧਰੀ ਅਤੇ ਖੇਤੀ ਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿਚ ਕੀਤਾ।

ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਮਾਨਸਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਚ ਨਰਮੇ ਦਾ ਭਾਰੀ ਨੁਕਸਾਨ ਹੋਇਆ ਜਿਸ ਕਰਕੇ ਕਿਸਾਨਾਂ ਅਤੇ ਚੁਗਾਈ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁੱਲ 4,16,18,07,828 ਰੁਪਏ (ਚਾਰ ਸੌ ਸੋਲਹਾਂ ਕਰੋੜ, ਅਠਾਰਾਂ ਲੱਖ, ਸੱਤ ਹਜ਼ਾਰ, ਅੱਠ ਸੌ ਅਠਾਈ ਰੁਪਏ) ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।ਇਹ ਰਾਸ਼ੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਵਜੋਂ ਦੇਣ ਲਈ ਦੀਵਾਲੀ ਤੋਂ ਪਹਿਲਾਂ ਡਿਪਟੀ ਕਸ਼ਿਨਰਾਂ ਦੇ ਖਾਤੇ ਵਿਚ ਭੇਜ ਦਿੱਤੀ ਜਾਵੇਗੀ ਜਿਸ ਦਾ ਅੱਗੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਿੱਧਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ੀ ਦਾ 10 ਫੀ ਸਦੀ ਚੁਗਗਾਈ ਮਜ਼ਦੂਰਾਂ ਨੂੰ ਰਾਹਤ ਵਜੋਂ ਦਿਤਾ ਜਾਵੇਗਾ।

Aruna Chaudhary and Randeep NabhaAruna Chaudhary and Randeep Nabha

ਚੌਧਰੀ ਅਤੇ ਨਾਭਾ ਨੇ ਕਿਹਾ ਮੁੱਖ ਮੰਤਰੀਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰਾਂ ਡਟ ਕੇ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਉਸ ਵਲੋਂ ਕਿਸਾਨਾਂ ਦੇ ਭਲਾਈ ਲਈ ਹਰ ਕਦਮ ਚੁੱਕਿਆ ਜਾਵੇਗਾ।  ਉਨਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ, ਕਿਸਾਨਾਂ ਸਣੇ ਹਰ ਵਰਗ ਦੀ ਭਲਾਈ ਲਈ ਬਚਨਵੱਧ ਹੈ।

ਮੁਆਵਜ਼ੇ ਦੀ ਵੰਡ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ  ਕਿ ਨਰਮਾ ਪੱਟੀ ਵਿਚ ਇਸ ਵਾਰ ਤਕਰੀਬਨ 7 ਲੱਖ 51 ਹਜ਼ਾਰ ਏਕੜ ਰਕਬੇ ਵਿਚ ਨਰਮਾ ਬੀਜਿਆ ਗਿਆ ਅਤੇ ਇਸ ਵਿੱਚੋਂ ਤਕਰੀਬਨ ਚਾਰ ਲੱਖ ਏਕੜ ਰਕਬੇ ਵਿਚ ਗੁਲਾਬੀ ਸੁੰਡੀ ਨਾਲ ਨੁਕਸਾਨ ਹੋਇਆ ਹੈ। 

ਉਨਾਂ ਦੱਸਿਆ ਕਿ 26 ਤੋਂ 32 ਫ਼ੀ ਸਦੀ ਨੁਕਸਾਨ ਲਈ 2000 ਰੁਪਏ ਪ੍ਰਤੀ ਏਕੜ, 33 ਤੋ 75 ਫ਼ੀ ਸਦੀ ਨੁਕਸਾਨ ਲਈ 5400 ਰੁਪਏ ਪ੍ਰਤੀ ਏਕੜ ਅਤੇ 76 ਤੋਂ 100 ਫ਼ੀਸਦੀ ਨੁਕਸਾਨ ਲਈ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਹ ਮੁਆਵਜ਼ਾ ਅੱਜ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਪਿਛਲੀਵਾਰ ਪੂਰੀ ਫਸਲ ਖਰਾਬ ਹੋਣ ਲਈ ਕਿਸਾਨਾਂ ਨੂੰ 8000 ਰੁਪਏ ਪ੍ਰਤੀ ਏਕੜ ਅਤੇ ਚੁਗਾਈ ਮਜ਼ਦੂਰਾਂ ਨੂੰ ਰਾਸ਼ੀ ਦਾ 5 ਫੀਸਦੀ ਦਿੱਤਾ ਗਿਆ ਸੀ।

Pink locustPink locust

ਕੈਬਨਿਟ ਮੰਤਰੀਆਂ ਅਨੁਸਾਰ ਮਾਨਸਾ ਜ਼ਿਲ੍ਹੇ ਵਿਚ 151335 ਏਕੜ ਰਕਬੇ ਨੂੰ 76 ਤੋਂ 100  ਫ਼ੀ ਸਦੀ ਨੁਕਸਾਨ ਹੋਇਆ ਹੈ। ਇਸ ਵਾਸਤੇ ਇਸ ਜ਼ਿਲੇ ਲਈ 181,60,21,050 ਰੁਪਏ ਦੀ ਰਾਸ਼ੀ ਜਾਰੀ ਦਿੱਤੀ ਜਾ ਰਹੀ ਹੈ। ਇਸੇ ਤਰਾਂ ਹੀ ਸੰਗਰੂਰ ਵਿਚ 145 ਏਕੜ ਨੂੰ 26 ਤੋਂ 32 ਫ਼ੀ ਸਦੀ, 3693 ਏਕੜ ਨੂੰ 33 ਤੋਂ 75 ਫੀਸਦੀ ਅਤੇ 180 ਏਕੜ ਨੂੰ 76 ਤੋਂ 100 ਫ਼ੀ ਸਦੀ ਨੁਕਸਾਨ ਹੋਇਆ ਹੈ ਅਤੇ ਇਸ ਲਈ 224,01,328 ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ 683 ਏਕੜ ਨੂੰ 26 ਤੋਂ 32 ਫ਼ੀ ਸਦੀ, 85 ਏਕੜ ਨੂੰ 33 ਤੋਂ 75 ਫ਼ੀ ਸਦੀ ਅਤੇ 188308 ਏਕੜ ਨੂੰ 76 ਤੋਂ 100 ਫ਼ੀ ਸਦੀ ਨੁਕਸਾਨ ਹੋਇਆ ਹੈ ਜਿਸ ਦੇ ਲਈ ਬਠਿੰਡਾ ਜ਼ਿਲ੍ਹੇ ਲਈ 226,15,23,700 ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

Cotton CropCotton Crop

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 1906 ਏਕੜ ਨੂੰ 26 ਤੋਂ 32 ਫ਼ੀ ਸਦੀ, 7922 ਏਕੜ ਨੂੰ 33 ਤੋਂ 75 ਫੀਸਦੀ ਅਤੇ 50 ਏਕੜ ਨੂੰ 76 ਤੋਂ 100 ਫ਼ੀ ਸਦੀ ਨੁਕਸਾਨ ਹੋਇਆ ਹੈ ਇਸ ਦੇ ਵਾਸਤੇ 4,71,90,800 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਰਾਂ ਹੀ ਬਰਨਾਲਾ ਜ਼ਿਲ੍ਹੇ ਵਿਚ 143 ਏਕੜ ਨਰਮੇ ਨੂੰ 26 ਤੋਂ 32 ਫ਼ੀ ਸਦੀ, 2639 ਏਕੜ ਨੂੰ 33 ਤੋਂ 75 ਫੀਸਦੀ ਅਤੇ 11 ਏਕੜ ਨੂੰ 76 ਤੋਂ 100 ਫ਼ੀ ਸਦੀ ਨੁਕਸਾਨ ਹੋਇਆ ਹੈ। ਇਸ ਲਈ ਬਰਨਾਲਾ ਵਾਸਤੇ 1,46,70,950 ਰੁਪਏ ਦੀ ਰਾਹਤ ਦੀ ਵਿਵਸਥਾ ਕੀਤੀ ਗਈ ਹੈ। ਮੰਤਰੀਆਂ ਨੇ ਇਹ ਵੀ ਦੱਸਿਆ ਕਿ ਇਸ ਰਾਸ਼ੀ ਵਿੱਚੋਂ ਨਰਮੇ ਦੇ ਚੁਗਾਈ ਕਰਨ ਵਾਲੇ ਮਜ਼ਦੂਰਾਂ ਲਈ 10 ਫ਼ੀ ਸਦੀ ਰਾਹਤ ਦਿਤੀ ਜਾਵੇਗੀ ਹੈ।

Aruna Chaudhary and Randeep NabhaAruna Chaudhary and Randeep Nabha

ਹਾਲ ਹੀ ਦੇ ਮੀਂਹ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਜਿਉ ਹੀ ਡਿਪਟੀ ਕਮਿਸ਼ਨਰਾਂ ਵਲੋਂ ਰਿਪੋਰਟਾਂ ਆਈਆਂ ਤਾਂ ਇਸ ਲਈ ਵੀ ਮੁਆਵਜ਼ੇ ਵਾਸਤੇ ਕਦਮ ਚੁੱਕੇ ਜਾਣਗੇ। ਡਿਪਟੀ ਕਮਿਸ਼ਨਰਾਂ ਨੂੰ ਇੱਕ ਹਫ਼ਤੇ ਵਿਚ ਫਸਲ ਦੇ ਨੁਕਸਾਨ ਬਾਰੇ ਰਿਪੋਰਟਾਂ ਭੇਜਣ ਲਈ ਨਿਰਦੇਸ਼ ਦਿਤੇ ਗਏ ਸਨ।

ਇਸੇ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਨਾਭਾ ਨੇ ਦੱਸਿਆ ਕਿ ਸਰਕਾਰ ਵਲੋਂ ਇਸ ਤਰਾਂ ਦੇ ਨੁਕਸਾਨ ਤੋਂ ਬਚਣ ਲਈ ਅਤਿ ਅਧੁਨਿਕ ਤਕਨੋਲੋਜੀ ਲਿਆਂਦੀ ਜਾ ਰਹੀ ਹੈ।  ਕਿਸਾਨਾਂ ਪ੍ਰਤੀ ਬਚਨਵੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰਦੇ ਸ਼ਹੀਦ ਹੋਏ ਕਿਸਾਨਾਂ ਦੇ ਪਰੀਵਰਾਂ ਦੇ 157 ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਜੋ ਕਾਂਗਰਸ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਬਚਨਵੱਧਤਾ ਹੈ।

 ਦੋਵਾਂ ਮੰਤਰੀ ਨੇ ਦੱਸਿਆ ਕਿ 8 ਨਵੰਬਰ ਨੂੰ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਅਤੇ ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੇ ਮੁੱਦੇ ’ਤੇ ਵਿਸ਼ੇਸ਼ ਬਹਿਸ ਕਰਵਾਈ ਜਾਵੇਗੀ। ਇਸ ਮੌਕੇ ਹੋਰਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਖੇਤੀਬਾੜੀ ਡੀ.ਕੇ. ਤਿਵਾੜੀ ਅਤੇ ਐਡੀਸ਼ਨਲ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ ਵੀ ਹਾਜ਼ਰ ਸਨ।

Aruna ChaudharyAruna Chaudhary

ਇੱਥੇ ਜਾਣੋ ਮੁਆਵਜ਼ੇ ਦੀ ਰਕਮ:- 

76 ਤੋਂ 100% ਫ਼ਸਲ ਦੇ ਨੁਕਸਾਨ ਲਈ 12 ਹਜ਼ਾਰ ਪ੍ਰਤੀ ਏਕੜ 

- 33 - 75% ਫ਼ਸਲ ਦੇ ਨੁਕਸਾਨ 'ਤੇ ਪ੍ਰਤੀ ਏਕੜ 5400 ਰੁਪਏ

- 26 ਤੋਂ 32% ਤੱਕ ਨੁਕਸਾਨੀ ਗਈ ਫ਼ਸਲ ਲਈ 2000 ਪ੍ਰਤੀ ਏਕੜ ਲਈ ਮੁਆਵਜ਼ਾ ਦਿਤਾ ਜਾਵੇਗਾ

Aruna ChaudharyAruna Chaudhary

ਰਣਦੀਪ ਨਾਭਾ ਅਤੇ ਅਰੁਣਾ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਬਟਨ ਦਬਾ ਕੇ ਕਿਸਾਨਾਂ ਦੇ ਖਾਤੇ ਵਿਚ ਪੈਸੇ ਆਨਲਾਈਨ ਪਾ ਦੇਣਗੇ। ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਿਤੀ ਜਾਵੇਗੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement